ਸੁਨੀਲ ਜਾਖ਼ੜ ਨੇ ਟਵੀਟ ਕਰ ਦਿੱਤਾ ਵੱਡਾ ਬਿਆਨ, ਕਿਹਾ ‘ਪੰਜਾਬ 'ਚ 'ਡਰਾਮਾ' ਨਵੀਂ ਸਿਆਸੀ ਮੁਦਰਾ ਦਾ’

Sunday, Nov 28, 2021 - 09:56 AM (IST)

ਸੁਨੀਲ ਜਾਖ਼ੜ ਨੇ ਟਵੀਟ ਕਰ ਦਿੱਤਾ ਵੱਡਾ ਬਿਆਨ, ਕਿਹਾ ‘ਪੰਜਾਬ 'ਚ 'ਡਰਾਮਾ' ਨਵੀਂ ਸਿਆਸੀ ਮੁਦਰਾ ਦਾ’

ਚੰਡੀਗੜ੍ਹ (ਬਿਊਰੋ) - ਪੰਜਾਬ ਕਾਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਕਰੰਸੀ ਨੂੰ ਲੈ ਕੇ ਇਕ ਖ਼ਾਸ ਟਵੀਟ ਕੀਤਾ ਗਿਆ ਹੈ। ਸੁਨੀਲ ਜਾਖ਼ੜ ਨੇ ਟਵੀਟ ਕਰਦੇ ਹੋਏ ਕਿਹਾ ਕਿ ‘‘ਪੰਜਾਬ 'ਚ 'ਡਰਾਮਾ' ਨਵੀਂ ਸਿਆਸੀ ਮੁਦਰਾ/ਕਰੰਸੀ ਦਾ ਹੈ - ਜਿਵੇਂ ਕਿ ਕ੍ਰਿਪਟੋ ਕਰੰਸੀ, ਵਿਕਰੀਯੋਗਤਾ ਵੱਧ ਪਰ ਭਰੋਸੇਯੋਗਤਾ ਘੱਟ।’’

ਪੜ੍ਹੋ ਇਹ ਵੀ ਖ਼ਬਰ - ਖੰਨਾ ਤੋਂ ਵੱਡੀ ਖ਼ਬਰ: ਗੁਰਸਿਮਰਨ ਮੰਡ ਨੂੰ ਮਲੇਸ਼ੀਆ ਦੇ ਗੈਂਗਸਟਰ ਸਮਰਥਕ ਨੇ ਦਿੱਤੀ ਜਾਨੋਂ ਮਾਰਨ ਦੀ ਮਿਲੀ ਧਮਕੀ

PunjabKesari

ਦੱਸ ਦੇਈਏ ਕਿ ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਦਿੱਗਜ ਨੇਤਾ ਹਨ। ਜਾਖੜ ਨੂੰ ਹਟਾ ਕੇ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਕਾਂਗਰਸ ਪ੍ਰਧਾਨ ਬਣਾਇਆ ਗਿਆ ਸੀ। ਇਸ ਤੋਂ ਬਾਅਦ ਸੁਨੀਲ ਜਾਖੜ ਕਈ ਮੌਕਿਆਂ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰ ਚੁੱਕੇ ਹਨ। ਇੰਨਾ ਹੀ ਨਹੀਂ ਜਦੋਂ ਅਮਰਿੰਦਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਤਾਂ ਸੁਨੀਲ ਜਾਖੜ ਦਾ ਨਾਂ ਮੁੱਖ ਮੰਤਰੀ ਦੀ ਦੌੜ ਵਿੱਚ ਸ਼ਾਮਲ ਸੀ। ਹਾਲਾਂਕਿ ਸੁਨੀਲ ਜਾਖੜ ਨੂੰ ਨਵਜੋਤ ਸਿੱਧੂ ਦਾ ਸਮਰਥਨ ਨਹੀਂ ਮਿਲਿਆ।

ਪੜ੍ਹੋ ਇਹ ਵੀ ਖ਼ਬਰ - ਜਲੰਧਰ ਬੱਸ ਅੱਡੇ ’ਤੇ ਵੱਡੀ ਵਾਰਦਾਤ : ਜਨਮ ਦਿਨ ਦੀ ਪਾਰਟੀ ਦੌਰਾਨ ਸ਼ਰਾਬੀ ਨੇ ਚਲਾਈਆਂ ਗੋਲੀਆਂ, ਇਕ ਦੀ ਮੌਤ

ਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਸੁਨੀਲ ਜਾਖੜ ਕਿਸੇ ਸਮੇਂ ਕੈਪਟਨ ਅਮਰਿੰਦਰ ਸਿੰਘ ਦੇ ਕਾਫ਼ੀ ਕਰੀਬੀ ਸਮਝਦੇ ਸਨ। ਹਾਲਾਂਕਿ ਜਾਖੜ ਨੇ ਕਾਂਗਰਸ ਛੱਡਣ ਲਈ ਅਮਰਿੰਦਰ ਸਿੰਘ 'ਤੇ ਵੀ ਨਿਸ਼ਾਨਾ ਸਾਧਿਆ। 2019 ਦੀਆਂ ਲੋਕ ਸਭਾ ਚੋਣਾਂ 'ਚ ਜਾਖੜ ਨੂੰ ਗੁਰਦਾਸਪੁਰ ਤੋਂ ਸੰਨੀ ਦਿਓਲ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਇਸ ਤੋਂ ਬਾਅਦ ਪਾਰਟੀ 'ਤੇ ਉਨ੍ਹਾਂ ਦੀ ਪਕੜ ਕਮਜ਼ੋਰ ਹੋ ਗਈ ਸੀ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼


author

rajwinder kaur

Content Editor

Related News