'ਜਥੇਦਾਰ ਸਾਹਿਬ! ਮਰਜ਼ ਦਾ ਇਲਾਜ ਕਰਦਿਆਂ ਮਰੀਜ਼ ਨਹੀਂ ਗੁਆਉਣਾ', ਸੁਖਬੀਰ ਨੂੰ ਲੈ ਕੇ ਜਾਖੜ ਦਾ ਵੱਡਾ ਬਿਆਨ

Thursday, Nov 07, 2024 - 03:21 PM (IST)

'ਜਥੇਦਾਰ ਸਾਹਿਬ! ਮਰਜ਼ ਦਾ ਇਲਾਜ ਕਰਦਿਆਂ ਮਰੀਜ਼ ਨਹੀਂ ਗੁਆਉਣਾ', ਸੁਖਬੀਰ ਨੂੰ ਲੈ ਕੇ ਜਾਖੜ ਦਾ ਵੱਡਾ ਬਿਆਨ

ਚੰਡੀਗੜ੍ਹ (ਵੈੱਬ ਡੈਸਕ): ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਖ਼ਾਸ ਅਪੀਲ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ!

ਸੁਨੀਲ ਜਾਖੜ ਨੇ ਟਵੀਟ ਕੀਤਾ ਕਿ "ਅੱਜ ਪੰਥ ਦੀ ਨੁੰਮਾਇੰਦਗੀ ਕਰਦੇ ਅਕਾਲੀ ਦਲ ਦੀ ਸਥਿਤੀ ਏਨੀ ਮਾੜ੍ਹੀ ਕਿਉਂ ਬਣੀ ਹੋਈ ਹੈ ? ਅਕਾਲੀ ਦਲ ਤੇ ਇਸਦੇ ਪ੍ਰਧਾਨ ਦਾ ਭਵਿੱਖ ਕਿਉਂ ਇਸ ਤਰ੍ਹਾਂ ਆਪਸ ਵਿਚ ਜੁੜਿਆ ਹੋਇਆ ਹੈ ਕਿ ਪਾਰਟੀ ਪ੍ਰਧਾਨ ਨੂੰ ਤਨਖਾਹੀਆ ਕਰਾਰ ਦਿੱਤੇ ਹੋਣ ਕਾਰਨ ਪਾਰਟੀ ਆਪਣੇ ਗੜ੍ਹ ਵਿਚ ਵੀ ਜ਼ਿਮਨੀ ਚੋਣਾਂ ਲੜਨ ਦੀ ਹਿੰਮਤ ਨਹੀਂ ਕਰ ਸਕੀ ?" ਜਿੱਥੇ ਇਸ ਦੇ ਕਾਰਨਾਂ 'ਤੇ ਵਿਚਾਰ ਕਰਨ ਦੀ ਲੋੜ ਹੈ ਉੱਥੇ ਇਹ ਵੀ ਇਕ ਕੌੜਾ ਸੱਚ ਹੈ ਕਿ ਪਿਛਲੇ ਸਮੇਂ ਵਿਚ ਬੱਜਰ ਗੁਨਾਹ ਹੋਏ ਹਨ ਅਤੇ ਉਨ੍ਹਾਂ ਗੁਨਾਹਾਂ ਦੇ ਗੁਨਾਹਗਾਰਾਂ ਨੂੰ ਅਹਿਸਾਸ ਵੀ ਹੋਣਾ ਜ਼ਰੂਰੀ ਹੈ ਅਤੇ ਸਜ਼ਾ (ਤਨਖਾਹ ਲੱਗਣੀ) ਵੀ ਮਿਲਣੀ ਜ਼ਰੂਰੀ ਹੈ। ਪਰ ਤਨਖ਼ਾਹ ਕੀ ਤੇ ਕਿੰਨੀ ਸਖ਼ਤ ਹੋਵੇ, ਇਸ ਦਾ ਫੈਸਲਾ ਕਰਨ ਸਮੇਂ ਇਹ ਤੱਥ ਵੀ ਵਿਚਾਰਿਆ ਜਾਣਾ ਚਾਹੀਦਾ ਹੈ ਕਿ ਇਸ ਦਾ ਅਸਰ ਕੇਵਲ ਕੁਝ ਵਿਅਕਤੀਆਂ ਨੂੰ ਹੀ ਪ੍ਰਭਾਵਿਤ ਨਹੀਂ ਕਰੇਗਾ ਸਗੋਂ ਪੰਥ ਦੀ ਨੁੰਮਾਇੰਦਗੀ ਕਰਦੀ ਦੇਸ਼ ਦੀ ਦੂਜੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਦਾ ਭਵਿੱਖ ਵੀ ਨਿਰਧਾਰਤ ਕਰੇਗਾ।"

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਨਿਭਾਇਆ ਇਕ ਹੋਰ ਵਾਅਦਾ, ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ

ਸੁਨੀਲ ਜਾਖੜ ਨੇ ਅੱਗੇ ਲਿਖਿਆ ਕਿ, "ਪੰਥ ਦੀ ਇਸ ਨੁੰਮਾਇੰਦਾ ਜ਼ਮਾਤ ਨੂੰ ਖ਼ਤਮ ਕਰਨ ਲਈ ਜੋ ਕੰਮ ਅੰਗਰੇਜ਼ ਸਰਕਾਰ ਦੇ ਗੋਰੇ ਅਤੇ ਮਸੰਦ ਨਹੀਂ ਕਰ ਸਕੇ ਉਹ ਕੰਮ ਉਸ ਨੇ ਕਰਤਾ ਜੋ ਆਪ ਭਾਂਵੇ ਸੁਨਾਰੀਆ ਜੇਲ੍ਹ ਬੈਠਾ ਹੈ, ਪਰ ਉਸ ਕਾਰਨ ਪੰਥਕ ਪਾਰਟੀ ਵਿਚ ਵੱਡਾ ਦੁਫੇੜ ਖੜਾ ਹੋਇਆ ਪਿਆ ਹੈ। ਬਤੌਰ ਪੰਜਾਬੀ ਮੇਰਾ ਮੰਨਨਾ ਹੈ ਕਿ ਅਕਾਲੀ ਦਲ ਪੰਜਾਬ ਲਈ ਅੱਜ ਵੀ ਉਨ੍ਹਾਂ ਹੀ ਜ਼ਰੂਰੀ ਹੈ ਜਿੰਨ੍ਹਾਂ 1920 ਵਿਚ ਸੀ। ਇਸ ਲਈ ਮੇਰੀ ਸਾਡੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹੱਥ ਜੋੜ ਕੇ ਬੇਨਤੀ ਹੈ ਕਿ ਗੁਨਾਹਗਾਰਾਂ ਨੂੰ ਉਸ ਦੀ ਗਲਤੀ ਦਾ ਅਹਿਸਾਸ ਵੀ ਕਰਵਾਇਆ ਜਾਵੇ ਤੇ ਉਚਿੱਤ ਤਨਖ਼ਾਹ ਵੀ ਲਗਾਈ ਜਾਵੇ। ਪਰ ਸਜ਼ਾ ਲਗਾਉਂਦੇ ਹੋਏ ਪੰਥ ਦੀ ਪਾਰਟੀ ਨੂੰ ਬਚਾ ਕੇ ਰੱਖਣ ਦੀ ਜ਼ਿੰਮੇਵਾਰੀ ਵੀ ਓਟਣੀ ਜ਼ਰੂਰੀ ਹੈ। ਅਸੀਂ ਮਰਜ਼ ਦਾ ਇਲਾਜ ਕਰਦੇ ਹੋਏ ਮਰੀਜ਼ ਨਹੀਂ ਗੁਆਉਣਾ ਹੈ, ਇਸ ਲਈ ਜੇਕਰ ਸਾਡੇ ਸਤਿਕਾਰਤ ਜੱਥੇਦਾਰ ਸਾਹਿਬਾਨ ਇਸ ਮੁਸ਼ਕਿਲ ਦੌਰ ਵਿਚ ਇਕ ਸੇਧ ਦਿੰਦੇ ਹੋਏ ਆਪਣੀ ‘ਅਥਾਰਟੀ’ ਦਾ ਇਸਤੇਮਾਲ ਕਰਕੇ “ਸੁਧਰਨ ਵਾਲੇ ਤੇ ਸੁਧਾਰਨ ਵਾਲਿਆਂ” ਨੂੰ ਇੱਕਠਾ ਕਰਕੇ ਪੰਥ ਦੀ ਇਸ ਨੁੰਮਾਇੰਦਾ ਪਾਰਟੀ ਨੂੰ ਇਕਜੁੱਟ ਕਰਨ ਤਾਂ ਇਹ ਪੰਥ ਤੇ ਪੰਜਾਬ ਦੋਹਾਂ ਦੇ ਹਿੱਤ ਵਿਚ ਹੋਵੇਗਾ, ਕਿਉਂਕਿ ਇਕ ਖੇਤਰੀ ਮਜਬੂਤ ਪਾਰਟੀ ਪੰਜਾਬ ਦੀ “ਜਰੂਰਤ ਸੀ, ਹੈ ਅਤੇ ਰਹੇਗੀ”। ਮੈਂ ਹਮੇਸ਼ਾ ਹੀ ਪੰਜਾਬ ਦੇ ਹਿੱਤ ਵਿਚ ਖੜਦਿਆਂ ਪੰਜਾਬ ਦੀ ਇਸ ਪੰਥਕ ਪਾਰਟੀ ਦੇ ਬਣੇ ਰਹਿਣ ਦੀ ਗੱਲ ਕੀਤੀ ਹੈ ਭਾਂਵੇਂ ਸਿਆਸੀ ਤੌਰ ਤੇ ਸਾਡੇ ਮਤਭੇਦ ਰਹੇ ਹੋਣ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News