ਸੁਨੀਲ ਜਾਖੜ ਨੇ ਐੱਚ. ਐੱਸ. ਫੂਲਕਾ ਦਾ ਭਾਜਪਾ 'ਚ ਕੀਤਾ ਨਿੱਘਾ ਸਵਾਗਤ, ਜਾਣੋ ਕੀ ਦਿੱਤਾ ਬਿਆਨ

Wednesday, Apr 01, 2026 - 02:16 PM (IST)

ਸੁਨੀਲ ਜਾਖੜ ਨੇ ਐੱਚ. ਐੱਸ. ਫੂਲਕਾ ਦਾ ਭਾਜਪਾ 'ਚ ਕੀਤਾ ਨਿੱਘਾ ਸਵਾਗਤ, ਜਾਣੋ ਕੀ ਦਿੱਤਾ ਬਿਆਨ

ਚੰਡੀਗੜ੍ਹ : ਸੀਨੀਅਰ ਐਡਵੋਕੇਟ ਐੱਚ. ਐੱਸ. ਫੂਲਕਾ ਅੱਜ ਪਾਰਟੀ ਹੈੱਡਕੁਆਰਟਰ ਵਿਖੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਪਾਰਟੀ 'ਚ ਆਉਣ 'ਤੇ ਐੱਚ. ਐੱਸ. ਫੂਲਕਾ ਦਾ ਨਿੱਘਾ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਸਿੱਖ ਧਰਮ ਲਈ ਨਿਆਂ ਦੀ ਲੜਾਈ ਨਿਡਰ ਹੋ ਕੇ ਲੜਨ ਵਾਲੇ ਐਡਵੋਕੇਟ ਐੱਚ. ਐੱਸ. ਫੂਲਕਾ ਅੱਜ ਭਾਜਪਾ 'ਚ ਸ਼ਾਮਲ ਹੋਏ ਹਨ ਅਤੇ ਉਨ੍ਹਾਂ ਨੂੰ ਸਿੱਖ ਧਰਮ ਦਾ ਹਰ ਵਿਅਕਤੀ ਸਤਿਕਾਰ ਨਾਲ ਦੇਖਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ, ਅੱਜ ਤੋਂ ਸਫ਼ਰ ਹੋਇਆ ਮਹਿੰਗਾ, NHAI ਨੇ ਵਧਾਈਆਂ ਟੋਲ ਦਰਾਂ

ਜਾਖੜ ਨੇ ਕਿਹਾ ਕਿ ਉਨ੍ਹਾਂ ਵਰਗੇ ਉੱਚੇ ਕਿਰਦਾਰ ਦੀ ਸਿੱਖ ਸ਼ਖ਼ਸੀਅਤ ਦਾ ਭਾਜਪਾ ਨਾਲ ਜੁੜਨਾ ਦੱਸਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਭਾਜਪਾ ਵਲੋਂ ਸੱਚੇ ਮਨ ਨਾਲ ਸਿੱਖ ਧਰਮ ਅਤੇ ਸਿੱਖੀ ਲਈ ਕਾਰਜ ਕੀਤੇ ਜਾ ਰਹੇ ਹਨ ਅਤੇ ਸੱਚ ਦੇ ਸਾਹਮਣੇ ਵਿਰੋਧੀਆਂ ਵਲੋਂ ਸਿਰਜੇ ਝੂਠ ਦੇ ਭਰਮ ਟੁੱਟ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਭਰ ਦੀਆਂ ਮੰਡੀਆਂ ਅੱਜ ਤੋਂ ਰਹਿਣਗੀਆਂ ਬੰਦ, ਪੜ੍ਹੋ ਕੀ ਹੈ ਕਾਰਨ

ਸੁਨੀਲ ਜਾਖੜ ਨੇ ਕਿਹਾ ਕਿ ਉਹ ਐੱਚ. ਐੱਸ. ਫੂਲਕਾ ਦੇ ਪਾਰਟੀ 'ਚ ਸ਼ਾਮਲ ਹੋਣ 'ਤੇ ਦਿਲ ਦੀਆਂ ਗਹਿਰਾਈਆਂ 'ਚੋਂ ਉਨ੍ਹਾਂ ਦਾ ਸੁਆਗਤ ਕਰਦੇ ਹਨ।
PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News