ਸੁਨੀਲ ਜਾਖੜ ਨੇ ਜਲੰਧਰ ਦੇ ਅੰਬੇਡਕਰ ਚੌਕ ਵਿਖੇ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ
Tuesday, Apr 14, 2026 - 07:07 PM (IST)
ਜਲੰਧਰ, (ਸੁਨੀਲ ਮਹਾਜਨ): ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਜਯੰਤੀ ਦੇ ਮੌਕੇ 'ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਜਲੰਧਰ ਦੇ ਅੰਬੇਡਕਰ ਚੌਕ ਵਿਖੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਬਾਬਾ ਸਾਹਿਬ ਦੀ ਪ੍ਰਤਿਮਾ 'ਤੇ ਫੁੱਲ ਮਾਲਾਵਾਂ ਅਰਪਿਤ ਕੀਤੀਆਂ। ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਬਾਬਾ ਸਾਹਿਬ ਦੀਆਂ ਮੂਰਤੀਆਂ 'ਤੇ ਹਮਲੇ ਕੀਤੇ ਜਾ ਰਹੇ ਹਨ, ਜੋ ਕਿ ਦੇਸ਼ ਵਿਰੋਧੀ ਤਾਕਤਾਂ ਵੱਲੋਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੱਛੜੇ ਵਰਗਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਖਿਲਾਫ ਸੰਘਰਸ਼ ਜਾਰੀ ਰਹੇਗਾ। ਆਮ ਆਦਮੀ ਪਾਰਟੀ 'ਤੇ ਹਮਲਾ ਬੋਲਦਿਆਂ ਜਾਖੜ ਨੇ ਕਿਹਾ ਕਿ 'ਆਪ' ਨੇ ਬਾਬਾ ਸਾਹਿਬ ਅਤੇ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਲਗਾ ਕੇ ਉਨ੍ਹਾਂ ਦੇ ਸਿਧਾਂਤਾਂ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ 'ਆਪ' ਨੇ ਖੁਦ ਇਨ੍ਹਾਂ ਮਹਾਨ ਸ਼ਖਸੀਅਤਾਂ ਦੀਆਂ ਫੋਟੋਆਂ ਉਤਾਰਨ ਦੀ ਗੱਲ ਕੀਤੀ ਸੀ, ਉਸ ਤੋਂ ਬਾਅਦ ਉਨ੍ਹਾਂ ਨੂੰ ਅਜਿਹੇ ਸਵਾਲ ਕਰਨ ਦਾ ਕੋਈ ਹੱਕ ਨਹੀਂ ਬਣਦਾ।
ਮਹਿਲਾਵਾਂ ਨੂੰ 1000 ਰੁਪਏ ਦੇਣ ਦੀ ਯੋਜਨਾ 'ਤੇ ਬੋਲਦਿਆਂ ਜਾਖੜ ਨੇ ਕਿਹਾ ਕਿ ਪੰਜਾਬ ਨੂੰ ਗਿਰਵੀ ਰੱਖ ਕੇ ਪੈਸੇ ਲਿਆਂਦੇ ਜਾ ਰਹੇ ਹਨ ਅਤੇ ਲੋਕਾਂ ਨੂੰ ਭਟਕਾਇਆ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਵਿੱਚ ਦੁਬਾਰਾ 'ਆਪ' ਦੀ ਸਰਕਾਰ ਆ ਗਈ ਤਾਂ ਇਸ ਸਕੀਮ ਨੂੰ ਤਾਂ ਛੱਡੋ, ਮੁਲਾਜ਼ਮਾਂ ਨੂੰ ਸੈਲਰੀ (ਤਨਖਾਹ) ਮਿਲਣੀ ਵੀ ਮੁਸ਼ਕਿਲ ਹੋ ਜਾਵੇਗੀ। ਬੇਅਦਬੀ ਕਾਨੂੰਨ ਬਾਰੇ ਬੋਲਦਿਆਂ ਉਨ੍ਹਾਂ ਸਵਾਲ ਕੀਤਾ ਕਿ ਸਰਕਾਰ ਵੱਲੋਂ ਪਹਿਲਾਂ ਬਣਾਈ ਗਈ ਕਮੇਟੀ ਦਾ ਕੀ ਬਣਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦਬਾਅ ਤੋਂ ਬਚਣ ਲਈ ਧਰਮ ਦਾ ਸਹਾਰਾ ਲੈ ਰਹੀ ਹੈ। ਜਾਖੜ ਨੇ ਸਪੱਸ਼ਟ ਕੀਤਾ ਕਿ ਬਾਬਾ ਸਾਹਿਬ ਦਾ ਬਣਾਇਆ ਕਾਨੂੰਨ ਸਰਵਉੱਚ ਹੈ ਅਤੇ ਇਹ ਕੇਜਰੀਵਾਲ ਜਾਂ ਭਗਵੰਤ ਮਾਨ ਦਾ ਬਣਾਇਆ ਹੋਇਆ ਨਹੀਂ ਹੈ। ਉਨ੍ਹਾਂ ਉਮਰ ਕੈਦ ਦੀ ਸਜ਼ਾ ਬਾਰੇ ਵੀ ਕਿਹਾ ਕਿ ਇਸ ਵਿੱਚ ਸੂਬਾ ਸਰਕਾਰ ਫੈਸਲਾ ਨਹੀਂ ਲੈ ਸਕਦੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
