ਦੋਵੇਂ ਭਰਾ ਮੇਰੇ ਨਾਲ ਆ ਗਏ, ਹੁਣ ਮਿਲ ਕੇ ਕੰਮ ਕਰਾਂਗੇ : ਸੁਨੀਲ ਜਾਖੜ
Wednesday, Mar 27, 2024 - 05:20 PM (IST)
ਚੰਡੀਗੜ੍ਹ - ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਪਾਰਲੀਮੈਂਟ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਵੈਸਟ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਅੱਜ ਭਾਜਪਾ 'ਚ ਸ਼ਾਮਲ ਹੋ ਗਏ ਹਨ। ਦੋਵਾਂ ਆਗੂ ਦਿੱਲੀ ਵਿਖੇ ਭਾਜਪਾ ਹੈੱਡ ਕੁਆਰਟਰ 'ਚ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੇਰਾ ਅਤੇ ਸੁਸ਼ੀਲ ਰਿੰਕੂ ਦਾ ਦਿਲ ਬਹੁਤ ਸਮਾਂ ਪਹਿਲਾਂ ਮਿਲ ਗਿਆ ਸੀ, ਕਿਉਂਕਿ ਉਹ ਦੋਵੇਂ ਕਾਫ਼ੀ ਸਮਾਂ ਕਾਂਗਰਸ ਪਾਰਟੀ ਵਿਚ ਰਹਿ ਚੁੱਕੇ ਹਨ। ਭਾਜਪਾ ਵਿਚ ਸ਼ਾਮਲ ਹੋਣ 'ਤੇ ਇੰਨਾ ਨੇ ਜ਼ਿਆਦਾ ਸਮਾਂ ਲੱਗਾ ਦਿੱਤਾ ਹੈ।
ਇਹ ਵੀ ਪੜ੍ਹੋ - ਭਾਰਤੀ ਸੈਲਾਨੀਆਂ 'ਚ ਵਧਿਆ ਆਸਟ੍ਰੇਲੀਆ ਜਾਣ ਦਾ ਚਾਅ, ਸਾਲ ਦੇ ਸ਼ੁਰੂ 'ਚ ਹੀ ਪੁੱਜੇ ਹਜ਼ਾਰਾਂ ਲੋਕ
ਸੁਨੀਲ ਜਾਖੜ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਬਹੁਤ ਖ਼ੁਸ਼ੀ ਹੈ ਕਿ ਅੱਜ ਮੇਰੇ ਦੋਵੇਂ ਭਰਾ ਮੁੜ ਤੋਂ ਇੱਕਠੇ ਹੋ ਗਏ ਹਨ। ਅਸੀਂ ਹੁਣ ਮਿਲ ਕੇ ਕੰਮ ਕਰਾਂਗੇ। ਵਿਕਾਸ ਦੇ ਪੱਖ ਤੋਂ ਜਿਹੜਾ ਪੰਜਾਬ ਪਿੱਛੇ ਰਹਿ ਗਿਆ ਹੈ, ਇਸ ਨੂੰ ਅਸੀਂ ਸਾਰੇ ਇੱਕਠੇ ਹੋ ਕੇ ਹੁਣ ਵਿਕਸਿਤ ਕਰਾਂਗੇ। ਕਿਉਂਕਿ ਜਲੰਧਰ ਦਾ ਹਾਲ ਬਹੁਤ ਬੁਰਾ ਹੋਇਆ ਪਿਆ ਹੈ। ਜਲੰਧਰ ਵਿਚ ਤੁਹਾਨੂੰ ਸੜਕਾਂ ਨਹੀਂ ਸਗੋਂ ਟੋਏ ਜ਼ਿਆਦਾ ਵਿਖਾਈ ਦੇਣਗੇ। ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਕੱਸਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਉਹਨਾਂ ਨੇ ਸਾਡੀ ਅਰਥਵਿਵਸਥਾ ਨੂੰ ਚਕਰਾਚੂਰ ਕਰਕੇ ਰੱਖ ਦਿੱਤਾ ਹੈ।
ਇਹ ਵੀ ਪੜ੍ਹੋ - ਦੇਸ਼ 'ਚ ਰਹਿਣ ਵਾਲੇ ਲੋਕਾਂ ਲਈ ਵੱਡੀ ਖ਼ਬਰ : 4 ਦਿਨਾਂ ਦੇ ਅੰਦਰ ਇਹ ਕੰਮ ਪੂਰੇ ਨਾ ਕਰਨ 'ਤੇ ਹੋ ਸਕਦਾ ਨੁਕਸਾਨ
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ ਕੇਜਰੀਵਾਲ 'ਤੇ ਅਜੇ ਸਿਰਫ਼ 100 ਕਰੋੜ ਰੁਪਏ ਦਾ ਇਲਜ਼ਾਮ ਲੱਗਾ ਹੈ ਪਰ ਜਦੋਂ ਪੰਜਾਬ ਵਿਚ ਕੀਤੇ ਗਏ ਉਹਨਾਂ ਦੇ ਘੁਟਾਲੇ ਸਾਹਮਣੇ ਆਏ ਤਾਂ ਫਿਰ ਕੀ ਹੋਵੇਗਾ। ਸੁਨੀਲ ਜਾਖੜ ਨੇ ਕਿਹਾ ਕਿ ਕੇਜਰੀਵਾਲ ਇਨਕਮ ਟੈਕਸ ਦੇ ਅਧਿਕਾਰੀ ਹਨ, ਜਿਸ ਕਰਕੇ ਉਹਨਾਂ ਨੂੰ ਇਸ ਗੱਲ ਦੀ ਪੂਰੀ ਜਾਣਕਾਰੀ ਹੈ ਕਿ ਪੈਸਾ ਕਿਥੋ ਅਤੇ ਕਿਹੜੇ ਤਰੀਕਿਆਂ ਨਾਲ ਕੱਢਿਆ ਜਾ ਸਕਦਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨਾਲ ਜੋ ਠੱਗੀ ਮਾਰੀ ਹੈ, ਉਸ ਦਾ ਖ਼ਮਿਆਜ਼ਾ ਇਨ੍ਹਾਂ ਨੂੰ ਆਉਣ ਵਾਲੇ ਸਮੇਂ ਵਿਚ ਭੁਗਤਣਾ ਪਵੇਗਾ। ਇਨ੍ਹਾਂ ਦਾ ਅਸਲੀ ਚਿਹਰਾ ਜਲਦੀ ਲੋਕਾਂ ਦੇ ਸਾਹਮਣੇ ਆਉਣ ਵਾਲਾ ਹੈ।
ਹ ਵੀ ਪੜ੍ਹੋ - LIC ਲੈ ਕੇ ਆਈ ਧਮਾਕੇਦਾਰ ਸਕੀਮ : ਹਰ ਰੋਜ਼ 121 ਰੁਪਏ ਜਮ੍ਹਾ ਕਰਵਾਉਣ 'ਤੇ ਮਿਲਣਗੇ 27 ਲੱਖ ਰੁਪਏ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8