ਦਿੱਲੀ ਦੇ ਉਪ ਰਾਜਪਾਲ ਵਜੋਂ ਤਰਨਜੀਤ ਸੰਧੂ ਦੀ ਨਿਯੁਕਤੀ ਦਾ ਸੁਨੀਲ ਜਾਖੜ ਵੱਲੋਂ ਸਵਾਗਤ

Friday, Mar 06, 2026 - 10:32 AM (IST)

ਦਿੱਲੀ ਦੇ ਉਪ ਰਾਜਪਾਲ ਵਜੋਂ ਤਰਨਜੀਤ ਸੰਧੂ ਦੀ ਨਿਯੁਕਤੀ ਦਾ ਸੁਨੀਲ ਜਾਖੜ ਵੱਲੋਂ ਸਵਾਗਤ

ਨਵੀਂ ਦਿੱਲੀ/ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ): ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਇੱਕ ਅਹਿਮ ਫ਼ੈਸਲਾ ਲੈਂਦਿਆਂ ਸਾਬਕਾ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਦਾ ਨਵਾਂ ਉਪ ਰਾਜਪਾਲ (L. G.) ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਸਮੁੱਚੇ ਪੰਜਾਬੀਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਚਿੰਤਾ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ

ਜਾਖੜ ਨੇ ਤਰਨਜੀਤ ਸਿੰਘ ਸੰਧੂ ਦੇ ਪਿਛੋਕੜ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉਹ ਅਮਰੀਕਾ 'ਚ ਭਾਰਤ ਦੇ ਰਾਜਦੂਤ ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਤਰਨਜੀ ਸੰਧੂ ਦੇ ਵਿਸ਼ਾਲ ਪ੍ਰਬੰਧਕੀ ਤਜ਼ਰਬੇ ਤੋਂ ਦਿੱਲੀ ਨੂੰ ਬਹੁਤ ਜ਼ਿਆਦਾ ਲਾਭ ਮਿਲੇਗਾ। ਜਾਖੜ ਨੇ ਇਸ ਨਿਯੁਕਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਅਤੇ ਨਵੇਂ ਉਪ ਰਾਜਪਾਲ ਨੂੰ ਆਪਣੀਆਂ ਦਿਲੀ ਮੁਬਾਰਕਬਾਦਾਂ ਦਿੱਤੀਆਂ।

ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਹੋਲੀ 'ਤੇ ਵੱਡੀ ਘਟਨਾ : 9 ਸਾਲ ਦੇ ਮੁੰਡੇ ਨੂੰ ਅਚਾਨਕ ਲੱਗੀ ਗੋਲੀ, ਮਚੀ ਹਾਹਾਕਾਰ (ਵੀਡੀਓ)
ਕੌਣ ਹਨ ਤਰਨਜੀਤ ਸਿੰਘ ਸੰਧੂ? 
ਤਰਨਜੀਤ ਸਿੰਘ ਸੰਧੂ ਭਾਰਤੀ ਵਿਦੇਸ਼ ਸੇਵਾ (IFS) ਦੇ ਇੱਕ ਸੇਵਾਮੁਕਤ ਅਧਿਕਾਰੀ ਹਨ। ਉਨ੍ਹਾਂ ਕੋਲ ਕੂਟਨੀਤੀ ਦਾ ਲੰਬਾ ਤਜੁਰਬਾ ਹੈ ਅਤੇ ਉਹ ਅਮਰੀਕਾ 'ਚ ਭਾਰਤ ਦੇ 28ਵੇਂ ਰਾਜਦੂਤ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼੍ਰੀਲੰਕਾ 'ਚ ਭਾਰਤ ਦੇ ਹਾਈ ਕਮਿਸ਼ਨਰ ਵਜੋਂ ਵੀ ਕੰਮ ਕੀਤਾ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News