ਸੁਨੀਲ ਜਾਖੜ ਨੇ ''ਭਾਜਪਾ'' ''ਤੇ ਲਾਏ ਰਗੜੇ, ਕੈਪਟਨ ਦੀ ਪਾਰਟੀ ''ਤੇ ਵੀ ਚੁੱਕੇ ਸਵਾਲ

Friday, Feb 11, 2022 - 12:48 PM (IST)

ਚੰਡੀਗੜ੍ਹ : ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਏ. ਆਈ. ਸੀ. ਸੀ. ਮੀਡੀਆ ਇੰਚਾਰਜ ਪਵਨ ਖੇੜਾ ਵੀ ਮੌਜੂਦ ਸਨ। ਇਸ ਦੌਰਾਨ ਸੁਨੀਲ ਜਾਖੜ ਨੇ ਭਾਜਪਾ 'ਤੇ ਰਗੜੇ ਲਾਉਂਦੇ ਹੋਏ ਕਿਹਾ ਕਿ ਭਾਜਪਾ ਦੇ ਗਠਜੋੜ ਵਾਲੀਆਂ ਪਾਰਟੀਆਂ 'ਚੋਂ ਭਾਵੇਂ ਕਿਸੇ ਵੀ ਪਾਰਟੀ ਦਾ ਬਟਨ ਨੱਪ ਦਿਓ, ਵੋਟਾਂ ਭਾਜਪਾ ਨੂੰ ਹੀ ਪੈਣਗੀਆਂ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਜਿਹੜਾ ਵਰਤਾਓ ਕੀਤਾ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ।

ਇਹ ਵੀ ਪੜ੍ਹੋ : CM ਚੰਨੀ ਦੇ ਅੰਦਾਜ਼ ਨੇ ਮੋਹ ਲਿਆ ਲੋਕਾਂ ਦਾ ਮਨ, ਸਟੇਜ ਤੋਂ ਛਾਲ ਮਾਰ ਭੀੜ 'ਚ ਜਾ ਕੇ ਪਾਇਆ ਭੰਗੜਾ (ਵੀਡੀਓ)

ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਵੋਟਾਂ ਭਾਜਪਾ ਨੂੰ ਹੀ ਦੇਣੀਆਂ ਹਨ ਤਾਂ ਫਿਰ ਏਜੰਟ ਕਿਉਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਨੂੰ ਹੀ ਵੋਟ ਪਾਉਣੀ ਹੈ ਤਾਂ ਫਿਰ ਸਿੱਧਾ ਪਾਓ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਦੇ ਉਮੀਦਵਾਰ ਵੀ ਇਹੀ ਗੱਲ ਕਹਿ ਰਹੇ ਸਨ ਕਿ ਉਹ ਭਾਜਪਾ ਦੇ ਚੋਣ ਨਿਸ਼ਾਨ 'ਤੇ ਚੋਣ ਲੜਨਗੇ ਤਾਂ ਫਿਰ ਉਹ ਇਕ ਪਾਸੇ ਹੋ ਜਾਣ ਅਤੇ ਭਾਜਪਾ ਦੇ ਚੋਣ ਨਿਸ਼ਾਨ 'ਤੇ ਹੀ ਲੜਨ, ਲੋਕਾਂ ਨੂੰ ਭੰਬਲਭੂਸੇ 'ਚ ਨਾ ਪਾਉਣ।

ਇਹ ਵੀ ਪੜ੍ਹੋ : ਫਗਵਾੜਾ 'ਚ ਵੱਡੀ ਵਾਰਦਾਤ, ਸੰਘਣੀ ਆਬਾਦੀ ਵਾਲੇ ਇਲਾਕੇ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਉਨ੍ਹਾਂ ਕਿਹਾ ਕਿ ਇਨ੍ਹਾਂ ਗੱਲਾਂ ਨੂੰ ਪੰਜਾਬ ਦੇ ਲੋਕਾਂ ਨੂੰ ਸਮਝਣਾ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 700 ਤੋਂ ਜ਼ਿਆਦਾ ਕਿਸਾਨਾਂ ਨੇ ਕੁਰਬਾਨੀਆਂ ਦਿੱਤੀਆਂ ਹਨ ਅਤੇ ਉਨ੍ਹਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਣੀ ਚਾਹੀਦੀ। ਇਸ ਮੌਕੇ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹੀ ਇਨ੍ਹਾਂ ਕਾਲੇ ਕਾਨੂੰਨਾਂ ਦਾ ਸਮਰਥਨ ਕੀਤਾ ਸੀ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News