ਜਾਖੜ ਦਾ ਪੰਜਾਬ ਪੁਲਸ 'ਤੇ ਤੰਜ: "ਦਿੱਲੀ ਵਿਧਾਨ ਸਭਾ ਨੋਟਿਸ ਦਾ ਜਵਾਬ ਦੇਣ ਲਈ ਹੋਰ ਸਮਾਂ ਕਿਉਂ?"
Wednesday, Jan 14, 2026 - 09:47 AM (IST)
ਚੰਡੀਗੜ੍ਹ (ਅੰਕੁਰ) : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਪੁਲਸ ਵੱਲੋਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨਾਲ ਸਬੰਧਤ ਵੀਡੀਓ ਮਾਮਲੇ ’ਚ ਦਿੱਲੀ ਵਿਧਾਨ ਸਭਾ ਵੱਲੋਂ ਤਲਬ ਕਰਨ ਦੇ ਮਾਮਲੇ ’ਚ ਹੋਰ ਸਮਾਂ ਮੰਗੇ ਜਾਣ ’ਤੇ ਤੰਜ ਕਸਿਆ ਹੈ। ਉਨ੍ਹਾਂ ਕਿਹਾ ਕਿ ਜੇ ਵੀਡੀਓ ਦੀ ਫਾਰੈਂਸਿਕ ਜਾਂਚ 1 ਦਿਨ ਵਿਚ ਹੋ ਸਕਦੀ ਹੈ ਤਾਂ ਵਿਧਾਨ ਸਭਾ ਨੂੰ ਜਵਾਬ ਭੇਜਣ ਲਈ ਇੰਨਾ ਜ਼ਿਆਦਾ ਸਮਾਂ ਕਿਉਂ ਚਾਹੀਦਾ ਹੈ। ਜਿਸ ਪੰਜਾਬ ਪੁਲਸ ਨੇ ਵੀਡੀਓ ਦੀ 1 ਦਿਨ ਵਿਚ ਫਾਰੈਂਸਿਕ ਜਾਂਚ ਕਰ ਲਈ ਸੀ, ਉਹ ਦਿੱਲੀ ਵਿਧਾਨ ਸਭਾ ਦੇ ਸਪੀਕਰ ਵੱਲੋਂ 48 ਘੰਟੇ ਵਿਚ ਕੀਤੀ ਜਵਾਬ ਤਲਬੀ ਦਾ ਉੱਤਰ ਦੇਣ ਲਈ 10 ਦਿਨ ਦਾ ਸਮਾਂ ਮੰਗ ਰਹੀ ਹੈ।
ਇਹ ਵੀ ਪੜ੍ਹੋ : ਵਿਦੇਸ਼ ਮੰਤਰਾਲੇ ਨੇ CM ਭਗਵੰਤ ਮਾਨ ਨੂੰ ਬ੍ਰਿਟੇਨ ਤੇ ਇਜ਼ਰਾਈਲ ਜਾਣ ਦੀ ਨਹੀਂ ਦਿੱਤੀ ਇਜਾਜ਼ਤ
ਉਨ੍ਹਾਂ ਕਿਹਾ ਕਿ ਦੂਜੇ ਪਾਸੇ ਅਸੀਂ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਚਿਹਰੇ ਨਾਲ ਮਿਲਦੀ-ਜੁਲਦੀ ਵੀਡੀਓ ਦੀ ਜਾਂਚ ਦੀ ਮੰਗ ਕਰ ਰਹੇ ਹਾਂ, ਉਸ ਸਬੰਧੀ ਪੁਲਸ ਚੁੱਪ ਕਿਉਂ ਹੈ। ਕੀ ਦਾਲ ਵਿਚ ਕੁਝ ਕਾਲਾ ਹੈ? ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਮਿਲਦੇ-ਜੁਲਦੇ ਚਿਹਰੇ ਵਾਲੀ ਇਤਰਾਜ਼ਯੋਗ ਵੀਡੀਓ ਦੀ ਜਾਂਚ ਕਿਉਂ ਨਹੀਂ ਕਰਵਾਈ ਜਾ ਰਹੀ ਤੇ ਲੋਕਤੰਤਰ ਦੀ ਹੱਤਿਆ ਕਰਨ ਦੇ ਇਰਾਦੇ ਵਾਲੀ ਪਟਿਆਲਾ ਪੁਲਸ ਦੀ ਆਡੀਓ ਦੀ ਜਾਂਚ ਕਿਉਂ ਨਹੀਂ ਕਰਵਾਈ ਜਾ ਰਹੀ। ਇਸ ਸਬੰਧੀ ਉਨ੍ਹਾਂ ਨੇ ਡੀ.ਜੀ.ਪੀ. ਗੌਰਵ ਯਾਦਵ ਨੂੰ ਚਿੱਠੀ ਵੀ ਲਿਖੀ ਹੈ ਅਤੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਵਰਗੇ ਚਿਹਰੇ ਵਾਲੀ ਵੀਡੀਓ ਦੀ ਫਾਰੈਂਸਿਕ ਜਾਂਚ ਕਰਵਾਈ ਜਾਵੇ।
ਇਹ ਵੀ ਪੜ੍ਹੋ : ਪੰਜਾਬ: ਏਅਰਪੋਰਟ 'ਤੇ ਪੁੱਤ ਨੂੰ ਛੱਡਣ ਜਾ ਰਹੇ ਪਰਿਵਾਰ ਨਾਲ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ, 4 ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
