ਸੁਨੀਲ ਜਾਖੜ ਦਾ 'ਆਪ' 'ਤੇ ਤੰਜ, ਕਿਹਾ-5 ਲੱਖ ਦਾ ਮਾਲ 25 ਕਰੋੜ 'ਚ ਕੌਣ ਖ਼ਰੀਦੇਗਾ?

Thursday, Sep 22, 2022 - 06:09 PM (IST)

ਸੁਨੀਲ ਜਾਖੜ ਦਾ 'ਆਪ' 'ਤੇ ਤੰਜ, ਕਿਹਾ-5 ਲੱਖ ਦਾ ਮਾਲ 25 ਕਰੋੜ 'ਚ ਕੌਣ ਖ਼ਰੀਦੇਗਾ?

ਚੰਡੀਗੜ੍ਹ - ਭਾਜਪਾ ਆਗੂ ਸੁਨੀਲ ਜਾਖੜ ਨੇ ਆਪ ਆਦਮੀ ਪਾਰਟੀ ਦੇ ਕਾਰਕੁਨਾਂ ਨੂੰ ਲਪੇਟੇ ’ਚ ਲੈਂਦੇ ਹੋਏ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਜਾਖੜ ਨੇ ਕਿਹਾ ਆਮ ਆਦਮੀ ਪਾਰਟੀ ਇਕ ਡਰਾਮੇਬਾਜ਼ ਪਾਰਟੀ ਹੈ। ਇਸ ਪਾਰਟੀ ਵਲੋਂ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਪ੍ਰੇਸ਼ਨ ਲੋਟਸ ਨੂੰ ਲੈ ਕੇ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੋਸ਼ ਲਗਾ ਰਹੀ ਹੈ ਕਿ ਉਨ੍ਹਾਂ ਦੇ ਵਿਧਾਇਕਾਂ ਨੂੰ 25 ਕਰੋੜ 'ਚ ਖ਼ਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਗੱਲ ਦਾ ਜਵਾਬ ਦਿੰਦੇ ਹੋਏ ਜਾਖੜ ਨੇ ਕਿਹਾ ਕਿ 'ਜਿਹੜਾ ਮਾਲ 5 ਲੱਖ 'ਚ ਵਿਕਾਊ ਹੋਵੇ, ਉਹਦੇ 25 ਕਰੋੜ ਕੌਣ ਦੇਊਗਾ'। ਪੰਜ ਲੱਖ ਦਾ ਮਾਲ 25 ਕਰੋੜ 'ਚ ਨਹੀਂ ਖ਼ਰੀਦਿਆ ਜਾ ਸਕਦਾ।

ਪੜ੍ਹੋ ਇਹ ਵੀ ਖ਼ਬਰ : ਗੁਰਦਾਸਪੁਰ ਦੇ ਫ਼ੌਜੀ ਜਵਾਨ ਦੀ ਮੌਤ, ਮ੍ਰਿਤਕ ਦੇਹ ਲਿਫ਼ਾਫ਼ੇ 'ਚ ਲਪੇਟ ਪਿੰਡ ਦੇ ਬਾਹਰ ਛੱਡ ਗਏ ਫ਼ੌਜੀ (ਵੀਡੀਓ)

ਸੁਨੀਲ ਜਾਖੜ ਨੇ ਕਿਹਾ ਕਿ ‘ਆਪ’ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਹਿਣ ’ਤੇ ਸਸਪੈਂਡ ਕੀਤਾ ਗਿਆ ਹੈ। ਇਸ ’ਤੇ 5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ’ਚ ‘ਆਪ’ ਦੇ ਵਿਧਾਇਕਾਂ ਨੇ ਕੁਰਸੀ ਦਾ ਘਾਣ ਕੀਤਾ ਹੈ। ‘ਆਪ’ ਦੇ ਚੁਣੇ ਹੋਏ 50 ਫੀਸਦੀ ਵਿਧਾਇਕਾਂ ’ਤੇ ਅਪਰਾਧਿਕ ਮਾਮਲੇ ਦਰਜ ਹਨ।  

ਪੜ੍ਹੋ ਇਹ ਵੀ ਖ਼ਬਰ : ਵੱਡੀ ਵਾਰਦਾਤ: 55 ਸਾਲਾ ਵਿਅਕਤੀ ਦਾ ਕਹੀ ਮਾਰ ਕੀਤਾ ਕਤਲ, ਖ਼ੂਨ ਨਾਲ ਲੱਥਪਥ ਮਿਲੀ ਲਾਸ਼


author

rajwinder kaur

Content Editor

Related News