26 ਜਨਵਰੀ ਦੀ ਪਰੇਡ 'ਚੋਂ ਪੰਜਾਬ ਦੀ ਝਾਕੀ ਕੱਢਣ 'ਤੇ ਸੁਨੀਲ ਜਾਖੜ ਦਾ ਅਹਿਮ ਬਿਆਨ (ਵੀਡੀਓ)
Thursday, Dec 28, 2023 - 03:32 PM (IST)
ਚੰਡੀਗੜ੍ਹ : ਦਿੱਲੀ ਵਿਖੇ 26 ਜਨਵਰੀ ਦੀ ਪਰੇਡ 'ਚੋਂ ਪੰਜਾਬ ਦੀ ਝਾਕੀ ਕੱਢੇ ਜਾਣ ਬਾਰੇ ਬਿਆਨ ਦਿੰਦਿਆਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋ ਰਿਹਾ, ਜਿਵੇਂ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਹਨ ਕਿ ਪਿਛਲੀ ਵਾਰ ਅਤੇ ਇਸ ਵਾਰ ਪੰਜਾਬ ਦੀ ਝਾਕੀ ਪਰੇਡ 'ਚ ਸ਼ਾਮਲ ਨਾ ਕਰਕੇ ਸੂਬੇ ਨਾਲ ਵਿਤਕਰਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਨਵੇਂ ਸਾਲ ਤੋਂ ਪਹਿਲਾਂ AGTF ਨੂੰ ਵੱਡੀ ਸਫ਼ਲਤਾ, ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦਾ ਖ਼ਤਰਨਾਕ ਗੁਰਗਾ ਕਾਬੂ
ਸੁਨੀਲ ਜਾਖੜ ਨੇ ਕਿਹਾ ਕਿ ਪਿਛਲੇ 17 ਸਾਲਾਂ ਤੋਂ 9 ਵਾਰ ਵੱਖ-ਵੱਖ ਕਾਰਨਾਂ ਕਰਕੇ ਪੰਜਾਬ ਦੀ ਝਾਕੀ ਪਰੇਡ 'ਚ ਸ਼ਾਮਲ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਸੂਬੇ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਹਰ ਵਾਰ ਝਾਕੀ ਕੱਢਣ ਦਾ ਮੌਕਾ ਨਹੀਂ ਮਿਲਦਾ।
ਇਹ ਵੀ ਪੜ੍ਹੋ : ਪੰਜਾਬ 'ਚ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ
ਜਾਖੜ ਨੇ ਕਿਹਾ ਕਿ ਮੈਂ ਵੀ ਮੰਨਦਾ ਹਾਂ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ 'ਚ ਪੰਜਾਬੀਆਂ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪੰਜਾਬ ਦੀ ਝਾਕੀ ਪਰੇਡ 'ਚ ਸ਼ਾਮਲ ਨਾ ਕੀਤੇ ਜਾਣ ਦਾ ਕਿਸੇ ਮੁੱਖ ਮੰਤਰੀ ਨੇ ਇਤਰਾਜ਼ ਨਹੀਂ ਕੀਤਾ, ਜਿੰਨਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੇ ਪੰਜਾਬ ਦੀ ਝਾਕੀ ਨੂੰ ਪਰੇਡ 'ਚ ਸ਼ਾਮਲ ਨਾ ਕਰਕੇ ਸੂਬੇ ਨਾਲ ਵੱਡਾ ਵਿਤਕਰਾ ਕੀਤਾ ਹੈ ਅਤੇ ਉਹ ਇਸ ਦਾ ਵਿਰੋਧ ਕਰਨਗੇ।
ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8