ਕੇਂਦਰੀ ਬਜਟ ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ ਸਿੱਧੀ ਦਾ ਮੀਲ ਪੱਥਰ : ਸੁਨੀਲ ਜਾਖੜ

Sunday, Feb 01, 2026 - 03:36 PM (IST)

ਕੇਂਦਰੀ ਬਜਟ ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ ਸਿੱਧੀ ਦਾ ਮੀਲ ਪੱਥਰ : ਸੁਨੀਲ ਜਾਖੜ

ਚੰਡੀਗੜ੍ਹ (ਅੰਕੁਰ) : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਅੱਜ ਪੇਸ਼ ਕੀਤਾ ਗਿਆ ਕੇਂਦਰੀ ਬਜਟ ਗਰੀਬ, ਮਜ਼ਦੂਰ, ਕਿਸਾਨ, ਔਰਤਾਂ, ਨੌਜਵਾਨਾਂ ਅਤੇ ਪਿਛੜੇ ਵਰਗਾਂ 'ਤੇ ਕੇਂਦਰਿਤ ਹੈ, ਜੋ ਕਿ 2047 ਤੱਕ ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ ਸਿੱਧੀ ਦਾ ਮੀਲ ਪੱਥਰ ਸਾਬਿਤ ਹੋਵੇਗਾ। ਬਜਟ 'ਤੇ ਆਪਣੀ ਪ੍ਰਤਿਕ੍ਰਿਆ ਦਿੰਦਿਆਂ ਸੁਨੀਲ ਜਾਖੜ ਨੇ ਆਖਿਆ ਕਿ ਇਹ ਬਜਟ 'ਸਭ ਕਾ ਸਾਥ, ਸਭ ਕਾ ਵਿਕਾਸ' ਦੀ ਪ੍ਰਧਾਨ ਮੰਤਰੀ ਰਿੰਦਰ ਮੋਦੀ ਦੀ ਨੀਤੀ ਤੋਂ ਪ੍ਰੇਰਿਤ ਹੈ ਅਤੇ ਇਸ 'ਚ ਕੇਂਦਰੀ ਖਜ਼ਾਨਾ ਮੰਤਰੀ ਨਿਰਮਲਾ ਸੀਤਾ ਰਮਨ ਨੇ ਸਮਾਜ ਦੇ ਹਰ ਵਰਗ ਦਾ ਖਿਆਲ ਕਰਦਿਆਂ ਇਹ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ ਗਿਆ ਹੈ ਕਿ ਇਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਅਤੇ ਦੇਸ਼ 'ਚ ਬੁਨਿਆਦੀ ਢਾਂਚੇ ਦਾ ਵਿਕਾਸ ਹੋਵੇ। 

ਇਹ ਵੀ ਪੜ੍ਹੋ : ਰਾਜਿੰਦਰ ਕੌਰ ਭੱਠਲ ਨੇ ਬੰਬਾਂ ਵਾਲੇ ਬਿਆਨ 'ਤੇ ਤੋੜੀ ਚੁੱਪੀ, ਬੋਲੇ-ਕਿੱਸਾ ਅੱਜ ਤੋਂ 30 ਸਾਲ ਪੁਰਾਣਾ
ਉਨ੍ਹਾਂ ਆਖਿਆ ਕਿ ਦੇਸ਼ 'ਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੇ ਬਜਟ ਦੀ ਪ੍ਰਸਤਾਵਨਾ ਦੱਸਦੀ ਹੈ ਕਿ ਭਾਰਤ ਸਰਕਾਰ ਦੇਸ਼ ਨੂੰ ਵਿਕਸਿਤ ਰਾਸ਼ਟਰ ਵਜੋਂ ਅੱਗੇ ਲੈ ਕੇ ਜਾ ਰਹੀ ਹੈ।  ਉਨ੍ਹਾਂ ਆਖਿਆ ਕਿ ਇਸ ਬਜਟ 'ਚ ਜਿੱਥੇ ਔਰਤਾਂ ਲਈ ਸ਼ੀ ਮਾਰਟ ਦੀ ਯੋਜਨਾ ਲਿਆਂਦੀ ਜਾ ਰਹੀ ਹੈ, ਉੱਥੇ ਹੀ ਕੰਮਕਾਜੀ ਔਰਤਾਂ ਅਤੇ ਵਿਦਿਆਰਥਣਾਂ ਲਈ ਹਰੇਕ ਜ਼ਿਲ੍ਹੇ 'ਚ ਹੋਸਟਲ ਖੋਲ੍ਹਣ ਦੀ ਯੋਜਨਾ ਦਾ ਐਲਾਨ ਵੀ ਕੀਤਾ ਗਿਆ ਹੈ, ਜੋ ਕਿ ਮਹਿਲਾ ਸਸ਼ਕਤੀਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਇਹ ਵੀ ਪੜ੍ਹੋ : PM ਮੋਦੀ ਦੇ ਡੇਰਾ ਬੱਲਾਂ ਆਉਣ ਤੋਂ ਪਹਿਲਾਂ ਸੁਨੀਲ ਜਾਖੜ ਨੇ ਆਖੀ ਵੱਡੀ ਗੱਲ, ਪੜ੍ਹੋ ਕੀ ਕਿਹਾ
ਸੁਨੀਲ ਜਾਖੜ ਨੇ ਕਿਹਾ ਕਿ ਸਪੋਰਟਸ ਇੰਡਸਟਰੀ ਅਤੇ ਐੱਮ. ਐੱਸ. ਐੱਮ. ਈ. ਲਈ ਭਾਰਤ ਸਰਕਾਰ ਵੱਲੋਂ ਨਵੇਂ ਬਜਟ 'ਚ ਜੋ ਐਲਾਨ ਕੀਤੇ ਗਏ ਹਨ, ਉਸ ਦਾ ਪੰਜਾਬ ਦੇ ਉਦਯੋਗ ਨੂੰ ਵੱਡੇ ਪੱਧਰ 'ਤੇ ਫ਼ਾਇਦਾ ਹੋਵੇਗਾ।  ਉਨ੍ਹਾਂ ਕਿਹਾ ਕਿ ਸਹਿਕਾਰਤਾ ਸੰਘਵਾਦ ਦੀ ਨੀਤੀ ਤਹਿਤ 16ਵੇਂ ਵਿੱਤ ਕਮਿਸ਼ਨ ਦੀਆਂ ਸਿਫ਼ਾਰਸਾਂ ਅਨੁਸਾਰ 1.4 ਲੱਖ ਕਰੋੜ ਰੁਪਏ ਸੂਬਿਆਂ ਨੂੰ ਵਿਕਾਸ ਲਈ ਦੇਣ ਦਾ ਇਸ 'ਚ ਐਲਾਨ ਕੀਤਾ ਗਿਆ ਹੈ, ਜਿਸ ਨਾਲ ਮੁਲਕ 'ਚ ਸਰਵ ਪੱਖੀ ਵਿਕਾਸ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News