ਕੈਨੇਡਾ ਦੇ ਮੁੱਦੇ 'ਤੇ ਸੁਨੀਲ ਜਾਖੜ ਨੇ ਮੰਤਰੀ ਜੈਸ਼ੰਕਰ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ
Monday, Sep 25, 2023 - 10:05 AM (IST)

ਚੰਡੀਗੜ੍ਹ (ਹਰੀਸ਼ਚੰਦਰ) : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਕੈਨੇਡਾ 'ਚ ਰਹਿੰਦੇ ਭਾਰਤੀ ਵਿਦਿਆਰਥੀਆਂ ਅਤੇ ਪ੍ਰਵਾਸੀ ਭਾਰਤੀਆਂ ਲਈ ਇਕ ਹੈਲਪਲਾਈਨ ਸਥਾਪਿਤ ਕਰਨ ਦੀ ਅਪੀਲ ਕੀਤੀ ਗਈ ਹੈ, ਕਿਉਂਕਿ ਸਾਰੇ ਭਾਰਤ ਅਤੇ ਕੈਨੇਡਾ ਦਰਮਿਆਨ ਵਧਦੇ ਤਣਾਅ ਕਾਰਣ ਚਿੰਤਤ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਵੱਲੋਂ ਇਨ੍ਹਾਂ 7 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ
ਕੇਂਦਰੀ ਮੰਤਰੀ ਨੂੰ ਲਿਖੇ ਪੱਤਰ 'ਚ ਜਾਖੜ ਨੇ ਉਨ੍ਹਾਂ ਨੂੰ ਕੈਨੇਡਾ 'ਚ ਰਹਿ ਰਹੇ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਉਜਾਗਰ ਕਰਨ ਲਈ ਇਕ ਵਿਸਤ੍ਰਿਤ ਬਿਆਨ ਜਾਰੀ ਕਰਨ ਅਤੇ ਪ੍ਰਭਾਵਿਤ ਭਾਰਤੀਆਂ ਦੀ ਸੁਰੱਖਿਆ ਲਈ ਭਾਰਤ ਸਰਕਾਰ ਵਲੋਂ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂ ਅਤੇ ਉਪਾਵਾਂ ਦੀ ਜਾਣਕਾਰੀ ਦੇਣ ਦੀ ਵੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਇਗਨੂੰ 'ਚ ਨਵਾਂ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ
ਇਸ ਮੁੱਦੇ ਦੇ ਅੰਤਿਮ ਹੱਲ ਸਮਾਂ ਨਿਰਧਾਰਤ ਹੈ। ਜਾਖੜ ਨੇ ਲਿਖਿਆ ਕਿ ਕੈਨੇਡਾ 'ਚ ਵਸਦੇ ਭਾਰਤੀਆਂ ਅਤੇ ਖ਼ਾਸ ਕਰਕੇ ਪੜ੍ਹਾਈ ਲਈ ਵਿਦੇਸ਼ ਜਾਣ ਦੀ ਉਡੀਕ ਕਰ ਰਹੇ ਨੌਜਵਾਨਾਂ ਵਿਚ ਮੌਜੂਦ ਚਿੰਤਾ, ਘਬਰਾਹਟ ਅਤੇ ਦੁਵਿਧਾ ਦੀ ਡੂੰਘੀ ਭਾਵਨਾ ਨੂੰ ਸ਼ਾਂਤ ਕਰਨਾ ਜ਼ਰੂਰੀ ਹੈ। ਤੁਹਾਡੇ ਦਫ਼ਤਰ ਤੋਂ ਯਕੀਨੀ ਤੌਰ ’ਤੇ ਕੋਈ ਭਰੋਸਾ ਮਿਲੇਗਾ, ਜਿਸ ਨਾਲ ਵਿਦਿਆਰਥੀਆਂ ਦੀ ਸ਼ੱਕ ਅਤੇ ਅਸੁਰੱਖਿਆ ਦੀ ਭਾਵਨਾ ਨੂੰ ਦੂਰ ਕਰਨਾ ਸੰਭਵ ਹੋਵੇਗਾ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8