ਸੁਨੀਲ ਜਾਖੜ ਦਾ ਅਕਾਲੀਆਂ ’ਤੇ ਤੰਜ, ਕਿਹਾ-ਅਕਾਲੀ ਦਲ ਦਾ ਦੋਹਰਾ ਕਿਰਦਾਰ ਹੋਇਆ ਨੰਗਾ
Monday, Sep 21, 2020 - 06:20 PM (IST)
ਬੱਸੀ ਪਠਾਣਾਂ/ਫਤਿਹਗੜ੍ਹ ਸਾਹਿਬ (ਰਾਜ ਕਮਲ, ਵਿਪਨ)— ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਖੇਤੀ ਸਬੰਧੀ ਕਾਲੇ ਕਾਨੂੰਨ ਬਣਾ ਕੇ ਮੋਦੀ ਸਰਕਾਰ ਨੇ ਵੱਡੀਆਂ ਕੰਪਨੀਆਂ ਨੂੰ ਕਿਸਾਨਾਂ ਨੂੰ ਲੁੱਟਣ ਦੀ ਆਜ਼ਾਦੀ ਦੇ ਦਿੱਤੀ ਹੈ। ਉਹ ਅੱਜ ਕਾਂਗਰਸ ਪਾਰਟੀ ਵੱਲੋਂ ਸੂਬੇ ਭਰ ’ਚ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਲੇ ਕਾਨੂੰਨਾਂ ਖ਼ਿਲਾਫ਼ ਉਲੀਕੇ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਬੱਸੀ ਪਠਾਣਾਂ ਵਿਖੇ ਲਾਏ ਧਰਨੇ ਮੌਕੇ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ। ਜਾਖੜ ਨੇ ਕਿਹਾ ਕਿ ਖੇਤੀ ਆਰਡੀਨੈਂਸਾਂ ਦੇ ਮੁੱਦੇ ’ਤੇ ਅਸਤੀਫ਼ੇ ਦਾ ਡਰਾਮਾ ਕਰਨ ਵਾਲਾ ਅਕਾਲੀ ਦਲ ਅਸਲ ’ਚ ਦੋਹਰੀ ਖੇਡ-ਖੇਡ ਰਿਹਾ ਹੈ ਪਰ ਉਸ ਦਾ ਦੋਹਰਾ ਕਿਰਦਾਰ ਹੁਣ ਨੰਗਾ ਹੋ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਜੇ ਅਕਾਲੀ ਦਲ ਦਾ ਮੋਦੀ ਸਰਕਾਰ ਦੀਆਂ ਨੀਤੀਆਂ ਨਾਲ ਵਿਰੋਧ ਹੈ ਤਾਂ ਫਿਰ ਕੇਂਦਰ ਸਰਕਾਰ ਨੂੰ ਸਮੱਰਥਨ ਜਾਰੀ ਰੱਖਣ ਦਾ ਕੀ ਅਰਥ।
ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਕਿ ਨਵੇਂ ਖੇਤੀ ਕਾਨੂੰਨਾਂ ਤੋਂ ਬਾਅਦ ਕਿਸਾਨ ਕਿਤੇ ਵੀ ਆਪਣੀ ਫਸਲ ਵੇਚ ਸਕਦੇ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸਾਨ ਨੂੰ ਇਹ ਆਜ਼ਾਦੀ ਤਾਂ ਪਹਿਲਾਂ ਵੀ ਸੀ ਅਤੇ ਕਿਸਾਨ ’ਤੇ ਦੇਸ਼ ਵਿਚ ਕਿਤੇ ਵੀ ਜਾ ਕੇ ਫਸਲ ਵੇਚਣ ’ਤੇ ਕੋਈ ਰੋਕ ਨਹÄ ਸੀ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਇਸ ਕਾਨੂੰਨ ਦੀ ਸਭ ਤੋਂ ਵੱਡੀ ਵਿਆਖਿਆ ਹੀ ਇਹੀ ਕਰ ਰਹੀ ਹੈ ਅਤੇ ਉਸ ਦਾ ਇਹੀ ਮੁੱਢਲਾ ਤੱਥ ਹੀ ਗਲਤ ਹੈ।
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਜਾ ਰਹੇ ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆ
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਸਲ ’ਚ ਮੋਦੀ ਸਰਕਾਰ ਨੇ ਵੱਡੀਆਂ ਕੰਪਨੀਆਂ ਅਤੇ ਧਨਾਢ ਵਪਾਰੀਆਂ ਨੂੰ ਆਜ਼ਾਦੀ ਦਿੱਤੀ ਹੈ ਕਿ ਉਹ ਹੁਣ ਬਿਨਾਂ ਸਰਕਾਰੀ ਕੰਟਰੋਲ ਦੇ ਦੇਸ਼ ਦੇ ਗਰੀਬ ਕਿਸਾਨ ਨੂੰ ਲੁੱਟ ਸਕਨ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਵਪਾਰੀ ਨੂੰ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਮੰਡੀ ’ਚੋਂ ਫਸਲ ਖਰੀਦਣੀ ਪੈਂਦੀ ਸੀ। ਇਸ ਤਰਾਂ ਉਹ ਕਿਸਾਨ ਦੀ ਫਸਲ ਖਰੀਦ ਕੇ ਕਿਧਰੇ ਭੱਜ ਨਹÄ ਸੀ ਸਕਦਾ। ਜਦ ਕਿ ਨਵÄ ਵਿਵਸਥਾ ’ਚ ਵਪਾਰੀ ਕੌਣ ਹੈ ਇਹ ਤਾਂ ਸਰਕਾਰ ਨੂੰ ਵੀ ਪਤਾ ਨਹÄ ਹੋਵੇਗਾ ਤਾਂ ਉਹ ਫਸਲ ਲੈ ਕੇ ਰਕਮ ਦੇਣ ਤੋਂ ਭੱਜ ਗਿਆ ਤਾਂ ਕਿਸਾਨ ਉਸ ਨੂੰ ਕਿੱਥੇ ਲੱਭੇਗਾ।
ਇਹ ਵੀ ਪੜ੍ਹੋ: ਜਲੰਧਰ 'ਚ ਦੋ ਕਾਂਗਰਸੀ ਆਗੂਆਂ ਦੀਆਂ ਅਸ਼ਲੀਲ ਵੀਡੀਓਜ਼ ਵਾਇਰਲ, ਇਕ ਸੰਸਦ ਮੈਂਬਰ ਚੌਧਰੀ ਦਾ ਕਰੀਬੀ
ਜਾਖੜ ਨੇ ਕਿਹਾ ਕਿ ਅਸਲ ’ਚ ਮੋਦੀ ਸਰਕਾਰ ਨੇ ਇਕ ਸਾਜਿਸ਼ ਤਹਿਤ ਇਹ ਕਾਲੇ ਕਾਨੂੰਨ ਲਿਆਉਣ ਲਈ ਇਹ ਸਮਾਂ ਚੁਣਿਆ ਸੀ ਤਾਂ ਕਿ ਕੋਰੋਨਾ ਦੇ ਡਰ ’ਚ ਲੋਕ ਇਸ ਦਾ ਵਿਰੋਧ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਸਾਰਾ ਪੰਜਾਬ ਇੰਨਾਂ ਕਾਨੂੰਨਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਨੇ ਕਿਹਾ ਕਿ ਅਸਲ ’ਚ ਅਕਾਲੀ ਦਲ ਨੇ ਅਸਤੀਫ਼ਾ ਦੇ ਕੇ ਚੀਚੀ ਨੂੰ ਖੂਨ ਲਗਾ ਕੇ ਸ਼ਹੀਦ ਬਣਨ ਦੀ ਕੋਸ਼ਿਸ ਕੀਤੀ ਹੈ ਜਦ ਕਿ ਹਕੀਕਤ ’ਚ ਇਹ ਭਾਜਪਾ ਦੇ ਏਜੰਟ ਦੇ ਤੌਰ ’ਤੇ ਪੰਜਾਬ ਦੇ ਕਿਸਾਨਾਂ ਦੀ ਏਕਤਾ ਨੂੰ ਭੰਗ ਕਰਨ ਦੀ ਨੀਅਤ ਨਾਲ ਪੰਜਾਬ ਮੁੜੇ ਹਨ। ਹਰਸਿਮਰਤ ਕੌਰ ਬਾਦਲ ਹਾਲੇ ਵੀ ਆਖ ਰਹੇ ਹਨ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਨਹÄ ਮੰਨਦੇ ਸਗੋਂ ਕਿਸਾਨ ਇਨ੍ਹਾਂ ਨੂੰ ਕਿਸਾਨ ਵਿਰੋਧੀ ਆਖ ਰਹੇ ਹਨ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਨ੍ਹਾਂ ਨੂੰ ਕਿਸਾਨਾਂ ਦੀ ਪ੍ਰਵਾਹ ਨਹÄ ਹੈ ਸਗੋਂ ਇਹ ਤਾਂ ਹਾਲੇ ਵੀ ਮੋਦੀ ਸਰਕਾਰ ਤੋਂ ਸੱਤਾ ’ਚ ਭਾਗੀਦਾਰੀ ਲਈ ਰਹਿਮ ਦੀ ਝਾਕ ਰੱਖ ਰਹੇ ਹਨ।
ਇਹ ਵੀ ਪੜ੍ਹੋ: ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਰੂਪਨਗਰ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੂਬੇ ਦੇ ਕਾਂਗਰਸ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹਮੇਸ਼ਾ ਹੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ, ਉਹ ਚਾਹੇ ਐੱਸ. ਵਾਈ. ਐੱਲ. ਨਹਿਰ ਦਾ ਮੁੱਦਾ ਹੋਵੇ ਜਾਂ ਕਰੋਨਾ ਕਾਲ ’ਚ ਮੰਡੀਆਂ ਦੀ ਗਿਣਤੀ ਦੁੱਗਣੀ ਕਰਕੇ ਕਣਕ ਦੀ ਖਰੀਦ ਦਾ ਕੰਮ ਹੋਵੇ। ਇਸ ਮੌਕੇ ਵਿਧਾਇਕ ਸ. ਗੁਰਪ੍ਰੀਤ ਸਿੰਘ ਅਤੇ ਕਾਰਜਕਾਰੀ ਜ਼ਿਲਾ ਪ੍ਰਧਾਨ ਸ੍ਰੀ ਸੁਭਾਸ਼ ਚੰਦਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਲੁਟੇਰਿਆਂ ਨੂੰ ਧੂੜ ਚਟਾਉਣ ਵਾਲੀ ਕੁਸੁਮ ਦਾ ਨਾਂ ਡੀ. ਸੀ. ਨੇ ਰਾਸ਼ਟਰੀ ਬਹਾਦਰੀ ਐਵਾਰਡ ਲਈ ਕੀਤਾ ਨਾਮਜ਼ਦ