ਮੁੱਖ ਮੰਤਰੀ ਭਗਵੰਤ ਮਾਨ ਦੀ ਖੁੱਲ੍ਹੀ ਬਹਿਸ ਦੇ ਸੱਦੇ ਲਈ ਸੁਨੀਲ ਜਾਖੜ ਨੇ ਰੱਖੀ ਨਵੀਂ ਸ਼ਰਤ

Saturday, Oct 14, 2023 - 06:32 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਮੁੱਦਿਆਂ ’ਤੇ ਦਿੱਤੇ ਗਏ ਖੁੱਲ੍ਹੀ ਬਹਿਸ ਦੇ ਸੱਦੇ ’ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਨਵੀਂ ਸ਼ਰਤ ਰੱਖੀ ਹੈ। ਜਾਖੜ ਨੇ ਟਵੀਟ ਕਰਦਿਆਂ ਆਖਿਆ ਹੈ ਕਿ ਮੌਜੂਦਾ ਮੁੱਦਿਆਂ ਦੀ ਡੂੰਘੀ ਮਹੱਤਤਾ ਨੂੰ ਦੇਖਦੇ ਹੋਏ ਤੇ ਇਹ ਯਕੀਨੀ ਬਣਾਉਣ ਲਈ ਕਿ ਸਵੈ ਇੱਛਤ ‘ਆਪ’ ਲੀਡਰਸ਼ਿਪ ਪੀ. ਏ. ਯੂ. ਥੀਏਟਰ ਨੂੰ ਬੇਤੁਕੀ ਬਹਿਸ ਦੇ ਅੱਡੇ ’ਚ ਨਾ ਬਦਲ ਦੇਵੇ। ਮੈਂ ਇਕ 3 ਮੈਂਬਰੀ ਪੈਨਲ ਦਾ ਪ੍ਰਸਤਾਅ ਕਰਦਾ ਹਾਂ, ਜਿਸ ਵਿਚ ਸਾਬਕਾ ਐੱਮ. ਪੀ. ਡਾ. ਧਰਮਵੀਰ ਗਾਂਧੀ, ਸਾਬਕਾ ਵਿਧਾਇਕ ਐੱਚ. ਐੱਸ. ਫੂਲਕਾ, ਸਾਬਕਾ ਵਿਧਾਇਕ ਕੰਵਰ ਸੰਧੂ ਬਹਿਸ ਨੂੰ ਸਹੀ ਦਿਸ਼ਾ ਵਿਚ ਚਲਾਉਣ। ਸਾਰੀ ਤਿੰਨ ਉੱਘੀਆਂ ਸ਼ਖਸੀਅਤਾਂ ਬਿਨਾਂ ਸ਼ੱਕ ਈਮਾਨਦਾਰੀ ਰੱਖਦੀਆਂ ਹਨ ਤੇ ਪੰਜਾਬ ਦੇ ਹਿੱਤਾਂ ਦੀ ਚਿੰਤਾ ਲਈ ਉਹ ਜਾਣੇ ਜਾਂਦੇ ਹਨ। ਹਾਲਾਂਕ ਜਾਖੜ ਨੇ ਇਹ ਵੀ ਆਖਿਆ ਹੈ ਕਿ ਉਨ੍ਹਾਂ ਦੀ ਸਹਿਮਤੀ ਲਏ ਬਿਨਾਂ ਉਨ੍ਹਾਂ ਦੇ ਨਾਂ ਦੇਣ ਲਈ ਮੈਂ ਮੁਆਫੀ ਮੰਗਦਾ ਹਾਂ। ਜੇ ਉਹ ਮੇਰੇ ਸੁਝਾਅ ਨਾਲ ਸਹਿਮਤ ਹਨ ਅਤੇ ਸੂਬਾ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੈ ਤਾਂ ਪੰਜਾਬ ਦੇ ਮੁੱਦਿਆਂ ’ਤੇ ਬਹਿਸ ਨਿਸ਼ਚਿਤ ਤੌਰ ’ਤੇ ਭਰਪੂਰ ਅਤੇ ਮਜ਼ਬੂਤ ਹੋਵੇਗੀ। 

ਇਹ ਵੀ ਪੜ੍ਹੋ : ਦੀਵਾਲੀ ਮੌਕੇ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਵੱਡਾ ਐਲਾਨ, ਜਾਰੀ ਹੋਏ ਲਿਖਤੀ ਹੁਕਮ

ਟੈਗੋਰ ਥੀਏਟਰ ’ਚ ਜਾਣ ਤੋਂ ਜਾਖੜ ਨੇ ਕੀਤਾ ਸੀ ਇਨਕਾਰ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਹ ਮਹਾ ਬਹਿਸ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਚ ਕਰਵਾਏ ਜਾਣ ਦੀ ਚਰਚਾ ਸੀ। ਜਿਸ ਵਿਚ ਸੁਨੀਲ ਜਾਖੜ ਨੇ ਜਾਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਮੈਂ ਕੋਈ ਥੀਏਟਰ ਆਰਟਿਸਟ ਨਹੀਂ ਹਾਂ, ਥੀਏਟਰ 'ਚ ਜਾ ਕੇ ਕਾਮੇਡੀਆਂ ਹੁੰਦੀਆਂ ਹਨ, ਇਸ ਲਈ ਮੈਂ ਟੈਗੋਰ ਥੀਏਟਰ ਨਹੀਂ ਜਾਵਾਂਗਾ। ਉਨ੍ਹਾਂ ਕਿਹਾ ਕਿ ਸਰਕਾਰ ਸਾਨੂੰ ਇਕ ਮਸਲਾ ਤਾਂ ਦੱਸੇ ਕਿ ਆਖ਼ਰ ਖੁੱਲ੍ਹੀ ਬਹਿਸ ਕਿਸ ਮਸਲੇ 'ਤੇ ਹੋ ਰਹੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਬਹਿਸ ਰੱਖਣੀ ਹੈ ਤਾਂ ਫਿਰ ਉਨ੍ਹਾਂ ਨਾਲ ਅਬੋਹਰ ਚੱਲਣ, ਜਿੱਥੇ ਪਾਣੀਆਂ ਦੇ ਬਾਹਰ ਜਾਣ ਦਾ ਅਸਰ ਪਵੇਗਾ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਵੱਡਾ ਹਾਦਸਾ, ਬੱਚੇ ਦੇ ਜਨਮ ਦਿਨ ਦਾ ਕੇਕ ਲਿਜਾ ਰਹੇ ਮਾਂ-ਪੁੱਤ ਸਮੇਤ 3 ਦੀ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News