ਸੁਨੀਲ ਜਾਖੜ ਦਾ 'ਆਪ' 'ਤੇ ਵੱਡਾ ਹਮਲਾ, ਕਿਹਾ-ਕੇਜਰੀਵਾਲ ਹਿੰਦੂ ਨੂੰ ਡਰਿਆ ਤੇ ਸਹਿਮਿਆ ਹੋਇਆ ਨਾ ਸਮਝਣ

02/18/2022 12:04:15 PM

ਜਲੰਧਰ (ਧਵਨ)– ਪੰਜਾਬ ਕਾਂਗਰਸ ਕੰਪੇਨ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਕੀਤੀ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਲਾਏ ਗਏ ਦੋਸ਼ਾਂ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਉਣ। ਜਾਖੜ ਨੇ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਕੇਜਰੀਵਾਲ ’ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ, ਜਿਸ ਵਿਚ ਉਨ੍ਹਾਂ ਨੇ ਦੇਸ਼ ਦੇ ਇਕ ਟੁਕੜੇ ਦਾ ਪੀ. ਐੱਮ. ਬਣਨ ਦੀ ਇੱਛਾ ਜ਼ਾਹਿਰ ਕੀਤੀ ਸੀ। ਉਨ੍ਹਾਂ ਕਿਹਾ ਕਿ ਕੁਮਾਰ ਵਿਸ਼ਵਾਸ ਤੋਂ ਸਾਰੀ ਸੱਚਾਈ ਦਾ ਪਤਾ ਲਾਇਆ ਜਾਣਾ ਚਾਹੀਦਾ ਹੈ। ਜੇ ਕੇਜਰੀਵਾਲ ਵਿਰੁੱਧ ਲੱਗੇ ਦੋਸ਼ਾਂ ਵਿਚ ਥੋੜ੍ਹੀ ਜਿਹੀ ਵੀ ਸੱਚਾਈ ਹੈ ਤਾਂ ਫਿਰ ਕੇਂਦਰ ਸਰਕਾਰ ਨੂੰ ਉਨ੍ਹਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: ਸੁਰੱਖਿਆ ਦਾ ਮੁੱਦਾ ਚੋਣਾਂ ’ਚ ਵੋਟਰਾਂ ਨੂੰ ਪ੍ਰਭਾਵਿਤ ਕਰੇਗਾ: ਸੁਖਜਿੰਦਰ ਰੰਧਾਵਾ

ਉਨ੍ਹਾਂ ਕੇਜਰੀਵਾਲ ਨੂੰ ਕਿਹਾ ਕਿ ਉਹ ਪੰਜਾਬ ਦੇ ਹਿੰਦੂ ਨੂੰ ਡਰਿਆ ਅਤੇ ਸਹਿਮਿਆ ਹੋਇਆ ਨਾ ਸਮਝਣ। ਹਿੰਦੂਆਂ ਨੇ ਪੰਜਾਬ ਵਿਚ ਅੱਤਵਾਦ ਦੇ ਦੌਰ ਵਿਚ ਕੁਰਬਾਨੀਆਂ ਦਿੱਤੀ ਹਨ ਅਤੇ ਸੂਬੇ ਵਿਚ ਅਮਨ-ਸ਼ਾਂਤੀ ਨੂੰ ਭੰਗ ਨਹੀਂ ਹੋਣ ਦਿੱਤਾ। ਜਾਖੜ ਨੇ ਕਿਹਾ ਕਿ ਕੇਜਰੀਵਾਲ ਨੇ ਇਕ ਤਰ੍ਹਾਂ ਸਿੱਖ ਭਾਈਚਾਰੇ ’ਤੇ ਵੀ ਸ਼ੰਕਾਵਾਂ ਸਪਸ਼ਟ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਨੇ ਵੀ ਪੰਜਾਬ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਵਿਚ ਪੂਰਾ ਯੋਗਦਾਨ ਪਾਇਆ ਹੈ। ਜਾਖੜ ਨੇ ਕਿਹਾ ਕਿ ਹਿੰਦੂ ਕੋਈ ਆਟੇ ਦਾ ਦੀਵਾ ਨਹੀਂ। ਉਹ ਹਮੇਸ਼ਾ ਦੇਸ਼ ਨੂੰ ਰੌਸ਼ਨੀ ਦਿੰਦਾ ਆਇਆ ਹੈ। ਉਹ ਕੇਜਰੀਵਾਲ ਨੂੰ ਬੇਨਤੀ ਕਰਦੇ ਹਨ ਕਿ ਪੰਜਾਬ ਵਿਚ ਜ਼ਹਿਰ ਤੇ ਨਫਰਤ ਫੈਲਾਉਣ ਤੋਂ ਬਾਜ ਆਉਣ।

ਇਹ ਵੀ ਪੜ੍ਹੋ: ਜਲੰਧਰ 'ਚ 18 ਫਰਵਰੀ ਸ਼ਾਮ ਤੋਂ ਲੈ ਕੇ ਚੋਣਾਂ ਦੇ ਦਿਨ ਤੱਕ ਰਹੇਗਾ 'ਡਰਾਈ ਡੇਅ', ਡੀ. ਸੀ. ਨੇ ਦਿੱਤੇ ਹੁਕਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News