ਭਾਜਪਾ ਦੇ ਕੈਂਪ ''ਚ ਪੁੱਜਣ ਤੋਂ ਪਹਿਲਾਂ ਹੀ ਸੁਨੀਲ ਜਾਖੜ ਨੂੰ ਪੁਲਸ ਨੇ ਰੋਕਿਆ
Friday, Aug 22, 2025 - 11:33 AM (IST)

ਅਬੋਹਰ (ਸੁਨੀਲ ਨਾਗਪਾਲ) : ਕੇਂਦਰ ਦੀਆਂ ਸਕੀਮਾਂ ਨੂੰ ਲੈ ਕੇ ਭਾਜਪਾ ਵਲੋਂ ਅਬੋਹਰ ਵਿਖੇ ਲਾਏ ਗਏ ਸਹਾਇਤਾ ਕੈਂਪ 'ਚ ਪੁੱਜਣ ਲਈ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਰਵਾਨਾ ਹੋਏ। ਇਸ ਦੌਰਾਨ ਪੁਲਸ ਨੇ ਉਨ੍ਹਾਂ ਨੂੰ ਰਾਹ 'ਚ ਹੀ ਰੋਕ ਲਿਆ। ਇਸ ਤੋਂ ਬਾਅਦ ਸੁਨੀਲ ਜਾਖੜ ਟੋਲ ਪਲਾਜ਼ੇ ਨੇੜੇ ਧਰਨਾ ਲਾ ਕੇ ਬੈਠ ਗਏ।
ਉਨ੍ਹਾਂ ਨੇ ਕਿਹਾ ਕਿ ਮੈਨੂੰ ਗ੍ਰਿਫ਼ਤਾਰੀ ਦੀ ਪਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਕੀਮਾਂ ਲੋਕਾਂ ਨੂੰ ਦੱਸ ਕੇ ਅਸੀਂ ਗਰੀਬ ਲੋਕਾਂ ਦਾ ਫ਼ਾਇਦਾ ਕਰਨ ਲਈ ਚੱਲੇ ਹਾਂ ਪਰ ਪੰਜਾਬ ਸਰਕਾਰ ਸਾਨੂੰ ਰੋਕ ਰਹੀ ਹੈ। ਅਸੀਂ ਕਿਸੇ ਵੀ ਤਰ੍ਹਾਂ ਨਾਲ ਲੋਕਾਂ ਨਾਲ ਧੱਕੇਸ਼ਾਹੀ ਨਹੀਂ ਹੋਣ ਦਿਆਂਗੇ।