ਫਿਰ ਐਕਸ਼ਨ ਮੂਡ 'ਚ 'ਸੁਨੀਲ ਜਾਖੜ', ਵਿਧਾਇਕਾਂ ਨਾਲ ਕਰਨਗੇ ਮੀਟਿੰਗ

Tuesday, Sep 17, 2019 - 11:39 AM (IST)

ਫਿਰ ਐਕਸ਼ਨ ਮੂਡ 'ਚ 'ਸੁਨੀਲ ਜਾਖੜ', ਵਿਧਾਇਕਾਂ ਨਾਲ ਕਰਨਗੇ ਮੀਟਿੰਗ

ਚੰਡੀਗੜ੍ਹ (ਵਰੁਣ) : ਕਾਂਗਰਸ ਪਾਰਟੀ ਵਲੋਂ ਅਸਤੀਫਾ ਨਾਮਨਜ਼ੂਰ ਕਰਨ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਇਕ ਵਾਰ ਫਿਰ ਐਕਸ਼ਨ ਮੂਡ 'ਚ ਆ ਗਏ ਹਨ। ਸੁਨੀਲ ਜਾਖੜ ਅਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਵਲੋਂ ਮੰਗਲਵਾਰ ਨੂੰ ਸੈਕਟਰ-15ਏ 'ਚ ਪੰਜਾਬ ਕਾਂਗਰਸ ਭਵਨ ਵਿਖੇ ਇਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਹੈ।

ਇਸ ਦੌਰਾਨ ਸੁਨੀਲ ਜਾਖੜ ਅਤੇ ਆਸ਼ਾ ਕੁਮਾਰੀ ਵਲੋਂ ਕਾਂਗਰਸੀ ਵਿਧਾਇਕਾਂ ਅਤੇ ਜ਼ਿਲਾ ਪ੍ਰਧਾਨਾਂ ਨਾਲ ਮੁਲਾਕਾਤ ਕਰਕੇ ਜ਼ਿਮਨੀ ਚੋਣਾਂ ਸਬੰਧੀ ਰਣਨੀਤੀ ਘੜੀ ਜਾਵੇਗੀ। ਪਾਰਟੀ ਵਲੋਂ ਦੁਬਾਰਾ ਵਿਸ਼ਵਾਸ ਜਤਾਏ ਜਾਣ 'ਤੇ ਸੁਨੀਲ ਜਾਖੜ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ ਅਤੇ ਆਸ਼ਾ ਕੁਮਾਰੀ ਦਾ ਧੰਨਵਾਦ ਕੀਤਾ ਹੈ।

ਸੁਨੀਲ ਜਾਖੜ ਦਾ ਕਹਿਣਾ ਹੈ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਪੂਰੇ ਜੋਸ਼ ਨਾਲ ਕੰਮ ਕਰਨਗੇ।ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੌਰਾਨ  ਤੋਂ ਭਾਜਪਾ ਉਮੀਦਵਾਰ ਅਤੇ ਅਭਿਨੇਤਾ ਸੰਨੀ ਦਿਓਲ ਤੋਂ ਮਿਲੀ ਹਾਰ ਤੋਂ ਬਾਅਦ ਸੁਨੀਲ ਜਾਖੜ ਨੇ ਅਸਤੀਫਾ ਦੇ ਦਿੱਤਾ ਸੀ ਪਰ ਪਾਰਟੀ ਵਲੋਂ ਉਨ੍ਹਾਂ ਦੇ ਅਸਤੀਫੇ ਨੂੰ ਸਵੀਕਾਰ ਨਹੀਂ ਕੀਤਾ ਗਿਆ।


author

Babita

Content Editor

Related News