ਅਸਤੀਫ਼ੇ ਬਾਰੇ ਪੁੱਛੇ ਜਾਣ ''ਤੇ ਜਾਣੋ ਕੀ ਬੋਲੇ ਸੁਨੀਲ ਜਾਖੜ, PM ਮੋਦੀ ਦੀ ਮੀਟਿੰਗ ਮਗਰੋਂ ਆਏ ਸਾਹਮਣੇ

Friday, Oct 18, 2024 - 12:19 PM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਸਤੀਫ਼ੇ ਦੀਆਂ ਖ਼ਬਰਾਂ ਮਗਰੋਂ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਆਏ। ਪੱਤਰਕਾਰਾਂ ਵੱਲੋਂ ਜਦੋਂ ਉਨ੍ਹਾਂ ਨੂੰ ਅਸਤੀਫ਼ੇ ਦੀਆਂ ਖ਼ਬਰਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਗੱਲ ਨੂੰ ਟਾਲ ਦਿੱਤਾ ਤੇ ਕਿਹਾ ਕਿ ਅੱਜ ਇਸ ਗੱਲ ਦਾ ਕੋਈ ਮਹੱਤਵ ਨਹੀਂ ਹੈ। ਉਹ ਆਉਣ ਵਾਲੇ ਦਿਨਾਂ ਵਿਚ ਇਸ ਬਾਰੇ ਖੁੱਲ੍ਹ ਕੇ ਗੱਲ ਕਰਨਗੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲ 'ਚ ਪਏ ਭੜਥੂ! ਬੈਗ ਖੁੱਲ੍ਹਦਿਆਂ ਹੀ ਉੱਡ ਗਏ ਹੋਸ਼

ਬੀਤੇ ਦਿਨੀਂ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ 'ਤੇ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਸਹੁੰ ਚੁੱਕੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਤੌਰ 'ਤੇ ਇੱਥੇ ਆਏ ਹਨ। ਉਨ੍ਹਾਂ ਨੇ 5-6 ਘੰਟੇ  NDA ਸਰਕਾਰਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਹੈ। ਇਨ੍ਹਾਂ ਗੱਲਾਂ ਮਗਰੋਂ ਸੁਨੀਲ ਜਾਖੜ ਬਹੁਤ ਛੋਟੀ ਜਿਹੀ ਗੱਲ ਰਹਿ ਜਾਂਦਾ ਹੈ, ਇਸ ਲਈ ਇਨ੍ਹਾਂ ਗੱਲਾਂ ਦਾ ਕੋਈ ਮਹੱਤਵ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ 'ਤੇ ਖੁੱਲ੍ਹ ਕੇ ਗੱਲ ਕਰਨਗੇ। 

ਦਰਅਸਲ, ਪਿਛਲੇ ਕਈ ਦਿਨਾਂ ਤੋਂ ਸੁਨੀਲ ਜਾਖੜ ਭਾਜਪਾ ਤੋਂ ਨਾਰਾਜ਼ ਦੱਸੇ ਜਾ ਰਹੇ ਸਨ। ਉਨ੍ਹਾਂ ਦੇ ਅਸਤੀਫ਼ੇ ਦੀਆਂ ਵੀ ਚਰਚਾਵਾਂ ਸਨ। ਹਾਲਾਂਕਿ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਤਾਂ ਅਸਤੀਫ਼ੇ ਦੀ ਖ਼ਬਰ ਨੂੰ ਮਹਿਜ਼ ਇਕ ਅਫ਼ਵਾਹ ਕਰਾਰ ਦਿੱਤਾ ਗਿਆ ਸੀ, ਪਰ ਇਸ ਬਾਰੇ ਸੁਨੀਲ ਜਾਖੜ ਦਾ ਕੋਈ ਬਿਆਨ ਸਾਹਮਣੇ ਨਹੀਂ ਸੀ ਆਇਆ। ਉਨ੍ਹਾਂ ਨੇ ਨਾ ਤਾਂ ਅਸਤੀਫ਼ੇ ਦੀ ਪੁਸ਼ਟੀ ਕੀਤੀ ਤੇ ਨਾ ਹੀ ਆਪ ਸਾਹਮਣੇ ਆ ਕੇ ਇਸ ਖ਼ਬਰ ਦਾ ਖੰਡਨ ਕੀਤਾ ਸੀ। 

ਇਹ ਖ਼ਬਰ ਵੀ ਪੜ੍ਹੋ - ਕਾਂਗਰਸ ਨੇ ਸੀਨੀਅਰ ਲੀਡਰ ਨੂੰ ਪਾਰਟੀ 'ਚੋਂ ਕੱਢਿਆ, ਜ਼ਿਮਨੀ ਚੋਣਾਂ ਤੋਂ ਠੀਕ ਪਹਿਲਾਂ ਕੀਤੀ ਵੱਡੀ ਕਾਰਵਾਈ

ਇਹ ਵੀ ਖ਼ਬਰਾਂ ਆ ਰਹੀਆਂ ਸਨ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਹਰਿਆਣਾ ਚੋਣਾਂ ਤੋਂ ਬਾਅਦ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਦਾ ਐਲਾਨ ਕੀਤਾ ਜਾ ਸਕਦਾ ਹੈ। ਪਰ ਕੱਲ ਜਿੱਥੇ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸਹੁੰ ਚੁੱਕੀ ਗਈ, ਉੱਥੇ ਹੀ ਇਸ ਮੌਕੇ ਚੰਡੀਗੜ੍ਹ ਪਹੁੰਚੇ ਆਗੂਆਂ ਦਾ ਸੁਨੀਲ ਜਾਖੜ ਵੱਲੋਂ ਹੀ ਸੁਆਗਤ ਕੀਤਾ ਗਿਆ। ਦੂਜੇ ਪਾਸੇ ਪੰਜਾਬ ਵਿਚ ਵੀ 4 ਸੀਟਾਂ 'ਤੇ ਜ਼ਿਮਨੀ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਚੁੱਕਿਆ ਹੈ। ਇਸ ਤੋਂ ਠੀਕ ਪਹਿਲਾਂ ਸੁਨੀਲ ਜਾਖੜ ਦਾ ਐਕਟਿਵ ਹੋਣਾਂ ਪੰਜਾਬ ਭਾਜਪਾ ਲਈ ਕੁਝ ਰਾਹਤ ਭਰੀ ਖ਼ਬਰ ਹੈ। 

ਇਹ ਖ਼ਬਰ ਵੀ ਪੜ੍ਹੋ - ਸਿੱਖ ਸੰਗਤ ਲਈ ਖ਼ਾਸ ਖ਼ਬਰ, ਮਿਲੇਗੀ ਵਿਸ਼ੇਸ਼ ਸਹੂਲਤ

ਬੀਤੇ ਦਿਨੀਂ ਚੰਡੀਗੜ੍ਹ ਏਅਰਪੋਰਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਆਗਤ ਕਰਨ ਲਈ ਪਹੁੰਚੇ। ਇਸ ਮਗਰੋਂ ਉਹ ਚੰਡੀਗੜ੍ਹ ਦੇ ਇਕ ਹੋਟਲ ਵਿਚ NDA ਦੇ ਲੀਡਰਾਂ ਦਾ ਸੁਆਗਤ ਵੀ ਕਰਦੇ ਨਜ਼ਰ ਆਏ। ਉਨ੍ਹਾਂ ਵੱਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਹੋਰ ਲੀਡਰਾਂ ਨਾਲ ਵੀ ਮੁਲਾਕਾਤ ਕੀਤੀ ਗਈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News