ਆਜ਼ਾਦੀ ਦੇ 74 ਸਾਲਾਂ ’ਚ ਇੰਨੇ ਕਿਸਾਨ ਅੰਦੋਲਨ ਨਹੀਂ ਹੋਏ, ਜਿੰਨੇ ਪਿਛਲੇ 7 ਸਾਲਾਂ ’ਚ ਹੋਏ: ਜਾਖੜ
Saturday, Oct 23, 2021 - 10:39 AM (IST)
ਜਲੰਧਰ (ਧਵਨ)– ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ’ਤੇ ਸਿਆਸੀ ਹਮਲਾ ਬੋਲਦਿਆਂ ਕਿਹਾ ਕਿ ਆਜ਼ਾਦੀ ਮਿਲਣ ਦੇ 74 ਸਾਲਾਂ ’ਚ ਇੰਨੇ ਕਿਸਾਨ ਅੰਦੋਲਨ ਨਹੀਂ ਹੋਏ ਜਿੰਨੇ ਪਿਛਲੇ 7 ਸਾਲਾਂ ਵਿਚ ਵੇਖੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਗੁੱਸੇ ਵਿਚ ਹਨ ਅਤੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਨੂੰ ਲੈ ਕੇ ਟਵੀਟ ਕਰਦਿਆਂ ਕਿਹਾ ਕਿ ਕੀ ਇਹ ਉਹੀ ਚਿਹਰਾ ਹੈ, ਜਿਸ ਕਾਰਨ ਹਜ਼ਾਰਾਂ ਵਿਖਾਵੇ ਹੋ ਰਹੇ ਹਨ।
ਇਹ ਵੀ ਪੜ੍ਹੋ: ਉੱਪ ਮੁੱਖ ਮੰਤਰੀ ਰੰਧਾਵਾ ਦਾ ਵੱਡਾ ਬਿਆਨ, ਆਰੂਸਾ ਆਲਮ ਦੇ ਕਥਿਤ ISI ਕੁਨੈਕਸ਼ਨ ਦੀ ਹੋਵੇਗੀ ਜਾਂਚ
ਜਾਖੜ ਨੇ ਪਿਛਲੇ 7 ਸਾਲਾਂ ’ਚ ਸਭ ਤੋਂ ਵੱਧ ਹੋਏ ਕਿਸਾਨ ਅੰਦੋਲਨਾਂ ਦਾ ਇਸ ਲਈ ਹਵਾਲਾ ਦਿੱਤਾ ਕਿਉਂਕਿ ਪਿਛਲੇ 7 ਸਾਲਾਂ ਦੌਰਾਨ ਕੇਂਦਰ ਵਿਚ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਰਾਜ ਵਿਚ ਹੈ। ਉਨ੍ਹਾਂ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਣ ਅਤੇ ਜਲਦ ਤੋਂ ਜਲਦ ਉਨ੍ਹਾਂ ਦਾ ਨਿਪਟਾਰਾ ਕਰਨ।
ਇਹ ਵੀ ਪੜ੍ਹੋ: ਦੋਆਬਾ ਵਾਸੀਆਂ ਨੂੰ ਟ੍ਰੈਫਿਕ ਤੋਂ ਮਿਲੇਗੀ ਰਾਹਤ, ਜਲੰਧਰ-ਪਠਾਨਕੋਟ ਹਾਈਵੇਅ ’ਤੇ ਬਣਨਗੇ 4 ਨਵੇਂ ਬਾਈਪਾਸ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ