'ਪ੍ਰਧਾਨ ਮੰਤਰੀ 1 ਫਰਵਰੀ ਨੂੰ ਹੀ ਪੰਜਾਬ ਆ ਰਹੇ', ਸੁਨੀਲ ਜਾਖੜ ਨੇ ਵਿਰੋਧੀਆਂ 'ਤੇ ਕੱਸਿਆ ਤੰਜ (ਵੀਡੀਓ)

Saturday, Jan 31, 2026 - 01:30 PM (IST)

'ਪ੍ਰਧਾਨ ਮੰਤਰੀ 1 ਫਰਵਰੀ ਨੂੰ ਹੀ ਪੰਜਾਬ ਆ ਰਹੇ', ਸੁਨੀਲ ਜਾਖੜ ਨੇ ਵਿਰੋਧੀਆਂ 'ਤੇ ਕੱਸਿਆ ਤੰਜ (ਵੀਡੀਓ)

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਬਾਰੇ ਬੋਲਦਿਆਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਇਕ ਫਰਵਰੀ ਨੂੰ ਹੀ ਪੰਜਾਬ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਇਕ ਫਰਵਰੀ ਨੂੰ ਦੇਸ਼ ਦਾ ਬਜਟ ਪੇਸ਼ ਹੋ ਰਿਹਾ ਹੈ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਸ੍ਰੀ ਗੁਰੂ ਰਵਿਦਾਸ ਜੀ ਪ੍ਰਤੀ ਸਨਮਾਨ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਮੌਕੇ 'ਤੇ ਪੰਜਾਬ ਆ ਰਹੇ ਹਨ ਅਤੇ ਇਹ ਇਕ ਬਹੁਤ ਵੱਡਾ ਸੁਨੇਹਾ ਹੈ।

ਇਹ ਵੀ ਪੜ੍ਹੋ : ਬੰਬ ਦੀਆਂ ਧਮਕੀਆਂ ਮਗਰੋਂ ਸਕੂਲਾਂ ਲਈ ਨਵੀਂ ਐਡਵਾਈਜ਼ਰੀ ਜਾਰੀ, CCPCR ਨੇ ਦਿੱਤੇ ਸਖ਼ਤ ਹੁਕਮ

ਉਨ੍ਹਾਂ ਨੇ ਵਿਰੋਧੀ ਪਾਰਟੀਆਂ 'ਤੇ ਤੰਜ ਕੱਸਦਿਆਂ ਕਿਹਾ ਕਿ ਹਰ ਗੱਲ ਨੂੰ ਸਿਆਸਤ ਦੇ ਨਜ਼ਰੀਏ ਨਾਲ ਨਾ ਦੇਖਣ ਕਿਉਂਕਿ ਪ੍ਰਧਾਨ ਮੰਤਰੀ ਸ਼ਰਧਾ ਭਾਵਨਾ ਨਾਲ ਪੰਜਾਬ ਆ ਰਹੇ ਹਨ। ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਬਿਆਨ ਬਾਰੇ ਬੋਲਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਬੀਬੀ ਭੱਠਲ ਬਹੁਤ ਸੀਨੀਅਰ ਆਗੂ ਰਹੇ ਹਨ ਅਤੇ ਉਨ੍ਹਾਂ ਦੇ ਮੂੰਹੋਂ ਇਸ ਕਿਸਮ ਦੀ ਗੱਲ ਬਿਨਾਂ ਤੱਥਾਂ ਦੇ ਆਧਾਰ 'ਤੇ ਕਰਨੀ ਪੂਰੀ ਸਿਆਸਤ 'ਤੇ ਬਹੁਤ ਵੱਡਾ ਸਵਾਲੀਆ ਨਿਸ਼ਾਨ ਪੈਦਾ ਕਰਦੀ ਹੈ ਅਤੇ ਇਸ ਤਰ੍ਹਾਂ ਦੀਆਂ ਪਬਲਿਸਿਟੀ ਵਾਲੀਆਂ ਗੱਲਾਂ ਤੋਂ ਬਚਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਸਿੱਖਿਆ ਵਿਭਾਗ ਵਲੋਂ 9ਵੀਂ ਤੇ 11ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਜਾਣੋ ਕਦੋਂ ਸ਼ੁਰੂ ਹੋਣਗੇ ਪੇਪਰ

ਜਾਖੜ ਨੇ ਕਿਹਾ ਕਿ ਪੰਜਾਬ ਤਾਂ ਪਹਿਲਾਂ ਹੀ ਬਹੁਤ ਜ਼ਿਆਦਾ ਡਿਸਟਰਬਡ ਹੈ। ਇੱਥੇ ਸਰਕਾਰ ਹੈ ਹੀ ਨਹੀਂ ਅਤੇ ਰੋਜ਼ਾਨਾ ਵੱਡੀਆਂ ਘਟਨਾਵਾਂ ਹੋ ਰਹੀਆਂ ਹਨ। ਇਨ੍ਹਾਂ ਹਾਲਾਤ 'ਚ ਹਰ ਲੀਡਰ ਨੂੰ ਜ਼ਿੰਮੇਵਾਰੀ ਨਾਲ ਬਿਆਨ ਦੇਣਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News