ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਭੈਣ ਦਾ ਦਿਹਾਂਤ
Wednesday, Dec 04, 2019 - 11:21 AM (IST)

ਜਲੰਧਰ (ਜਤਿੰਦਰ, ਸੁਨੀਲ)— ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਭੈਣ ਦਾ ਅੱਜ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਦੀ ਅੱਜ ਜਲੰਧਰ 'ਚ ਸ਼ਹਿਰੀ ਅਤੇ ਦਿਹਾਤੀ ਕਾਂਗਰਸ ਵਰਕਰਾਂ ਨਾਲ ਮੀਟਿੰਗ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਹੈ। ਸੁਨੀਲ ਜਾਖੜ ਨੇ ਅੱਜ 10 ਵਜੇ ਦਿਹਾਤੀ ਕਾਂਗਰਸ ਦੀ ਮੀਟਿੰਗ 'ਚ ਸ਼ਾਮਲ ਹੋਣਾ ਸੀ, ਜਿਸ ਲਈ ਅਰਬਨ ਅਸਟੇਟ ਫੇਸ-2 'ਚ ਇਕ ਹੋਟਲ ਦੇ ਹਾਟ ਹਾਲ 'ਚ ਸਾਰੇ ਪ੍ਰਬੰਧ ਕੀਤੇ ਗਏ ਸਨ ਪਰ ਉਨ੍ਹਾਂ ਦੀ ਭੈਣ ਦੀ ਮੌਤ ਹੋਣ ਕਰਕੇ ਅੱਜ ਦੀ ਮੀਟਿੰਗ ਰੱਦ ਕਰ ਦਿੱਤੀ ਗਈ ਹੈ।