ਪੀ. ਐੱਮ. ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਸੁਨੀਲ ਜਾਖੜ ਦਾ ਵੱਡਾ ਬਿਆਨ, ਪਿਛਲੇ ਦੌਰੇ ਨੂੰ ਲੈ ਕੇ ਆਖੀ ਇਹ ਗੱਲ

Wednesday, Aug 17, 2022 - 02:11 PM (IST)

ਪੀ. ਐੱਮ. ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਸੁਨੀਲ ਜਾਖੜ ਦਾ ਵੱਡਾ ਬਿਆਨ, ਪਿਛਲੇ ਦੌਰੇ ਨੂੰ ਲੈ ਕੇ ਆਖੀ ਇਹ ਗੱਲ

ਚੰਡੀਗੜ੍ਹ(ਹਰੀਸ਼ਚੰਦਰ) :  ਪੰਜਾਬ ਦੇ ਸੀਨੀਅਰ ਭਾਜਪਾ ਨੇਤਾ ਤੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਪੰਜਾਬ ਦੌਰੇ ਤੋਂ ਪਹਿਲਾਂ ਉਨ੍ਹਾਂ ਸਾਰਿਆਂ ਨੂੰ ਬੇਨਕਾਬ ਕੀਤਾ ਜਾਵੇ, ਜੋ ਇਸੇ ਸਾਲ ਜਨਵਰੀ ਵਿਚ ਪ੍ਰਧਾਨ ਮੰਤਰੀ ਦੇ ਫਿਰੋਜ਼ਪੁਰ ਦੌਰੇ ਦੇ ਸਮੇਂ ਉਨ੍ਹਾਂ ਦੀ ਸੁਰੱਖਿਆ ਵਿਚ ਕੋਤਾਹੀ ਦੇ ਜ਼ਿੰਮੇਵਾਰ ਸਨ। ਧਿਆਨਯੋਗ ਹੈ ਕਿ 5 ਜਨਵਰੀ ਨੂੰ ਸੜਕੀ ਮਾਰਗ ਰਾਹੀਂ ਬਠਿੰਡਾ ਤੋਂ ਫਿਰੋਜ਼ਪੁਰ ਜਾਂਦੇ ਸਮੇਂ ਮੋਗਾ ਦੇ ਪਿਆਰੇਆਣਾ ਪਿੰਡ ਦੇ ਨਜ਼ਦੀਕ ਪ੍ਰਧਾਨ ਮੰਤਰੀ ਦਾ ਕਾਫ਼ਿਲਾ ਪ੍ਰਦਰਸ਼ਨਕਾਰੀਆਂ ਦੇ ਕਾਰਨ ਇਕ ਫਲਾਈਓਵਰ ’ਤੇ ਕਰੀਬ 20 ਮਿੰਟ ਰੁਕਿਆ ਰਿਹਾ ਸੀ ਤੇ ਉਨ੍ਹਾਂ ਨੂੰ ਉਥੋਂ ਹੀ ਵਾਪਸ ਜਾਣਾ ਪਿਆ ਸੀ।

ਇਹ ਵੀ ਪੜ੍ਹੋ- ਪੰਜਾਬ ਵਿਧਾਨ ਸਭਾ ਜਲਦ ਹੋਵੇਗੀ ਪੇਪਰ ਮੁਕਤ, ਵਿਧਾਇਕਾਂ ਦੇ ਮੇਜ਼ਾਂ 'ਤੇ ਲੱਗਣਗੇ ਕੰਪਿਊਟਰ

ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਹੋਈ ਉਸ ਕੋਤਾਹੀ ਦੀ ਜਾਂਚ ਲਈ ਕਮੇਟੀਆਂ ਵੀ ਬਣੀਆਂ ਪਰ ਹੁਣ ਤੱਕ ਉਹ ਚਿਹਰੇ ਸਾਹਮਣੇ ਨਹੀਂ ਲਿਆਂਦੇ ਗਏ, ਜੋ ਇਸ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਸਨ। ਉਨ੍ਹਾਂ ਕਿਹਾ ਕਿ ਇਸ ਸਮੇਂ ਇਹ ਬੇਹੱਦ ਅਹਿਮ ਤੇ ਚਿੰਤਾ ਦਾ ਵਿਸ਼ਾ ਹੈ ਕਿ ਕੀ ਇਹ ਪੰਜਾਬ ਤੇ ਕੇਂਦਰ ਦੀਆਂ ਸੁਰੱਖਿਆ ਏਜੰਸੀਆਂ ਵਿਚਕਾਰ ਤਾਲਮੇਲ ਵਿਚ ਕਮੀ ਨਾਲ ਹੋਈ ਕੋਤਾਹੀ ਸੀ ਜਾਂ ਇਹ ਚੋਣਾਂ ਦੇ ਸਮੇਂ ਸਸਤੀ ਲੋਕਪ੍ਰਿਯਤਾ ਹਾਸਲ ਕਰਨ ਲਈ ਰਚੀ ਗਈ ਰਾਜਨੀਤਕ ਸਾਜਿਸ਼ ਸੀ। ਉਨ੍ਹਾਂ ਕਿਹਾ ਕਿ ਇਹ ਕੋਤਾਹੀ ਸੀ ਤਾਂ ਇਸ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਅਜਿਹੀ ਘਟਨਾ ਦੁਬਾਰਾ ਨਾ ਹੋਵੇ ਤੇ ਜੇਕਰ ਰਾਜਨੀਤਕ ਸਾਜਿਸ਼ ਸੀ ਤਾਂ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਬੇਨਕਾਬ ਕੀਤਾ ਜਾਵੇ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News