ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ? ਭਾਜਪਾ ਆਗੂ ਨੇ ਦਿੱਤਾ ਵੱਡਾ ਬਿਆਨ

Friday, Sep 27, 2024 - 09:44 AM (IST)

ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ? ਭਾਜਪਾ ਆਗੂ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅਸਤੀਫ਼ਾ ਦਿੱਤੇ ਜਾਣ ਦੀ ਖ਼ਬਰ ਨਾਲ ਪੰਜਾਬ ਦੀ ਸਿਆਸਤ ਵਿਚ ਹਲਚਲ ਮੱਚ ਗਈ ਹੈ। ਅੱਜ ਸਵੇਰ ਤੋਂ ਹੀ ਇਹ ਖ਼ਬਰ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਦਾ ਅਸਤੀਫ਼ਾ ਨਾਮੰਜ਼ੂਰ ਕਰ ਦਿੱਤਾ ਗਿਆ ਹੈ। ਉੱਧਰ, ਭਾਰਤੀ ਜਨਤਾ ਪਾਰਟੀ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕਰ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ - ਸਾਵਧਾਨ! ਇਕ ਗ਼ਲਤੀ 'ਤੇ ਹੋ ਸਕਦੈ 50 ਹਜ਼ਾਰ ਤਕ ਦਾ ਜੁਰਮਾਨਾ, ਪੜ੍ਹੋ ਨਵੀਂ 'ਰੇਟ ਲਿਸਟ'

ਦੱਸਿਆ ਜਾ ਰਿਹਾ ਸੀ ਕਿ ਭਾਜਪਾ ਵੱਲੋਂ ਪੰਚਾਇਤੀ ਚੋਣਾਂ ਲਈ ਰਣਨੀਤੀ ਬਣਾਉਣ ਲਈ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ ਵਿਚੋਂ ਸੁਨੀਲ ਜਾਖੜ ਗੈਰ ਹਾਜ਼ਰ ਰਹੇ ਸਨ। ਕਿਹਾ ਜਾ ਰਿਹਾ ਹੈ ਕਿ ਜਲੰਧਰ ਦੀ ਜ਼ਿਮਨੀ ਚੋਣ ਤੋਂ ਬਾਅਦ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨੂੰ ਸੂਚਿਤ ਕਰ ਦਿੱਤਾ ਗਿਆ ਸੀ ਕਿ ਉਹ ਆਉਣ ਵਾਲੇ ਸਮੇਂ ਵਿਚ ਪ੍ਰਧਾਨਗੀ ਛੱਡ ਦੇਣਗੇ। ਦੱਸ ਦਈਏ ਕਿ ਸੁਨੀਲ ਜਾਖੜ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਤੇ ਉਨ੍ਹਾਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਗਿਆ ਸੀ। 

ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! 85 ਸਾਲਾ ਬਜ਼ੁਰਗ ਨੇ 9 ਸਾਲਾ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਹਾਲਾਂਕਿ ਭਾਜਪਾ ਆਗੂ ਅਨੀਲ ਸਰੀਨ ਵੱਲੋਂ ਜਾਖੜ ਦੇ ਅਸਤੀਫ਼ੇ ਦੀ ਖ਼ਬਰ ਦਾ ਖੰਡਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਅਜਿਹੀ ਕੋਈ ਗੱਲ ਨਹੀਂ ਹੈ, ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀ ਖ਼ਬਰ ਫ਼ੈਲਾਈ ਜਾ ਰਹੀ ਹੈ, ਜਿਸ ਵਿਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸੁਨੀਲ ਜਾਖੜ ਹੀ ਭਾਜਪਾ ਦੀ ਅਗਵਾਈ ਕਰ ਰਹੇ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News