ਸੁਨੀਲ ਜਾਖੜ ਨੇ ਪਾਰਟੀ ''ਚ ਸ਼ਾਮਲ ਹੋਣ ਵਾਲੇ ਸੰਸਦਾਂ ਦਾ ਕੀਤਾ ਸਵਾਗਤ
Friday, Apr 24, 2026 - 08:46 PM (IST)
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਸ ਨਾਲ ਜਿੱਥੇ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ, ਉੱਥੇ ਹੀ ਇਹ ਦੇਸ਼ ਵਿਚ ਸਭ ਤੋਂ ਛੋਟਾ ਸਮਾਂ ਸਰਗਰਮ ਰਹੀ ਆਪ ਪਾਰਟੀ ਦੇ ਪਤਨ ਦੀ ਸ਼ੁਰੂਆਤ ਹੈ।
ਆਪ ਦੇ ਡੁੱਬਦੇ ਜਹਾਜ਼ ਨੂੰ ਸਮਾਂ ਰਹਿੰਦੇ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਆਏ ਸਾਰੇ ਹੀ ਸਾਂਸਦਾਂ ਨੂੰ ਨਿੱਘੀ ਜੀ ਆਇਆਂ ਨੂੰ। ਆਪ ਦੇ ਮਾੜੇ ਸ਼ਾਸਨ, ਭ੍ਰਿਸ਼ਟਾਚਾਰ, ਬੇਅਮਨੀ ਕਾਰਨ ਜਿੱਥੇ ਪੰਜਾਬ ਦੇ ਲੋਕਾਂ ਦਾ ਇਸ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ ਉੱਥੇ ਹੀ ਪਾਰਟੀ ਵੱਲੋ ਲੋਕ ਹਿੱਤਾਂ ਦਾ ਤਿਆਗ ਕਰ ਦੇਣ ਤੋਂ ਬਾਅਦ ਇਸ ਪਾਰਟੀ ਦੇ ਅੰਦਰ…
— Sunil Jakhar (@sunilkjakhar) April 24, 2026
ਇਸ ਸਬੰਧੀ ਸੋਸ਼ਲ ਮੀਡੀਆ 'ਤੇ ਸਾਂਝੇ ਕੀਤੇ ਆਪਣੇ ਸੁਨੇਹੇ ਵਿੱਚ ਸੁਨੀਲ ਜਾਖੜ ਨੇ ਲਿਖਿਆ ਹੈ ਕਿ "ਆਪ ਦੇ ਡੁੱਬਦੇ ਜਹਾਜ਼ ਨੂੰ ਸਮਾਂ ਰਹਿੰਦੇ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਆਏ ਸਾਰੇ ਹੀ ਸਾਂਸਦਾਂ ਨੂੰ ਨਿੱਘੀ ਜੀ ਆਇਆਂ ਨੂੰ। ਆਪ ਦੇ ਮਾੜੇ ਸ਼ਾਸਨ, ਭ੍ਰਿਸ਼ਟਾਚਾਰ, ਬੇਅਮਨੀ ਕਾਰਨ ਜਿੱਥੇ ਪੰਜਾਬ ਦੇ ਲੋਕਾਂ ਦਾ ਇਸ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ, ਉੱਥੇ ਹੀ ਪਾਰਟੀ ਵੱਲੋ ਲੋਕ ਹਿੱਤਾਂ ਦਾ ਤਿਆਗ ਕਰ ਦੇਣ ਤੋਂ ਬਾਅਦ ਇਸ ਪਾਰਟੀ ਦੇ ਅੰਦਰ ਚੰਗੇ ਲੋਕ ਵੀ ਪਾਰਟੀ ਛੱਡਣ ਲਈ ਮਜਬੂਰ ਹੋ ਰਹੇ ਹਨ।" ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਆਪਣੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੀ ਆਪ ਸਰਕਾਰ ਲੋਕ ਮਨਾਂ ਤੋਂ ਦੂਰ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਇੱਕ ਨਵੇਂ ਬਦਲਾਅ ਲਈ ਅੰਗੜਾਈ ਲੈ ਰਿਹਾ ਹੈ ਅਤੇ 2027 ਵਿੱਚ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੇ ਲੋਕ ਮੌਕਾ ਦੇਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
