ਤਿੰਨ ਸੂਬਿਆਂ 'ਚ ਭਾਜਪਾ ਦੀ ਜਿੱਤ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
Sunday, Dec 03, 2023 - 03:37 PM (IST)
ਜਲੰਧਰ/ਚੰਡੀਗੜ੍ਹ- ਮੱਧ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ ਅਤੇ ਛੱਤੀਸਗੜ੍ਹ 'ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸਵੇਰ ਤੋਂ ਲਗਾਤਾਰ ਜਾਰੀ ਹੈ। ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਇਨ੍ਹਾਂ ਤਿੰਨ ਸੂਬਿਆਂ ਵਿਚ ਭਾਜਪਾ ਲਗਾਤਾਰ ਜਿੱਤ ਵੱਲ ਵੱਧ ਰਹੀ ਹੈ, ਉਥੇ ਹੀ ਜਿੱਤ ਵੱਲ ਵੱਧਦੀ ਵੇਖ ਕੇ ਸਿਆਸੀ ਆਗੂਆਂ ਦੀ ਪ੍ਰਤੀਕਿਰਿਆ ਆਉਣੀ ਵੀ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ : ਵਿਆਹ ਸਮਾਗਮ 'ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਮਚਿਆ ਚੀਕ-ਚਿਹਾੜਾ
ਤਿੰਨ ਸੂਬਿਆਂ ਵਿਚ ਜਿੱਤ ਵੱਲ ਵਧ ਰਹੀ ਭਾਜਪਾ ਨੂੰ ਵੇਖ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਸ ਜਿੱਤ ਲਈ ਹਿੰਦੁਸਤਾਨ ਦੇ ਵੋਟਰਾਂ ਨੂੰ ਬਹੁਤ-ਬਹੁਤ ਵਧਾਈ। ਉਨ੍ਹਾਂ ਕਿਹਾ ਕਿ ਇਹ ਭਾਜਪਾ ਦੀ ਇਕ ਇਤਿਹਾਸਕ ਜਿੱਤ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਜਾਦੂ ਚੱਲਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਰਾਸ਼ਟਰੀ ਪੱਧਰ 'ਤੇ ਅੱਜ ਬਹੁਤ ਵੱਡਾ ਬਦਲਾਅ ਆਇਆ ਹੈ। ਕਾਂਗਰਸ ਨੂੰ ਲੰਮੇ ਹੱਥੀਂ ਲੈਂਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਜਿਹੜੇ ਕਹਿ ਰਹੇ ਸਨ ਕਿ ਇਨ੍ਹਾਂ ਦੇ ਪੈਰਾਂ ਹੇਠਾਂ ਜ਼ਮੀਨ ਨਹੀਂ ਹੈ, ਹੈਰਾਨੀ ਦੀ ਗੱਲ ਤਾਂ ਹੁਣ ਇਹ ਹੈ ਕਿ ਹੁਣ ਉਨ੍ਹਾਂ ਨੂੰ ਯਕੀਨ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਮੋਦੀ ਸਾਬ੍ਹ ਦਾ ਹੀ ਜਾਦੂ ਹੈ, ਜੋ ਵੋਟਰਾਂ ਵਿਚ ਵੇਖਣ ਨੂੰ ਮਿਲਿਆ ਹੈ ਅਤੇ ਚੰਗੇ ਨਤੀਜੇ ਸਾਹਮਣੇ ਆਏ ਹਨ।
ਜਾਖੜ ਨੇ ਕਿਹਾ ਕਿ ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਬਹੁਤ ਮਾੜੀ ਸ਼ਬਦਾਵਲੀ ਵੀ ਬੋਲੀ ਗਈ ਅਤੇ ਕਈ ਰੈਲੀਆਂ ਵੀ ਕੱਢੀਆਂ ਗਈਆਂ ਪਰ ਲੋਕਾਂ ਨੇ ਰਾਸ਼ਟਰ ਹਿੱਤ ਵਿਚ ਵੋਟਾਂ ਪਾਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕਈ ਹੱਥਕੰਢੇ ਵੀ ਅਪਣਾਏ ਗਏ ਪਰ ਭਾਰਤ ਦਾ ਵੋਟਰ ਬਹੁਤ ਜਾਗਰੁਕ ਹੋ ਚੁੱਕਾ ਹੈ ਅਤੇ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦਾ ਵਿਰੋਧ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਦੀ ਸੋਚ ’ਤੇ ਵੋਟਾਂ ਪਾਈਆਂ ਹਨ। ਦੇਸ਼ ਦੇ ਪ੍ਰਤੀ, ਵਿਕਾਸ ਦੇ ਪ੍ਰਤੀ ਭਾਜਪਾ ਵਚਨਬੱਧ ਹੈ, ਇਹ ਸੁਨੀਲ ਜਾਖੜ ਨਹੀਂ ਸਗੋਂ ਅੱਜ ਲੋਕ ਬੋਲ ਰਹੇ ਹਨ। ਜੋ ਅੱਜ ਲੋਕਾਂ ਨੇ ਸਾਨੂੰ ਬਹੁਮਤ ਦਿੱਤਾ ਹੈ, ਅਸੀਂ ਉਸ ਦਾ ਸਨਮਾਨ ਕਰਦੇ ਹਾਂ।
ਇਹ ਵੀ ਪੜ੍ਹੋ : ਕਪੂਰਥਲਾ ਤੋਂ ਵੱਡੀ ਖ਼ਬਰ, ਵਿਆਹ ਸਮਾਗਮ 'ਚ ਸ਼ਾਮਲ ਹੋਣ ਗਏ 'ਆਪ' ਆਗੂ ਦੀ ਮਿਲੀ ਲਾਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।