ਸੁਨੀਲ ਜਾਖੜ ਨੇ ਪੰਜਾਬ ਸਰਕਾਰ ''ਤੇ ਵਿੰਨ੍ਹਿਆ ਨਿਸ਼ਾਨਾ, ਜਾਣੋ ਵਿਧਾਨ ਸਭਾ ਸੈਸ਼ਨ ਬਾਰੇ ਕੀ ਬੋਲੇ
Sunday, Sep 21, 2025 - 01:58 PM (IST)

ਚੰਡੀਗੜ੍ਹ : ਪੰਜਾਬ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ 'ਚ ਹੜ੍ਹਾਂ ਮਗਰੋਂ ਮਚੀ ਤਬਾਹੀ 'ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਵੀ ਬਹੁਤ ਮਾੜੇ ਦਿਨ ਦੇਖੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਪਹਿਲਾਂ ਹੀ ਤਿਆਰੀ ਖਿੱਚ ਲੈਂਦੀ ਤਾਂ ਸ਼ਾਇਦ ਇੰਨੀ ਜ਼ਿਆਦਾ ਤਬਾਹੀ ਨਾ ਹੁੰਦੀ। ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਹੜ੍ਹਾਂ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ।
ਇਸ ਦੇ ਨਾਲ ਹੀ ਸਾਡੀਆਂ ਝੂਠੀਆਂ ਏ. ਆਈ. ਵੀਡੀਓਜ਼ ਵਾਇਰਲ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਸਰਕਾਰ ਨੇ ਹੜ੍ਹਾਂ ਲਈ ਵੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਦਿੱਤਾ ਹੈ, ਜਿਸ ਦੇ ਖ਼ਿਲਾਫ਼ ਅਸੀਂ ਸ਼ਿਕਾਇਤ ਦੇ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਬੰਨ੍ਹਾਂ ਦੇ ਪਾਣੀਆਂ ਨੂੰ ਲੈ ਕੇ ਪੂਰੀ ਡਿਟੇਲ ਦੇਣ ਲਈ ਕਿਹਾ ਹੈ। ਸੁਨੀਲ ਜਾਖੜ ਨੇ ਕਿਹਾ ਕਿ ਜੋ ਵੀ ਸਾਡੇ ਖ਼ਿਲਾਫ਼ ਝੂਠ ਪ੍ਰਚਾਰ ਕੀਤਾ ਜਾ ਰਿਹਾ ਹੈ, ਉਸ 'ਤੇ ਠੱਲ੍ਹ ਪੈਣੀ ਚਾਹੀਦੀ ਹੈ ਅਤੇ ਹੜ੍ਹਾਂ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਸਿਆਸਤ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਹੁਣ ਵੀ ਅਜੇ ਬਾਰਸ਼ਾਂ ਦੀ ਸੰਭਾਵਨਾ ਹੈ ਅਤੇ ਇਸ ਦੇ ਲਈ ਪੰਜਾਬ ਸਰਕਾਰ ਵਲੋਂ ਸਥਾਈ ਪ੍ਰਬੰਧ ਕੀਤੇ ਜਾਣ।