ਜਾਖੜ ਵੱਲੋਂ ਚੰਨੀ ਨੂੰ CM ਬਣਾਉਣ ਦੇ ਫ਼ੈਸਲੇ ਦਾ ਸਵਾਗਤ, ਰਾਹੁਲ ਗਾਂਧੀ ਦੀਆਂ ਤਾਰੀਫ਼ਾਂ ਦੇ ਵੀ ਬੰਨ੍ਹੇ ਪੁਲ

Friday, Sep 24, 2021 - 03:02 PM (IST)

ਚੰਡੀਗੜ੍ਹ (ਬਿਊਰੋ) - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਅੱਜ ਇਕ ਟਵੀਟ ਕੀਤਾ ਗਿਆ ਹੈ। ਇਸ ਲੰਬੇ ਚੌੜੇ ਟਵੀਟ ’ਚ ਜਾਖੜ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਵੀ ਪ੍ਰਸ਼ੰਸਾ ਕੀਤੀ। ਜਾਖੜ ਵਲੋਂ ਕੀਤੇ ਗਏ ਇਸ ਟਵੀਟ ਨੇ ਵਿਰੋਧੀ ਧਿਰਾਂ ਨੂੰ ਸੋਚਾਂ ਵਿੱਚ ਪਾ ਦਿੱਤਾ ਹੈ ਕਿਉਂਕਿ ਇਹ ਧਿਰਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਲੋਂ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਚੁਣੇ ਜਾਣ ਕਰਕੇ ਕਈ ਤਰ੍ਹਾਂ ਦੇ ਸਵਾਲ ਉਠਾ ਰਹੀਆਂ ਸਨ।   

ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ

PunjabKesari

ਜਾਖੜ ਨੇ ਟਵੀਟ ਸਾਂਝਾ ਕਰਦੇ ਹੋਏ ਲਿਖਿਆ ਕਿ ‘ਰਾਜ ਧਰਮ ਦਾ ਹਮੇਸ਼ਾ ਪਾਲਣ ਹੋਣਾ ਚਾਹੀਦਾ ਹੈ ਅਤੇ ਪੰਜਾਬ ਨੂੰ ਵੰਡ ਪਾਊ ਤਾਕਤਾਂ ਤੋਂ ਬਚਣਾ ਚਾਹੀਦਾ ਹੈ। ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਸਿਰਫ ਰਾਜਨੀਤੀ ਹੀ ਨਹੀਂ ਬਲਕਿ ਸਮਾਜ ਤਾਣੇ ਬਾਣੇ ਵਾਸਤੇ ਵੀ ਬਹੁਤ ਵੱਡਾ ਫ਼ੈਸਲਾ ਹੈ। ਇਸ ਨੂੰ ‘ਰਾਜ ਧਰਮ’ ਵਜੋਂ ਸਤਿਕਾਰਿਆ ਅਤੇ ਕਾਇਮ ਰੱਖਿਆ ਜਾਣਾ ਚਾਹੀਦਾ ਹੈ।  ਜੇ ਇਸ ਮਾਮਲੇ ਨੂੰ ਪੱਖਪਾਤੀ ਢੰਗ ਨਾਲ ਨਿਪਟਾਇਆ ਜਾਵੇ ਤਾਂ ਪੰਜਾਬ ਦਾ ਮਜ਼ਬੂਤ ​​ਭਾਈਚਾਰਾ ਅਸਾਨੀ ਨਾਲ ਟੁੱਟ ਸਕਦਾ ਹੈ।’ ਇਸ ਦੇ ਨਾਲ ਹੀ ਜਾਖੜ ਨੇ ਸੂਬੇ ਦੇ ਭਾਈਚਾਰੇ ਨੂੰ ਖ਼ਰਾਬ ਕਰਕੇ ਵੰਡ ਪਾਉਣ ਵਾਲੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਸ਼ਕਤੀਆਂ ਦੀ ਵੀ ਨਿਖੇਧੀ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਜਿਨ੍ਹਾਂ ਨੂੰ ਬੀਤੇ ਦਿਨੀਂ ਚੰਡੀਗੜ੍ਹ ਤੋਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਆਪਣੇ ਨਾਲ ਹੀ ਦਿੱਲੀ ਲੈ ਗਏ ਸਨ, ਨੂੰ ਮਹੱਤਵਪੂਰਨ ਜ਼ਿੰਮੇਵਾਰੀ ਦੇਣ ’ਤੇ ਵੀਰਵਾਰ ਦਿੱਲੀ ’ਚ ਅਹਿਮ ਬੈਠਕਾਂ ਚੱਲਦੀਆਂ ਰਹੀਆਂ। ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਕਾਂਗਰਸ ਹਾਈਕਮਾਨ ਵਿਸ਼ੇਸ਼ ਤੌਰ ’ਤੇ ਰਾਹੁਲ ਅਤੇ ਪ੍ਰਿਯੰਕਾ ਚਾਹੁੰਦੇ ਹਨ ਕਿ ਜਾਖੜ ਨਾਰਾਜ਼ ਨਹੀਂ ਰਹਿਣ ਚਾਹੀਦਾ ਹੈ ਅਤੇ ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਪਾਰਟੀ ਗਤੀਵਿਧੀਆਂ ’ਚ ਸਰਗਰਮ ਕੀਤਾ ਜਾਣਾ ਚਾਹੀਦਾ ਹੈ, ਨਹੀਂ ਤਾਂ ਪਾਰਟੀ ਦੇ ਹਿੰਦੂ ਵੋਟ ਬੈਂਕ ’ਤੇ ਅਸਰ ਪੈ ਸਕਦਾ ਹੈ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਕੈਪਟਨ ਦੇ ਬੇਹੱਦ ਖਾਸ ਨੌਕਰਸ਼ਾਹਾਂ ਦੇ ਅਸਤੀਫੇ ਸ਼ੁਰੂ

ਜਾਖੜ ਦੇ ਨਜ਼ਦੀਕੀਆਂ ਦਾ ਮੰਨਣਾ ਹੈ ਕਿ ਰਾਹੁਲ ਅਤੇ ਪ੍ਰਿਯੰਕਾ ਵੱਲੋਂ ਜਾਖੜ ਨੂੰ ਉੱਪ ਮੁੱਖ ਮੰਤਰੀ ਅਹੁਦਾ ਅਤੇ ਗ੍ਰਹਿ ਮਹਿਕਮਾ ਦੇਣ ਦੀ ਪੇਸ਼ਕਸ਼ ਕੀਤੀ ਗਈ ਸੀ, ਜਿਨ੍ਹਾਂ ਨੂੰ ਜਾਖੜ ਵੱਲੋਂ ਠੁਕਰਾ ਦਿੱਤਾ ਗਿਆ ਸੀ। ਰਾਹੁਲ ਚਾਹੁੰਦੇ ਸਨ ਕਿ ਜਾਖੜ ਨੂੰ ਸਰਕਾਰ ਦਾ ਹਿੱਸਾ ਬਣਾਇਆ ਜਾਵੇ ਪਰ ਇਸ ਦੇ ਲਈ ਜਾਖੜ ਤਿਆਰ ਨਹੀਂ ਹੋਏ। ਹੁਣ ਪਾਰਟੀ ਸੰਗਠਨ ’ਚ ਜਾਖੜ ਨੂੰ ਸਰਗਰਮ ਕਰਨ ਦੀ ਯੋਜਨਾ ’ਤੇ ਕੰਮ ਚੱਲ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਬੇਬਾਕ ਬੋਲ, ਕਿਹਾ ‘ਮੈਨੂੰ ਲੋਕਾਂ ਦਾ ਸਾਥ ਚਾਹੀਦਾ, ਸੁਰੱਖਿਆ ਲਈ ਗੰਨਮੈਨ ਨਹੀਂ’


rajwinder kaur

Content Editor

Related News