ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਬਣੇ ਸੁਨੀਲ ਜਾਖੜ ਦਾ ਜਾਣੋ ਹੁਣ ਤੱਕ ਦਾ ਸਿਆਸੀ ਸਫ਼ਰ

Tuesday, Jul 04, 2023 - 06:28 PM (IST)

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਬਣੇ ਸੁਨੀਲ ਜਾਖੜ ਦਾ ਜਾਣੋ ਹੁਣ ਤੱਕ ਦਾ ਸਿਆਸੀ ਸਫ਼ਰ

ਚੰਡੀਗੜ੍ਹ- ਭਾਜਪਾ ਨੇ ਸੁਨੀਲ ਜਾਖੜ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਹੋਇਆਂ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਬਣਾ ਦਿੱਤਾ ਹੈ। ਇਸ ਦੌਰਾਨ ਜੇਕਰ ਗੱਲ ਸੁਨੀਲ ਜਾਖ਼ੜ ਦੇ ਸਿਆਸੀ ਸਫ਼ਰ ਦੀ ਕੀਤੀ ਜਾਵੇ ਤਾਂ ਦੱਸ ਦੇਈਏ ਕਿ ਸੁਨੀਲ ਕੁਮਾਰ ਜਾਖੜ ਦਾ ਜਨਮ 9 ਫਰਵਰੀ, 1954 ਨੂੰ ਕਾਂਗਰਸ ਦੇ ਸੀਨੀਅਰ ਨੇਤਾ ਬਲਰਾਮ ਜਾਖੜ ਦੇ ਘਰ ਹੋਇਆ। ਉਨ੍ਹਾਂ ਦਾ ਜੱਦੀ ਪਿੰਡ ਪੰਜਕੋਸੀ ਹੈ, ਜੋ ਫਾਜ਼ਿਲਕਾ ਜ਼ਿਲ੍ਹੇ ਦੇ ਅਧੀਨ ਆਉਂਦਾ ਹੈ। ਸੁਨੀਲ ਜਾਖੜ ਇੱਕ ਸਿਆਸੀ ਖ਼ਾਨਦਾਨ ਤੋਂ ਆਉਂਦੇ ਹਨ। ਉਹਨਾਂ ਦੇ ਪਿਤਾ ਬਲਰਾਮ ਜਾਖੜ ਦੋ ਵਾਰ ਲੋਕ ਸਭਾ ਦੇ ਸਪੀਕਰ ਅਤੇ ਨਰਸਿਮਹਾ ਰਾਓ ਦੀ ਸਰਕਾਰ ਦੇ ਸਮੇਂ ਖੇਤੀਬਾੜੀ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਪਿਤਾ 2004 ਤੋਂ 2009 ਤੱਕ ਮੱਧ ਪ੍ਰਦੇਸ਼ ਦੇ ਗਵਰਨਰ ਵੀ ਰਹੇ ਹਨ।  

ਇਹ ਵੀ ਪੜ੍ਹੋ- ਹੁਸ਼ਿਆਰਪੁਰ 'ਚ ਚੱਲੀਆਂ ਤਾਬੜਤੋੜ ਗੋਲ਼ੀਆਂ, ਪੈਟਰੋਲ ਪੰਪ ਦਾ ਮੁਲਾਜ਼ਮ ਗੰਭੀਰ ਜ਼ਖ਼ਮੀ (ਵੀਡੀਓ)

ਸੁਨੀਲ ਜਾਖੜ ਦਾ ਸਿਆਸੀ ਸਫ਼ਰ  

ਦੱਸ ਦੇਈਏ ਕਿ ਸੁਨੀਲ ਜਾਖੜ ਨੇ ਸੂਬਾ ਪੱਧਰੀ ਸਿਆਸਤ 'ਚ ਸਾਲ 2002 'ਚ ਕਦਮ ਰੱਖਿਆ ਸੀ, ਜਦੋਂ ਪੰਜਾਬ 'ਚ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣੀ ਸੀ। 

. ਜਾਖੜ ਸਾਲ 2002, 2007 ਅਤੇ 2012 'ਚ ਅਬੋਹਰ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਰਹੇ।
. 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਾਖੜ ਭਾਜਪਾ ਦੇ ਅਰੁਣ ਨਾਰੰਗ ਹੱਥੋਂ ਹਾਰ ਗਏ ਸਨ।
. 14 ਅਕਤੂਬਰ, 2017 ਨੂੰ ਸਾਬਕਾ ਐੱਮ.ਪੀ. ਵਿਨੋਦ ਖੰਨਾ ਦੀ ਮੌਤ ਹੋ ਜਾਣ ਤੋਂ ਬਾਅਦ ਸੁਨੀਲ ਜਾਖੜ ਭਾਜਪਾ ਦੇ ਸਵਰਨ ਸਲਾਰੀਆ ਨੂੰ 1,93,219 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਲੋਕ ਸਭਾ ਦੇ ਮੈਂਬਰ ਬਣੇ। 
. ਸੁਨੀਲ ਜਾਖੜ ਕੈਪਟਨ ਅਮਰਿੰਦਰ ਸਿੰਘ ਦੇ ਕਾਫੀ ਕਰੀਬੀ ਰਹੇ ਹਨ ਅਤੇ ਇੱਕ ਵਾਰ ਚੋਣ ਪ੍ਰਚਾਰ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਮੁੱਖ ਮੰਤਰੀ ਦਾ ਵੱਡਾ ਦਾਅਵੇਦਾਰ ਵੀ ਕਰਾਰ ਦਿੱਤਾ ਸੀ।
. 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਸੁਨੀਲ ਜਾਖੜ ਉਮੀਦਵਾਰ ਸਨ ਪਰ ਭਾਜਪਾ ਦੇ ਸਨੀ ਦਿਓਲ ਨੇ ਉਨ੍ਹਾਂ ਨੂੰ ਹਰਾ ਦਿੱਤਾ ਸੀ।
. ਕਾਂਗਰਸ ਹਾਈ ਕਮਾਂਡ ਦੇ ਕਹਿਣ ’ਤੇ ਸੁਨੀਲ ਜਾਖੜ ਨੇ 2021 ’ਚ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਜਿਸ ਤੋਂ ਬਾਅਦ ਨਵਜੋਤ ਸਿੱਧੂ ਨੂੰ ਬਣਾਇਆ ਕਾਂਗਰਸ ਪ੍ਰਧਾਨ।
. ਸੁਨੀਲ ਜਾਖੜ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਲੱਗੇ, ਜਿਸ ਨੂੰ ਲੈ ਕੇ ਉਨ੍ਹਾਂ ਨੂੰ ਸਾਰੇ ਅਹੁਦਿਆਂ ਤੋਂ ਮੁਅੱਤਲ ਕੀਤੇ ਜਾਣ ਦਾ ਨੋਟਿਸ ਜਾਰੀ ਕਰ ਦਿੱਤਾ।
. 14 ਮਈ, 2022 ਨੂੰ ਕਾਂਗਰਸ ਨੂੰ ਕਿਹਾ ਅਲਵਿਦਾ।
. 19 ਮਈ 2022 ਨੂੰ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ।
. 4 ਜੁਲਾਈ, 2023 ਨੂੰ ਸੁਨੀਲ ਜਾਖੜ ਬਣੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ।

ਇਹ ਵੀ ਪੜ੍ਹੋ- ਨੌਜਵਾਨ ਕੁੜੀ 'ਤੇ ਥਰਡ ਡਿਗਰੀ ਦਾ ਤਸ਼ੱਦਦ, ਗੁਪਤ ਅੰਗ 'ਤੇ ਲਾਇਆ ਕਰੰਟ, ਹੈਰਾਨ ਕਰੇਗਾ ਪੂਰਾ ਮਾਮਲਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News