ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸੁਨੀਲ ਜਾਖੜ ਨੇ ਸਾਂਭਿਆ ਅਹੁਦਾ, ਬੋਲੇ-ਪਾਰਟੀ ਨੇ ਸੌਂਪੀ ਵੱਡੀ ਜ਼ਿੰਮੇਵਾਰੀ

Tuesday, Jul 11, 2023 - 02:28 PM (IST)

ਚੰਡੀਗੜ੍ਹ : ਪੰਜਾਬ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲਿਆ। ਇਸ ਦੇ ਲਈ ਭਾਜਪਾ ਦੇ ਹੈੱਡ ਕੁਆਰਟਰ ਸੈਕਟਰ-37ਏ ਵਿਖੇ ਸਮਾਗਮ ਰੱਖਿਆ ਗਿਆ ਸੀ। ਇਸ ਸਮਾਗਮ 'ਚ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਪੰਜਾਬ ਪ੍ਰਧਾਨ ਬਣਾਉਣ ਦਾ ਇੰਨਾ ਵੱਡਾ ਫ਼ੈਸਲਾ ਉਨ੍ਹਾਂ ਦੀ ਸ਼ਕਲ ਦੇਖ ਕੇ ਨਹੀਂ ਲਿਆ, ਸਗੋਂ ਇਕ ਭਾਜਪਾ ਵਰਕਰ ਦੀ ਹਿੰਮਤ ਅਤੇ ਜਜ਼ਬੇ ਨੂੰ ਦੇਖ ਕੇ ਲਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਾਰਟੀ ਦੇ ਲੋਕ ਇੰਨੀ ਮਿਹਨਤ ਨਾਲ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਤਾਕਤ ਯਾਦ ਕਰਵਾਉਣਾ ਮੇਰੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ 24 ਘੰਟੇ ਬੇਹੱਦ ਖ਼ਤਰਨਾਕ, ਜੇਕਰ ਹਾਲਾਤ ਬੇਕਾਬੂ ਹੋਏ ਤਾਂ...(ਤਸਵੀਰਾਂ)

ਉਨ੍ਹਾਂ ਕਿਹਾ ਕਿ ਜਿੱਥੇ ਪਾਰਟੀ ਨੇ ਉਨ੍ਹਾਂ 'ਤੇ ਇੰਨਾ ਵੱਡਾ ਵਿਸ਼ਵਾਸ ਕੀਤਾ ਹੈ, ਉੱਥੇ ਹੀ ਉਨ੍ਹਾਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਜ਼ਿੰਮੇਵਾਰੀ 13 ਸੀਟਾਂ ਜਾਂ 117 ਸੀਟਾਂ ਨੂੰ ਜਿੱਤਣ ਦੀ ਨਹੀਂ, ਸਗੋਂ ਰੰਗਲੇ ਪੰਜਾਬ ਨੂੰ ਜਿਹੜੀ ਨਜ਼ਰ ਲੱਗੀ ਹੈ, ਉਸ ਨੂੰ ਬਚਾਉਣ ਦੀ ਹੈ। ਜਾਖੜ ਨੇ ਕਿਹਾ ਕਿ ਪੰਜਾਬੀ ਵੱਡੇ ਜਿਗਰੇ ਵਾਲੇ ਹਨ ਅਤੇ ਉਨ੍ਹਾਂ ਨੇ ਪੂਰੀ ਦੁਨੀਆ 'ਚ ਆਪਣੀ ਇਕ ਵੱਖਰੀ ਪਛਾਣ ਬਣਾਈ ਹੈ ਅਤੇ ਅਸੀਂ ਸਭ ਨੂੰ ਨਾਲ ਲੈ ਕੇ ਚੱਲਣਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਕੁਦਰਤੀ ਆਫ਼ਤ ਵਿਚਾਲੇ ਲੀਕ ਹੋਈ ਜ਼ਹਿਰੀਲੀ ਗੈਸ, ਇਲਾਕੇ 'ਚ ਪੈ ਗਿਆ ਚੀਕ-ਚਿਹਾੜਾ

ਉਨ੍ਹਾਂ ਕਿਹਾ ਕਿ ਪੰਜਾਬ 'ਚ ਕੋਈ ਵੀ ਵਿਅਕਤੀ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ, ਜਦੋਂ ਕਿ ਗੈਂਗਸਟਰ ਜੇਲ੍ਹਾਂ 'ਚ ਬੈਠੇ ਇੰਟਰਵਿਊ ਦੇ ਰਹੇ ਹਨ ਅਤੇ ਭਾਈਚਾਰਕ ਸਾਂਝ 'ਚ ਦਰਾਰ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੀ ਭਾਈਚਾਰਕ ਸਾਂਝ 'ਤੇ ਪਹਿਰਾ ਦੇਣਾ ਹੈ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਆਪਣੀ ਹਿੱਕ ਤਾਣ 'ਤੇ ਭਾਜਪਾ ਖੜ੍ਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News