ਪ੍ਰਵਾਸੀ ਮਜ਼ਦੂਰਾਂ ਦੇ ਹੱਕ 'ਚ ਨਿੱਤਰੇ ਸੁਨੀਲ ਜਾਖੜ, ਕਿਹਾ- 'ਨੀਂਦ ਤੋਂ ਜਾਗੇ ਮਾਨ ਸਰਕਾਰ'
Wednesday, Feb 11, 2026 - 11:39 AM (IST)
ਚੰਡੀਗੜ੍ਹ (ਵੈੱਬ ਡੈਸਕ): ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਮੋਗਾ ਵਿਚ ਪ੍ਰਵਾਸੀ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਉਣ ਦੀ ਵਾਰਦਾਤ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਭਗਵੰਤ ਮਾਨ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਸਰਕਾਰ ਨੂੰ ਹੁਣ ਆਪਣੀ ਨੀਂਦ ਤਿਆਗ ਕੇ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।
ਜਾਖੜ ਨੇ ਕਿਹਾ ਕਿ ਪਹਿਲਾਂ ਪੰਜਾਬ ਵਿਚ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ, ਜਿਸ ਕਾਰਨ ਨਵੀਂ ਇੰਡਸਟਰੀ ਸੂਬੇ ਵਿਚ ਆਉਣ ਨੂੰ ਤਿਆਰ ਨਹੀਂ ਸੀ ਹੋ ਰਹੀ। ਹੁਣ ਇਕ ਸਾਜਿਸ਼ ਤਹਿਤ ਪ੍ਰਵਾਸੀ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਕਿ ਅਤਿ ਨਿੰਦਣਯੋਗ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ 'ਪੰਜਾਬੀਅਤ' ਨਹੀਂ ਹੈ ਅਤੇ ਗੁਰੂ ਸਾਹਿਬਾਨ ਦੇ ਉਸ ਫਲਸਫੇ ਦੇ ਬਿਲਕੁਲ ਉਲਟ ਹਨ ਜੋ ਸਾਰਿਆਂ ਨੂੰ ਬਰਾਬਰ ਸਮਝਣ ਦਾ ਸੰਦੇਸ਼ ਦਿੰਦਾ ਹੈ।
ਪੰਜਾਬ ਵਿੱਚ ਪਹਿਲਾਂ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ ਜਿਸ ਕਾਰਨ ਕੋਈ ਵੀ ਨਵੀਂ ਇੰਡਸਟਰੀ ਇਥੇ ਆਉਣ ਲਈ ਤਿਆਰ ਨਹੀਂ ਹੋ ਰਹੀ ਸੀ ਤੇ ਹੁਣ ਮੋਗਾ ਵਿੱਚ ਇੱਕ ਸਾਜਿਸ਼ ਤਹਿਤ ਬਾਹਰੋਂ ਆਏ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਉਣ ਦੀ ਵਾਰਦਾਤ ਹੋਈ ਹੈ । ਇਹ ਪੰਜਾਬੀਅਤ ਨਹੀਂ ਹੈ। ਕੁਝ ਲੋਕ ਪਿਛਲੇ ਸਮੇਂ ਤੋਂ ਸਮਾਜ ਵਿੱਚ ਇਸ ਵਿਸ਼ੇ ਤੇ ਜ਼ਹਿਰ…
— Sunil Jakhar (@sunilkjakhar) February 11, 2026
ਉਨ੍ਹਾਂ ਨੇ ਸਮਾਜ ਵਿਚ ਜ਼ਹਿਰ ਘੋਲਣ ਵਾਲੇ ਅਨਸਰਾਂ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਦਾ ਪੰਜਾਬ ਦੀ ਖੇਤੀਬਾੜੀ ਅਤੇ ਇੰਡਸਟਰੀ ਦੇ ਵਿਕਾਸ ਵਿਚ ਬਹੁਤ ਵੱਡਾ ਯੋਗਦਾਨ ਹੈ। ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਚ ਵੰਡੀਆਂ ਪਾਉਣ ਵਾਲੀਆਂ ਅਤੇ ਸ਼ਾਂਤੀ ਭੰਗ ਕਰਨ ਵਾਲੀਆਂ ਤਾਕਤਾਂ ਵਿਰੁੱਧ ਕਾਰਵਾਈ ਕਰਨ ਦੀ ਹਿੰਮਤ ਦਿਖਾਉਣ ਤਾਂ ਜੋ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾ ਸਕੇ।
Related News
ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਵੱਡਾ ਸਨਮਾਨ, ਪੜ੍ਹੋ ਨਾਵਾਂ ਦੀ LIST
