CM ਚਿਹਰੇ ਦੇ ਐਲਾਨ ਤੋਂ ਪਹਿਲਾਂ ਸੁਨੀਲ ਜਾਖੜ ਨੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨੇ ਵਿੰਨ ਕੱਸੇ ਤੰਜ

Sunday, Feb 06, 2022 - 04:55 PM (IST)

CM ਚਿਹਰੇ ਦੇ ਐਲਾਨ ਤੋਂ ਪਹਿਲਾਂ ਸੁਨੀਲ ਜਾਖੜ ਨੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨੇ ਵਿੰਨ ਕੱਸੇ ਤੰਜ

ਲੁਧਿਆਣਾ (ਬਿਊਰੋ) - ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਪੰਜਾਬ ਆਉਣ ’ਤੇ ਲੁਧਿਆਣਾ ’ਚ ਵਰਚੁਅਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ’ਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵਿਰੋਧੀ ਪਾਰਟੀਆਂ ’ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਸੁਨੀਲ ਜਾਖੜ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਜਪਾ ਆਪਸ ’ਚ ਮਿਲੀਆਂ ਹੋਈਆਂ ਹਨ। ਇਹ ਤਿੰਨੋਂ ਪਾਰਟੀਆਂ ਇਕ ਹਨ। ਜਾਖੜ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦਾ ਮੁੱਖ ਉਦੇਸ਼ ਪੰਜਾਬ ਦੀ ਸੱਤਾ ਹਾਸਲ ਕਰਨਾ ਹੈ। 

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ

ਜਾਖੜ ਨੇ ਅਕਾਲੀਆਂ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਨੂੰ ਇਕ ਵਾਰ ਫਿਰ ਤੋਂ ਹੋਰ ਲੁੱਟਣਾ ਚਾਹੁੰਦੇ ਹਨ। ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ, ਭਾਜਪਾ, 'ਆਪ' ਸਮੇਤ ਸਾਰੇ ਰਾਜਸੀ ਦਲ ਪੰਜਾਬ ਦਾ ਭਲਾ ਕਰਨ ਦੀ ਬਜਾਏ ਆਪਣੇ ਹਿੱਤਾਂ ਦੀ ਰਾਖੀ ਕਰਨ ਅਤੇ ਸੱਤਾ ਪ੍ਰਾਪਤ ਕਰਨ ਦੇ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੇ ਸੰਯੁਕਤ ਸਮਾਜ ਮੋਰਚਾ ਕਰਕੇ 'ਆਪ' ਜਾਂ ਅਕਾਲੀ ਦਲ ਜਿੱਤ ਗਿਆ, ਤਾਂ ਇਹ ਸ਼ਹੀਦ ਹੋਏ 700 ਕਿਸਾਨਾਂ ਦੀ ਰੂਹ ਨੂੰ ਕੰਬਾ ਦੇਵੇਗਾ ਅਤੇ ਇਹ ਉਨ੍ਹਾਂ ਨਾਲ ਬੇਇਨਸਾਫ਼ੀ ਹੋਵੇਗੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)

ਸੁਨੀਲ ਜਾਖ਼ੜ ਨੇ ਕਿਹਾ ਕਿ ਨਕਾਬਾਂ ਨਾਲ ਜਿਹੜੇ ਚਿਹਰੇ ਢਕੇ ਹੋਏ ਸਨ, ਉਹ ਅੱਜ ਬੇਨਕਾਬ ਹੋ ਗਏ ਹਨ। ਭਾਜਪਾ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਬੇਨਕਾਬ ਹੋ ਗਏ ਹਨ। ਭਾਜਪਾ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਇਕੋ ਥਾਲ਼ੀ ਦੇ ਚੱਟੇ ਵੱਟੇ ਹਨ। ਭਾਜਪਾ ਨੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਨੇ ਬਜਟ ਦੇ ਅੰਦਰ ਕਿਸਾਨਾਂ ਦੀ ਸਬਸਿਡੀ ਘਟਾਉਣ ਦਾ ਕੰਮ ਕੀਤਾ ਹੈ। ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਕਿਸਾਨਾਂ ਦੇ ਨਾਲ ਹਮੇਸ਼ਾ ਖੜ੍ਹੇ ਰਹਿੰਦੇ ਹਨ। ਇਸ ਪੰਜਾਬ ਨੂੰ ਕਿਸਾਨਾਂ ਅਤੇ ਜਵਾਨਾਂ ਦੇ ਨਾਂ ਤੋਂ ਜਾਣਿਆ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨੂੰ ਕੁਆਰਟਰ ’ਚ ਲਿਜਾ ਕੀਤਾ ਕੁਕਰਮ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News