ਸੁਨੀਲ ਜਾਖ਼ੜ ਨੇ ਕਾਂਗਰਸੀ ਵਿਧਾਇਕਾਂ ਨੂੰ ਚਿੱਠੀ ਲਿਖ ਕੀਤੀ ਖ਼ਾਸ ਅਪੀਲ

12/17/2020 10:14:38 PM

ਜਲੰਧਰ/ਚੰਡੀਗੜ੍ਹ— ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖ਼ੜ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਇਕ ਚਿੱਠੀ ਲਿਖੀ ਗਈ þ, ਜਿਸ ’ਚ ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ’ਚ ਕਾਂਗਰਸੀ ਵਿਧਾਇਕਾਂ ਨੂੰ ਸਹਿਯੋਗ ਕਰਨ ਲਈ ਖ਼ਾਸ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਸੁਨੀਲ ਜਾਖੜ ਨੇ ਭਾਜਪਾ ਦੀ ਅਲੋਚਨਾ ਕਰਦੇ ਹੋਏ ਕਿਹਾ ਹੈ ਕਿ ਮੋਦੀ ਸਰਕਾਰ ਵੱਲੋਂ ਵਿਰੋਧ ਦੀ ਹਰ ਆਵਾਜ਼ ਦੱਬੀ ਜਾ ਰਹੀ ਹੈ ਅਤੇ ਜਿਸ ਕਾਰਨ ਸਰਦ ਰੁੱਤ ਇਜਲਾਸ ਵੀ ਨਹੀਂ ਬੁਲਾਇਆ ਜਾ ਰਿਹਾ।

ਇਹ ਵੀ ਪੜ੍ਹੋ: ਜੀਜੇ ਦਾ ਰੂਹ ਕੰਬਾਊ ਕਾਰਾ, ਦਾਤਰ ਨਾਲ ਗਲਾ ਵੱਢ ਕੇ ਸਕੇ ਸਾਲੇ ਨੂੰ ਦਿੱਤੀ ਬੇਰਹਿਮ ਮੌਤ

PunjabKesari

ਲਿਖੀ ਚਿੱਠੀ ’ਚ ਸੁਨੀਲ ਜਾਖ਼ੜ ਨੇ ਕਿਹਾ ਕਿ ਇਸ ਸਮੇਂ ਸਾਡਾ ਮੁਲਕ ਬਹੁਤ ਹੀ ਮੁਸ਼ਕਿਲ ਦੇ ਦੌਰ ’ਚੋਂ ਲੰਘਦਾ ਪਿਆ ਹੈ। ਕੇਂਦਰ ਸਰਕਾਰ ਦੀਆਂ ਲੋਕਤੰਤਰ ਵਿਰੋਧੀ ਨੀਤੀਆਂ ਕਾਰਨ ਦੇਸ਼ ਦਾ ਸੰਘੀ ਢਾਂਚਾ ਖ਼ਤਰੇ ’ਚ þ। ਭਾਜਪਾ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਕਾਰਨ ਕਿਸਾਨ ਸੰਘਰਸ਼ ਕਰਦੇ ਹੋਏ ਦਿੱਲੀ ਦੀਆਂ ਸੜਕਾਂ ’ਤੇ ਅੰਦੋਲਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਹੁਣ ਵਿਰੋਧ ਦੀ ਹਰ ਆਵਾਜ਼ ਦਬਾਉਣ ਲਈ ਸੰਸਦ ਦਾ ਸਰਦ ਰੁੱਤ ਇਜਲਾਸ ਵੀ ਨਾ ਬੁਲਾਉਣ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਜੱਜ ਸਾਹਮਣੇ ਬੋਲਿਆ ਲਾੜਾ, 'ਕਿਡਨੈਪਰ ਨਹੀਂ ਹਾਂ, ਵਿਆਹ ਕੀਤਾ ਹੈ', ਮੈਡੀਕਲ ਕਰਵਾਉਣ 'ਤੇ ਲਾੜੀ ਦਾ ਖੁੱਲ੍ਹਿਆ ਭੇਤ

ਜਾਖ਼ੜ ਨੇ ਕਿਹਾ ਕਿ ਅਜਿਹੇ ਹਾਲਾਤ ’ਚ ਕਾਂਗਰਸ ਪਾਰਟੀ ਦੀ ਜ਼ਿੰਮੇਵਾਰੀ ਬਹੁਤ ਹੀ ਵੱਧ ਜਾਂਦੀ ਹੈ। ਕਾਂਗਰਸ ਪਾਰਟੀ ਦਾ ਲੰਬਾ ਇਤਿਹਾਸ ਰਿਹਾ þ, ਜਿਸ ਨੇ ਦੇਸ਼ ਦੇ ਆਜ਼ਾਦੀ ਘੁਲਾਟੀਏ ਤੋਂ ਲੈ ਕੇ ਨਵੇਂ ਭਾਰਤ ਦੇ ਨਿਰਮਾਣ ’ਚ ਹਰੇਕ ਪੱਧਰ ’ਤੇ ਆਪਣੀ ਭੂਮਿਕਾ ਨਿਭਾਈ ਹੈ। ਹੁਣ ਫਿਰ ਪਾਰਟੀ ’ਤੇ ਜ਼ਿੰਮੇਵਾਰੀ ਆ ਪਈ þ ਕਿ ਪਾਰਟੀ ਦੇਸ਼ ਦੀ ਲੋਕਤੰਤਰ ਕਦਰਾਂ ਕੀਮਤਾਂ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਵੇ। ਇਸ ਲਈ ਕਾਂਗਰਸ ਪਾਰਟੀ ਵੱਲੋਂ ਜਿੱਥੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਵਿੱਢਿਆ ਹੋਇਆ ਹੈ, ਉਥੇ ਹੀ ਸਾਡੇ ਸੰਸਦਾਂ ਵੱਲੋਂ ਜੰਤਰ-ਮੰਤਰ ਦਿੱਲੀ ਵਿਥੇ ਧਰਨਾ ਦੇ ਕੇ ਸੰਸਦ ਦਾ ਸੀਤਕਾਲੀਨ ਸੈਸ਼ਲ ਬੁਲਾਏ ਜਾਣ ਦੀ ਮੰਗ ਉਠਾਈ ਜਾ ਰਹੀ ਹੈ। 

ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਦਿੱਲੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਅਕਾਲੀ ਵਰਕਰ ਦੀ ਹਾਦਸੇ 'ਚ ਮੌਤ

ਸੁਨੀਲ ਜਾਖ਼ੜ ਨੇ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਅਪੀਲ ਕਰਦੇ ਕਿਹਾ ਕਿ ਸਾਰੇ ਵਿਧਾਇਕ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਪਾਰਲੀਮੈਂਟ ਦਾ ਸੈਸ਼ਨ ਬੁਲਾਉਣ ਦੀ ਮੰਗ ਦੇ ਹੱਕ ’ਚ ਪਾਰਟੀ ਵਿਧਾਇਕ ਦਿੱਲੀ ਵਿਖੇ ਜੰਤਰ-ਮੰਤਰ ਵਿਖੇ ਦਿੱਤੇ ਜਾ ਰਹੇ ਧਰਨੇ ’ਚ ਵਾਰੀ-ਵਾਰੀ ਸ਼ਿਰਕਤ ਕਰਕੇ ਆਪਣੀ ਹਾਜ਼ਰੀ ਜ਼ਰੂਰ ਲਵਾਉਣ।  
ਇਹ ਵੀ ਪੜ੍ਹੋ: ਸਹੁਰੇ ਨੇ ਨਹਾਉਂਦੀ ਨੂੰਹ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੀਤੀਆਂ ਵਾਇਰਲ, NRI ਪਤੀ ਨੇ ਵੀ ਕੀਤਾ ਰੂਹ ਕੰਬਾਊ ਕਾਂਡ

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ 


shivani attri

Content Editor

Related News