ਸੁਨੀਲ ਜਾਖੜ ਨੇ DAP ''ਤੇ ਸਬਸਿਡੀ ਲਈ ਮੋਦੀ ਸਰਕਾਰ ਦਾ ਕੀਤਾ ਧੰਨਵਾਦ
Thursday, Nov 12, 2026 - 01:52 PM (IST)
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਡੀ.ਏ.ਪੀ. (DAP) ਖਾਦ ਸਬਸਿਡੀ 'ਤੇ ਉਪਲਬਧ ਕਰਵਾਉਣ ਦੇ ਫੈਸਲੇ ਦਾ ਸੁਆਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਸੋਸ਼ਲ ਮੀਡੀਆ ਰਾਹੀਂ ਇਕ ਬਿਆਨ ਜਾਰੀ ਕਰਦਿਆਂ ਜਾਖੜ ਨੇ ਕਿਹਾ ਕਿ ਪੱਛਮੀ ਏਸ਼ੀਆ ਵਿੱ ਚੱਲ ਰਹੇ ਸੰਕਟ ਦੇ ਬਾਵਜੂਦ ਕੇਂਦਰ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦਾ ਥੈਲਾ 1,350 ਰੁਪਏ ਵਿਚ ਹੀ ਮਿਲਦਾ ਰਹੇ।
ਸੁਨੀਲ ਜਾਖੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਜੇ.ਪੀ. ਨੱਡਾ ਦੀ ਦੇਖ-ਰੇਖ ਹੇਠ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਡੀ.ਏ.ਪੀ. ਖਾਦ 100 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਖਰੀਦ ਰਹੀ ਹੈ ਅਤੇ ਕਿਸਾਨਾਂ ਨੂੰ ਇਹ ਖਾਦ ਮਹਿਜ਼ 27 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਮੁਹੱਈਆ ਕਰਵਾਈ ਜਾ ਰਹੀ ਹੈ।
My heartfelt thanks to Hon’ble Prime Minister Shri Narendra Modi ji for his commitment to farmers. Under PM Modi Ji’s leadership , Union Agriculture Minister Shri Shivraj Singh Chouhan and Union Fertilizers Minister Shri J.P. Nadda ji, the Government of India has ensured that farmers can continue to get a bag of DAP fertilizer for ₹1,350 despite the crisis in West Asia. The Modi government is buying DAP at ₹100 per kg and making it available to farmers at ₹27 per kg. To make this possible, the government has increased the subsidy by 64 percent compared with last year. During the Rabi season, it is providing ₹62,370 crore in subsidies for phosphatic and potassic fertilizers alone. The subsidy for urea is separate. Meanwhile, fertilizer stocks arrived in Punjab in October itself, but the Bhagwant Mann government failed to distribute them to farmers on time. As a result, farmers were exploited. Similarly, despite the Government of India releasing the full Cash Credit Limit (CCL) for paddy procurement, the Punjab government is failing to buy farmers’ paddy, leaving them stranded in the mandis. What can farmers expect from a government that has spent four years and nine months in office and still has to draw up an agricultural policy? Implementation remains a distant prospect. @narendramodi @ChouhanShivraj @JPNadda @BJP4India @BJP4Punjab
— Sunil Jakhar (@sunilkjakhar) November 12, 2026
ਇਸ ਰਕਮ ਨੂੰ ਪੂਰਾ ਕਰਨ ਲਈ ਕੇਂਦਰ ਸਰਕਾਰ ਨੇ ਪਿਛਲੇ ਸਾਲ ਦੀ ਤੁਲਨਾ ਵਿਚ ਸਬਸਿਡੀ ਵਿਚ 64 ਫੀਸਦੀ ਦਾ ਵੱਡਾ ਵਾਧਾ ਕੀਤਾ ਹੈ। ਹਾੜ੍ਹੀ ਦੇ ਮੌਜੂਦਾ ਸੀਜ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਫਾਸਫੇਟਿਕ ਅਤੇ ਪੋਟਾਸਿਕ ਖਾਦਾਂ ਲਈ 62,370 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ, ਜਦਕਿ ਯੂਰੀਆ ਖਾਦ ਲਈ ਸਬਸਿਡੀ ਇਸ ਤੋਂ ਵੱਖਰੀ ਹੈ।
ਦੂਜੇ ਪਾਸੇ, ਸੁਨੀਲ ਜਾਖੜ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਖਾਦ ਦਾ ਸਟਾਕ ਅਕਤੂਬਰ ਮਹੀਨੇ ਵਿਚ ਹੀ ਪਹੁੰਚ ਚੁੱਕਾ ਸੀ, ਪਰ ਸੂਬਾ ਸਰਕਾਰ ਕਿਸਾਨਾਂ ਨੂੰ ਸਮੇਂ ਸਿਰ ਖਾਦ ਵੰਡਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਤੇ ਇਸ ਅਣਗਹਿਲੀ ਕਾਰਨ ਕਿਸਾਨਾਂ ਦਾ ਸ਼ੋਸ਼ਣ ਹੋਇਆ ਹੈ। ਝੋਨੇ ਦੀ ਖਰੀਦ ਦੇ ਮੁੱਦੇ 'ਤੇ ਬੋਲਦਿਆਂ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੂਰੀ ਕੈਸ਼ ਕ੍ਰੈਡਿਟ ਲਿਮਟ ਜਾਰੀ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਕਿਸਾਨਾਂ ਦਾ ਝੋਨਾ ਖਰੀਦਣ ਵਿੱਚ ਅਸਮਰੱਥ ਸਾਬਤ ਹੋ ਰਹੀ ਹੈ, ਜਿਸ ਕਾਰਨ ਕਿਸਾਨ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹਨ।
