ਸੁਨੀਲ ਜਾਖੜ ਨੇ ਯੋਗੀ ਅਦਿੱਤਿਆਨਾਥ ਨੂੰ ਦਿੱਤਾ ਪੰਜਾਬ ਆਉਣ ਦਾ ਸੱਦਾ, ਜਲੰਧਰ ਸਣੇ 3 ਸੀਟਾਂ 'ਤੇ ਕਰਨਗੇ ਚੋਣ ਪ੍ਰਚਾਰ

Friday, May 17, 2024 - 12:37 PM (IST)

ਲੁਧਿਆਣਾ/ਚੰਡੀਗੜ੍ਹ (ਹਿਤੇਸ਼, ਰਮਨਜੀਤ): ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਪੰਜਾਬ ਭਾਜਪਾ ਵੱਲੋਂ 3 ਲੋਕ ਸਭਾ ਸੀਟਾਂ 'ਤੇ ਯੋਗੀ ਅਦਿੱਤਿਆਨਾਥ ਵੱਲੋਂ ਪ੍ਰਚਾਰ ਕਰਵਾਏ ਜਾਣ ਦੀ ਯੋਜਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਯੋਗੀ ਅਦਿੱਤਿਆਨਾਥ ਦੀ ਪੰਜਾਬ ਫੇਰੀ ਦੇ ਪ੍ਰੋਗਰਾਮ ਦਾ ਪ੍ਰਸਤਾਅ ਵੀ ਭੇਜਿਆ ਹੈ। ਇਹ ਖ਼ਬਰ ਵੀ ਪੜ੍ਹੋ - ਕੋਵਿਸ਼ੀਲਡ ਮਗਰੋਂ ਹੁਣ ਕੋਵੈਕਸੀਨ ਦੇ Side Effects ਨੂੰ ਲੈ ਕੇ ਵੀ ਹੋਇਆ ਵੱਡਾ ਖ਼ੁਲਾਸਾ

ਜਾਖੜ ਨੇ ਇੱਛਾ ਜਤਾਈ ਹੈ ਕਿ ਯੋਗੀ ਬਟਾਲਾ, ਜਲੰਧਰ ਅਤੇ ਲੁਧਿਆਣਾ ਵਿਚ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਲੁਧਿਆਣਾ ਵਿਚ ਰਾਤ ਰਹਿਣ ਦਾ ਪ੍ਰਬੰਧ ਕਰਨ ਦੀ ਵੀ ਗੱਲ ਕਹੀ ਹੈ। ਜਾਖੜ ਨੇ ਯੋਗੀ ਨੂੰ ਕਿਹਾ ਹੈ ਕਿ ਤੁਹਾਡੇ ਦੌਰੇ ਨਾਲ ਪੰਜਾਬ ਵਿਚ ਭਾਜਪਾ ਦੀ ਚੋਣ ਮੁਹਿੰਮ ਨੂੰ ਕਾਫ਼ੀ ਮਦਦ ਮਿਲੇਗੀ।  ਸੁਨੀਲ ਜਾਖੜ ਨੇ ਯੋਗੀ ਅਦਿੱਤਿਆਨਾਥ ਨੂੰ ਲਿਖੀ ਚਿੱਠੀ ਵਿਚ ਕਿਹਾ ਹੈ ਕਿ ਤੁਹਾਡੀ ਯੋਗਤਾ, ਕਾਰਜਸ਼ੈਲੀ ਅਤੇ ਨਿਸ਼ਠਾ ਦੇ ਚਲਦਿਆਂ ਪੰਜਾਬ ਵਿਚ ਵੀ ਤੁਹਾਨੂੰ ਬਹੁਤ ਪਸੰਦ ਕੀਤਾ ਜਾਂਦਾ ਹੈ। ਤੁਹਾਡੀ ਕਾਰਜਸ਼ੈਲੀ ਅਤੇ ਕਾਰਜਕੁਸ਼ਲਤਾ ਪੰਜਾਬ ਵਿਚ ਚਰਚਾ ਦਾ ਕੇਂਦਰ ਬਣੀ ਹੋਈ ਹੈ। 

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਭਾਜਪਾ ਨੇ ਕਾਂਗਰਸ 'ਚੋਂ ਆਏ ਤੇਜਿੰਦਰ ਬਿੱਟੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਹੁਣ ਯੋਗੀ ਅਦਿੱਤਿਆਨਾਥ ਵੱਲੋਂ ਇਸ ਚਿੱਠੀ ਦੇ ਜਵਾਬ ਦਾ ਇੰਤਜ਼ਾਰ ਰਹੇਗਾ। ਜੇਕਰ ਯੋਗੀ ਇਸੇ ਯੋਜਨਾ ਤਹਿਤ ਪੰਜਾਬ ਆਉਂਦੇ ਹਨ ਤਾਂ ਉਹ ਬਟਾਲਾ, ਜਲੰਧਰ ਅਤੇ ਲੁਧਿਆਣਾ ਵਿਚ ਭਾਜਪਾ ਲਈ ਪ੍ਰਚਾਰ ਕਰਨਗੇ। ਇਸ ਦੌਰਾਨ ਉਹ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਲੁਧਿਆਣਾ ਤੋਂ ਉਮੀਦਵਾਰ ਰਵਨੀਤ ਬਿੱਟੂ ਅਤੇ ਗੁਰਦਾਸਪੁਰ ਤੋਂ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News