ਇਕ ਨਵੰਬਰ ਨੂੰ ਮੁੱਖ ਮੰਤਰੀ ਵੱਲੋਂ ਰੱਖੀ ਬਹਿਸ ’ਚ ਸ਼ਾਮਲ ਹੋਣਗੇ ਸੁਨੀਲ ਜਾਖੜ

Wednesday, Oct 25, 2023 - 06:37 PM (IST)

ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਉਹ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੁਧਿਆਣਾ ਵਿਚ ਰੱਖੀ ਗਈ ਬਹਿਸ ’ਚ ਜ਼ਰੂਰ ਜਾਣਗੇ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਐੱਸ. ਵਾਈ. ਐੱਲ ’ਤੇ ਹੀ ਨਹੀਂ ਸਗੋਂ ਪੰਜਾਬ ਵਿਚ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਦੇ ਮੁੱਦਿਆਂ ’ਤੇ ਵੀ ਜਵਾਬ ਲੈਣਗੇ। ਜਾਖੜ ਨੇ ਕਿਹਾ ਕਿ ਅਸੀਂ ਜਵਾਬ ਦੇਣ ਨਹੀਂ ਸਗੋਂ ਸਰਕਾਰ ਤੋਂ ਜਵਾਬ ਮੰਗਣ ਜਾਣਗੇ। ਸੁਨੀਲ ਜਾਖੜ ਰੋਪੜ ਵਿਚ ਖ਼ੁਦਕੁਸ਼ੀ ਕਰ ਚੁੱਕੀ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੇ ਭਰਾ ਬਲਦੇਵ ਸਿੰਘ ਦੇ ਨਾਲ ਚੰਡੀਗੜ੍ਹ ਵਿਚ ਗਵਰਨਰ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨ ਪਹੁੰਚੇ ਹੋਏ ਸਨ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਨਾਲ ਜੁੜੀ ਵੱਡੀ ਖ਼ਬਰ, ਏਅਰਪੋਰਟ ’ਤੇ ਪਿਤਾ ਤੋਂ ਅਧਿਕਾਰੀਆਂ ਨੇ ਕੀਤੀ ਪੁੱਛਗਿੱਛ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਾਖੜ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਚਲਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਕ ਅਪਾਇੰਟ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਦੀ ਆਵਾਜ਼ ਨਹੀਂ ਸੁਣ ਰਹੀ। ਉਨ੍ਹਾਂ ਮੰਗ ਕੀਤੀ ਕਿ ਖ਼ੁਦਕੁਸ਼ੀ ਕਰ ਚੁੱਕੀ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੇ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖ਼ੁਦਕੁਸ਼ੀ ਨੋਟ ਵਿਚ ਮੰਤਰੀ ਹਰਜੋਤ ਬੈਂਸ ਦਾ ਨਾਂ ਲਿਖਿਆ ਗਿਆ ਹੈ, ਲਿਹਾਜ਼ਾ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। 

ਇਹ ਵੀ ਪੜ੍ਹੋ : ਜ਼ਮੀਨ ’ਤੇ ਕਰਜ਼ਾ ਚੁੱਕ ਕੇ ਕੈਨੇਡਾ ਭੇਜੇ ਪੁੱਤ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News