‘ਆਪ’ ਲੀਡਰਸ਼ਿਪ ’ਚ ਨੈਤਿਕ ਗਿਰਾਵਟ, ਸੁਖਬੀਰ ਦੇ ਕੋਰੋਨਾ ਪਾਜ਼ੇਟਿਵ ਹੋਣ ’ਤੇ ਤਾੜੀਆਂ ਵਜਾਉਣਾ ਨਿੰਦਣਯੋਗ : ਜਾਖੜ

03/24/2021 12:38:24 PM

ਜਲੰਧਰ (ਧਵਨ)- ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵਿਚ ਆਈ ਨੈਤਿਕ ਗਿਰਾਵਟ ਦੀ ਚਰਚਾ ਕਰਦਿਆਂ ਕਿਹਾ ਕਿ ਮਾਲਵਾ ਵਿਖੇ ਹੋਈ ਰੈਲੀ ਦੌਰਾਨ ਇਕ ‘ਆਪ’ ਵਿਧਾਇਕ ਨੇ ਮੌਜੂਦ ਲੋਕਾਂ ਨੂੰ ਸੁਖਬੀਰ ਬਾਦਲ ਦੇ ਕੋਰੋਨਾ ਪਾਜ਼ੇਟਿਵ ਹੋਣ ’ਤੇ ਤਾੜੀਆਂ ਵਜਾਉਣ ਲਈ ਕਿਹਾ ਸੀ।

ਇਹ ਵੀ ਪੜ੍ਹੋ :ਅੱਜ ਤੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਹੋਵੇਗੀ ਸ਼ੁਰੂਆਤ

ਜਾਖੜ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਵਿਧਾਇਕ ਦੀਆਂ ਟਿੱਪਣੀਆਂ ਤੋਂ ਇਸ ਪਾਰਟੀ ਦੀ ਵਿਚਾਰਧਾਰਾ ਦਾ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਨਾਲ ਉਨ੍ਹਾਂ ਦੇ ਅਤੇ ਕਾਂਗਰਸ ਪਾਰਟੀ ਦੇ ਵੀ ਤਿੱਖੇ ਵਿਚਾਰਕ ਮਤਭੇਦ ਹਨ ਪਰ ਇਸ ਦਾ ਮਤਲਬ ਇਹ ਨਹੀਂ ਕਿ ਉਨ੍ਹਾਂ ਦੀ ਤਕਲੀਫ ’ਤੇ ਅਸੀਂ ਖੁਸ਼ ਹੋਈਏ। ਪੰਜਾਬੀ ਸੱਭਿਅਤਾ ਸਾਨੂੰ ਕਿਸੇ ਹੋਰ ਦੇ ਦੁੱਖ-ਦਰਦ ’ਚ ਹੱਸਣਾ ਨਹੀਂ ਸਿਖਾਉਂਦੀ, ਸਗੋਂ ਹਮੇਸ਼ਾ ਦੂਜੇ ਦੇ ਦੁੱਖ-ਦਰਦ ਨੂੰ ਵੰਡਣ ਦਾ ਸੁਨੇਹਾ ਦਿੰਦੀ ਆਈ ਹੈ।

ਇਹ ਵੀ ਪੜ੍ਹੋ : ਬਲਾਚੌਰ ਵਿਖੇ ਸਾਬਕਾ ਫ਼ੌਜੀ ਦੀ ਗੋਲ਼ੀ ਚੱਲਣ ਨਾਲ ਹੋਈ ਮੌਤ

ਉਨ੍ਹਾਂ ਕਿਹਾ ਕਿ ‘ਆਪ’ ਦੀ ਰੈਲੀ ਵਿਚ ਕੋਵਿਡ-19 ਸੁਰੱਖਿਆ ਪ੍ਰੋਟੋਕੋਲ ਦੀ ਜਿਸ ਢੰਗ ਨਾਲ ਉਲੰਘਣਾ ਕੀਤੀ ਗਈ ਹੈ, ਉਹ ਕਿਸੇ ਤੋਂ ਲੁਕੀ ਨਹੀਂ। ਦਿੱਲੀ ਵਿਚ ਤਾਂ ‘ਆਪ’ ਦੀ ਸਰਕਾਰ ਨੇ ਜਗ੍ਹਾ-ਜਗ੍ਹਾ ’ਤੇ ਸੀ. ਸੀ. ਟੀ. ਵੀ. ਕੈਮਰੇ ਲਾਏ ਹੋਏ ਹਨ, ਜਿੱਥੋਂ ਉਹ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ 2-2 ਹਜ਼ਾਰ ਰੁਪਏ ਦੇ ਚਲਾਨ ਕੱਟ ਕੇ ਘਰਾਂ ’ਚ ਭੇਜ ਰਹੀ ਹੈ। ਪੰਜਾਬ ਵਿਚ ਆ ਕੇ ‘ਆਪ’ ਲੀਡਰਸ਼ਿਪ ਕਹਿੰਦੀ ਹੈ ਕਿ ਕੋਰੋਨਾ ਨਾਂ ਦੀ ਕੋਈ ਬੀਮਾਰੀ ਨਹੀਂ ਹੈ। ਜੇ ਅਜਿਹੀ ਗੱਲ ਹੈ ਤਾਂ ਫਿਰ ਦਿੱਲੀ ਵਿਚ ਲੋਕਾਂ ਦੇ ਚਲਾਨ ਕਿਉਂ ਕੱਟੇ ਜਾ ਰਹੇ ਹਨ?

ਇਹ ਵੀ ਪੜ੍ਹੋ :  ਕੋਰੋਨਾ ਦੇ ਵੱਧਦੇ ਕਹਿਰ ਨੂੰ ਵੇਖਦਿਆਂ ਜਲੰਧਰ ਡੀ. ਸੀ. ਵੱਲੋਂ ਮਾਈਕ੍ਰੋ ਕੰਟੇਨਮੈਂਟ ਜ਼ੋਨਜ਼ ਦੀ ਨਵੀਂ ਸੂਚੀ ਜਾਰੀ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri