'ਸੁਨੀਲ ਜਾਖੜ' ਨੇ ਟਵੀਟ ਕਰਕੇ ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀ ਬਾਰੇ ਕੱਸਿਆ ਤੰਜ

Thursday, Oct 28, 2021 - 01:59 PM (IST)

'ਸੁਨੀਲ ਜਾਖੜ' ਨੇ ਟਵੀਟ ਕਰਕੇ ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀ ਬਾਰੇ ਕੱਸਿਆ ਤੰਜ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਦੌਰਿਆਂ ਬਾਰੇ ਟਵੀਟ ਕਰਕੇ ਨਿਸ਼ਾਨਾ ਸਾਧਿਆ ਗਿਆ ਹੈ। ਸੁਨੀਲ ਜਾਖੜ ਨੇ ਟਵੀਟ 'ਚ ਕਿਹਾ ਹੈ ਕਿ ਇਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਅਤੇ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਦੌਰੇ 'ਤੇ ਹਨ। ਸੁਨੀਲ ਜਾਖੜ ਨੇ ਤੰਜ ਕੱਸਦਿਆਂ ਕਿਹਾ ਕਿ ਘੱਟੋ-ਘੱਟ ਇਨ੍ਹਾਂ ਦੋਹਾਂ 'ਚੋਂ ਇੱਕ ਨੇ ਆਪਣਾ ਸਮਾਂ ਸਹੀ ਪਾਇਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਹਰਿਆਣਾ 'ਚ ਅੰਦੋਲਨਕਾਰੀ ਕਿਸਾਨ ਬੀਬੀਆਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਦਰੜਿਆ, 3 ਦੀ ਮੌਤ

PunjabKesari

ਦੱਸ ਦੇਈਏ ਕਿ ਵੀਰਵਾਰ ਨੂੰ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪੁੱਜੇ ਹੋਏ ਹਨ ਅਤੇ ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ, ਉੱਥੇ ਹੀ ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੰਗਰੂਰ ਪੁੱਜੇ ਹੋਏ ਹਨ।

ਇਹ ਵੀ ਪੜ੍ਹੋ : ਨਾਬਾਲਗ ਪੋਤੇ ਨੇ ਦਿੱਤਾ ਰੂਹ ਕੰਬਾਊ ਵਾਰਦਾਤ ਨੂੰ ਅੰਜਾਮ, ਬਜ਼ੁਰਗ ਦਾਦਾ-ਦਾਦੀ ਨੂੰ ਕਮਰੇ 'ਚ ਡੱਕ ਕੁਹਾੜੀ ਨਾਲ ਵੱਢਿਆ

ਅਜਿਹਾ ਮੰਨਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਜਾ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News