ਵੱਡੀ ਖ਼ਬਰ: ਭਾਸ਼ਣ ਦਿੰਦਿਆਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਵਿਗੜੀ ਸਿਹਤ, ਹਸਪਤਾਲ ਦਾਖਲ

Friday, Aug 11, 2023 - 04:54 AM (IST)

ਵੱਡੀ ਖ਼ਬਰ: ਭਾਸ਼ਣ ਦਿੰਦਿਆਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਵਿਗੜੀ ਸਿਹਤ, ਹਸਪਤਾਲ ਦਾਖਲ

ਅਬੋਹਰ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਬੋਹਰ 'ਚ ਵਰਕਰ ਮੀਟਿੰਗ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਸੁਨੀਲ ਜਾਖੜ ਦਾ ਅਬੋਹਰ ਪਹੁੰਚਣ 'ਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਦੱਸ ਦੇਈਏ ਕਿ ਜਾਖੜ ਭਾਜਪਾ ਦੇ ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਅਬੋਹਰ ਪਹੁੰਚੇ ਸਨ ਪਰ ਇਸ ਦੌਰਾਨ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਆਦਾ ਗਰਮੀ ਕਾਰਨ ਉਨ੍ਹਾਂ ਦੀ ਅਚਾਨਕ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਚੱਕਰ ਆਉਣ ਲੱਗੇ। ਇਸ ਦੌਰਾਨ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਉੱਥੇ ਮੌਜੂਦ ਵਰਕਰਾਂ ਨੇ ਉਨ੍ਹਾਂ ਨੂੰ ਸੰਭਾਲਿਆ ਅਤੇ ਤੁਰੰਤ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਘਰ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਲੋਕ ਸਭਾ 'ਚ ਡਿੱਗਾ ਵਿਰੋਧੀ ਧਿਰ ਦਾ ਬੇਭਰੋਸਗੀ ਮਤਾ, PM ਮੋਦੀ ਨੇ ਕਿਹਾ- 2028 'ਚ ਚੰਗੀ ਤਿਆਰੀ ਦੇ ਨਾਲ ਆਉਣਾ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News