ਵਿਦੇਸ਼ਾਂ ’ਚ ਪੜ੍ਹਨ ਜਾਣ ਵਾਲੇ ਨੌਜਵਾਨਾਂ ਨੂੰ ਪਹਿਲ ਦੇ ਆਧਾਰ ’ਤੇ ਕੋਰੋਨਾ ਵੈਕਸੀਨ ਲੱਗੇ : ਜਾਖੜ

05/14/2021 10:29:43 AM

ਜਲੰਧਰ (ਧਵਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੋਰੋਨਾ ਦਾ ਪਿੰਡਾਂ ਵੱਲ ਮੁੜਣਾ ਚਿੰਤਾ ਦਾ ਵਿਸ਼ਾ ਹੈ ਅਤੇ ਪਿੰਡਾਂ ਦੇ ਲੋਕਾਂ ਨੂੰ ਜਿੱਥੇ ਖ਼ੁਦ ਦਾ ਬਚਾਅ ਕਰਨਾ ਹੈ, ਉੱਥੇ ਹੀ ਉਨ੍ਹਾਂ ਨੂੰ ਆਪਣੇ ਪਰਿਵਾਰ ਦੀ ਵੀ ਦੇਖਭਾਲ ਕਰਨੀ ਹੈ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਪ੍ਰੇਮ ਸੰਬੰਧਾਂ ਦੇ ਸ਼ੱਕ 'ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਦਿੱਤੀ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਗੰਭੀਰਤਾ ਨਾਲ ਲੈਣਾ ਹੈ। ਥੋੜ੍ਹੀ ਜਿਹੀ ਲਾਪਰਵਾਹੀ ਭਾਰੀ ਪੈ ਸਕਦੀ ਹੈ। ਉਨ੍ਹਾਂ ਕਿਹਾ ਕਿ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਉਹ ਕੈਨੇਡਾ ਅਤੇ ਹੋਰ ਦੇਸ਼ਾਂ ’ਚ ਸਿੱਖਿਆ ਹਾਸਲ ਕਰਨ ਲਈ ਜਾਣਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਅਜੇ ਵੈਕਸੀਨ ਨਹੀਂ ਲਗਾਈ ਜਾ ਰਹੀ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਹਮਣੇ ਇਸ ਮਾਮਲੇ ਨੂੰ ਉਠਾਉਣਗੇ ਅਤੇ ਉਨ੍ਹਾਂ ਨੂੰ ਅਪੀਲ ਕਰਨਗੇ ਕਿ ਕੈਨੇਡਾ ਅਤੇ ਹੋਰ ਦੇਸ਼ਾਂ ’ਚ ਜਾਣ ਵਾਲੇ ਨੌਜਵਾਨਾਂ ਨੂੰ ਪਹਿਲ ਵਾਲੀ ਸੂਚੀ ’ਚ ਸ਼ਾਮਲ ਕਰ ਕੇ ਪਹਿਲਾਂ ਵੈਕਸੀਨ ਦੀ ਡੋਜ਼ ਲਗਾਈ ਜਾਵੇ।

ਇਹ ਵੀ ਪੜ੍ਹੋ: ਜਲੰਧਰ ’ਚ ਖ਼ਤਮ ਹੋਈ ਕੋਰੋਨਾ ਦੀ ਵੈਕਸੀਨ, ਬੰਦ ਹੋਏ ਕਈ ਵੈਕਸੀਨ ਸੈਂਟਰ

ਜਾਖੜ ਨੇ ਸ਼ੁੱਕਰਵਾਰ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ’ਚ ਬਣਾਏ ਗਏ ਹੈਲਪਲਾਈਨ ਦੀ ਮਾਫ਼ਰਤ ਕੋਵਿਡ ਮਰੀਜ਼ਾਂ ਨਾਲ ਗੱਲਬਾਤ ਕੀਤੀ, ਜਿਸ ’ਚ ਉਨ੍ਹਾਂ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਉਹ ਸਿਹਤ ਮੰਤਰੀ ਸਿੱਧੂ ਨਾਲ ਗੱਲਬਾਤ ਕਰਦੇ ਕੋਵਿਡ ਮਰੀਜ਼ਾਂ ਨੂੰ ਹੋਰ ਸਹੂਲਤਾਂ ਸਰਕਾਰੀ ਹਸਪਤਾਲਾਂ ’ਚ ਦਿਵਾਉਣਗੇ। ਉਨ੍ਹਾਂ ਕਿਹਾ ਕਿ ਅਸੀਂ ਇਹੀ ਅਰਦਾਸ ਕਰਦੇ ਹਾਂ ਕਿ ਪੰਜਾਬ ਕਾਂਗਰਸ ਦੇ ਕੋਲ ਕੋਈ ਵੀ ਮਰੀਜ਼ ਸਹਾਇਤਾ ਮੰਗਣ ਲਈ ਨਾ ਆਏ ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਇਹ ਮਹਾਮਾਰੀ ਤੁਰੰਤ ਖਤਮ ਹੋਵੇ। ਸਾਰੇ ਲੋਕਾਂ ਦੇ ਪਰਿਵਾਰ ਸੁਰੱਖਿਅਤ ਰਹਿਣ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹੈਲਪ ਲਾਈਨ 24 ਘੰਟੇ ਚੱਲ ਰਹੀ ਹੈ।

ਇਹ ਵੀ ਪੜ੍ਹੋ: ਕੈਨੇਡਾ ਗਏ ਨਡਾਲਾ ਦੇ ਨੌਜਵਾਨ ਦੇ ਘਰ ਵਿਛੇ ਸੱਥਰ, ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

shivani attri

This news is Content Editor shivani attri