ਮੋਦੀ ਦਾ ਧੰਨਵਾਦ ਕਰਨ ਤੋਂ ਪਹਿਲਾਂ ਅਕਾਲੀ ਲੀਡਰਸ਼ਿਪ ਕਿਸਾਨਾਂ ਕੋਲੋਂ ਮੰਗੇ ਮੁਆਫ਼ੀ : ਜਾਖੜ

Sunday, Nov 21, 2021 - 03:53 PM (IST)

ਜਲੰਧਰ (ਧਵਨ)– ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਸੀਨੀਅਰ ਬਾਦਲ ਦੀ ਅਗਵਾਈ ਵਿਚ ਅਕਾਲੀ ਲੀਡਰਸ਼ਿਪ ਨੂੰ ਸਭ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਕੋਲੋਂ ਕਾਲੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਮੁਆਫੀ ਮੰਗਣੀ ਚਾਹੀਦੀ ਹੈ। ਉਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਧੰਨਵਾਦ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ: 12 ਲੱਖ ਖ਼ਰਚ ਕਰਕੇ ਵਿਦੇਸ਼ ਭੇਜੀ ਮੰਗੇਤਰ ਨੇ ਵਿਖਾਇਆ ਠੇਂਗਾ, ਦੁਖ਼ੀ ਮੁੰਡੇ ਨੇ ਕੀਤੀ ਖ਼ੁਦਕੁਸ਼ੀ
ਜਾਖੜ ਨੇ ਸ਼ਨੀਵਾਰ ਉਕਤ ਕਾਨੂੰਨ ਵਾਪਸ ਲੈਣ ਦੇ ਸਵਾਲ ’ਤੇ ਟਵੀਟ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀ ਜੇ ਇੰਨੀ ਚਿੰਤਾ ਹੁੰਦੀ ਤਾਂ ਉਹ ਇਕ ਸਾਲ ਪਹਿਲਾਂ ਹੀ ਇਨ੍ਹਾਂ ਨੂੰ ਵਾਪਸ ਲੈ ਲੈਂਦੇ। ਹੁਣ ਕਿਉਂਕਿ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਗਈਆਂ ਹਨ, ਇਸ ਲਈ ਮੋਦੀ ਨੇ ਜਿਥੇ ਇਨ੍ਹਾਂ ਕਾਲੇ ਕਾਨੂੰਨਾਂ ਲਈ ਕਿਸਾਨਾਂ ਕੋਲੋਂ ਮੁਆਫ਼ੀ ਮੰਗੀ, ਉਥੇ ਨਾਲ ਹੀ ਇਨ੍ਹਾਂ ਨੂੰ ਵਾਪਸ ਲੈਣ ਦਾ ਵੀ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੋਦੀ ਨੂੰ ਕਿਸਾਨਾਂ ਦੀ ਕੋਈ ਚਿੰਤਾ ਨਹੀਂ ਸੀ। ਸੱਤਾ ਦੇ ਨਸ਼ੇ ਵਿਚ ਉਨ੍ਹਾਂ ਕਾਲੇ ਕਾਨੂੰਨ ਬਣਾ ਦਿੱਤੇ ਸਨ।
ਕਾਂਗਰਸ ਦੇ ਸਾਬਕਾ ਸੂਬਾਈ ਪ੍ਰਧਾਨ ਨੇ ਕਿਹਾ ਕਿ ਹੁਣ ਬਾਦਲ ਸਾਹਿਬ ਜਿਥੇ ਮੋਦੀ ਦਾ ਖੇਤੀਬਾੜੀ ਕਾਨੂੰਨ ਵਾਪਸ ਲੈਣ ਲਈ ਧੰਨਵਾਦ ਕਰ ਰਹੇ ਹਨ, ਉਥੇ ਉਹ ਭਲਕੇ ਮੁੜ ਭਾਜਪਾ ਨਾਲ ਜੱਫੀ ਵੀ ਪਾ ਸਕਦੇ ਹਨ। ਇਸ ਲਈ ਵੱਧ ਤੋਂ ਵੱਧ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਉਹ ਕਦੋਂ ਮੁੜ ਪਲਟ ਜਾਏ ਅਤੇ ਭਾਜਪਾ ਵੱਲ ਚਲੀ ਜਾਏ, ਇਸ ਸਬੰਧੀ ਕੁਝ ਵੀ ਨਹੀਂ ਕਿਹਾ ਜਾ ਸਕਦਾ। ਸਿਆਸਤ ਵਿਚ ਹਮੇਸ਼ਾ ਉਤਾਰ-ਚੜ੍ਹਾਅ ਚੱਲਦੇ ਰਹਿੰਦੇ ਹਨ। ਹੁਣ ਬਦਲੇ ਹੋਏ ਹਾਲਾਤ ਦਾ ਲਾਭ ਉਠਾਉਣ ਲਈ ਅਕਾਲੀ ਭਾਜਪਾ ਨਾਲ ਹੱਥ ਮਿਲਾ ਸਕਦੇ ਹਨ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਨੂੰ ਕੈਸ਼ ਕਰਨ ਲਈ ਕਾਂਗਰਸ ਤੇ ‘ਆਪ’ ’ਚ ਲੱਗੀ ਦੌੜ

ਉਨ੍ਹਾਂ ਕਿਸਾਨ ਅੰਦੋਲਨ ਚਲਾਉਣ ਵਾਲੇ ਸਭ ਆਗੂਆਂ ਅਤੇ ਕਿਸਾਨਾਂ ਨੂੰ ਇਸ ਦੀ ਸਫਲਤਾ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਕਿਸਾਨਾਂ ਨੂੰ ਇਕ ਸਾਲ ਤੱਕ ਚੱਲੇ ਅੰਦੋਲਨ ਅਤੇ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਕੋਲ ਹਿਸਾਬ ਮੰਗਣਾ ਹੋਵੇਗਾ।

ਇਹ ਵੀ ਪੜ੍ਹੋ:ਦੋਸਤ ਦੇ ਵਿਆਹ ਲਈ ਦੁਬਈ ਤੋਂ ਆਏ 3 ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ, ਪਲਾਂ 'ਚ ਵਿਛ ਗਏ ਸੱਥਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News