ਸੁਨੀਲ ਜਾਖੜ ਦਾ ਬਿਆਨ, ਸਿਆਸੀ ਨੇਤਾ ਮਾੜੇ ਪ੍ਰਚਾਰ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਨਾ ਕਰਨ
Saturday, Apr 09, 2022 - 01:11 PM (IST)
ਚੰਡੀਗੜ੍ਹ/ਜਲੰਧੜ(ਅਸ਼ਵਨੀ,ਧਵਨ)– ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਦੀ ਇਕ ਟੀ. ਵੀ. ਇੰਟਰਵਿਊ ਨੂੰ ਆਧਾਰ ਬਣਾ ਕੇ ਉਨ੍ਹਾਂ ਖ਼ਿਲਾਫ਼ ਕੀਤੇ ਜਾ ਰਹੇ ਮਾੜੇ ਪ੍ਰਚਾਰ ਨੂੰ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਸਥਿਤੀ ਦਾ ਸਹੀ ਮੁਲਾਂਕਣ ਕੀਤੇ ਬਿਨਾਂ ਉਨ੍ਹਾਂ ’ਤੇ ਦੂਸ਼ਣਬਾਜ਼ੀ ਕਰਨਾ ਬਿਲਕੁਲ ਅਣਉਚਿਤ ਹੈ। ਇਸ ਮੁੱਦੇ ’ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਨਾਲ ਸਾਰੀਆਂ ਸਿਆਸੀ ਪਾਰਟੀਆਂ ਅਤੇ ਨੇਤਾਵਾਂ ਨੂੰ ਗੁਰੇਜ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: ਜਪਾਨ ਤੋਂ ਪਰਤੀ ਇਕਲੌਤੇ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
ਉਨ੍ਹਾਂ ਕਿਹਾ ਕਿ ਮੇਰੇ ਵਿਰੁੱਧ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਨੇਤਾਵਾਂ ਨੂੰ ਪੂਰੀ ਇੰਟਰਵਿਊ ਸੁਣ ਕੇ ਉਸ ਦੀ ਤਹਿ ਤੱਕ ਜਾਣਾ ਚਾਹੀਦਾ ਹੈ। ਉਦੋਂ ਉਨ੍ਹਾਂ ਦੇ ਸਾਹਮਣੇ ਇਹ ਸੱਚਾਈ ਆ ਜਾਵੇਗੀ ਕਿ ਮੈਂ ਕਿਸੇ ਜਾਤੀ ਜਾਂ ਵਿਅਕਤੀ ਵਿਰੁੱਧ ਕੋਈ ਦੋਸ਼ ਨਹੀਂ ਲਾਇਆ। ਟੀ. ਵੀ. ਪੱਤਰਕਾਰ ਦੀ ਨਿੱਜੀ ਟਿੱਪਣੀ ਨੂੰ ਆਧਾਰ ਮੰਨ ਕੇ ਉਨ੍ਹਾਂ ਨੂੰ (ਜਾਖੜ) ਕਟਿਹਰੇ ਵਿਚ ਖੜਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਜਾਣੀ ਚਾਹੀਦੀ।
ਜਾਖੜ ਨੇ ਕਿਹਾ ਕਿ ਮੇਰਾ ਸਿਆਸੀ ਜੀਵਨ ਦਲਿਤਾਂ ਅਤੇ ਕਮਜ਼ੋਰ ਵਰਗਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਚਲਾਈਆਂ ਗਈਆਂ ਮੁਹਿੰਮਾਂ ਨਾਲ ਸੰਪੂਰਨ ਰਿਹਾ ਹੈ। ਇਨ੍ਹਾਂ ਵਰਗਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਜਦੋਂ ਵੀ ਕਿਸੇ ਨੇ ਕੋਸ਼ਿਸ਼ ਕੀਤੀ ਮੈਂ ਨਿਆਂ ਦਿਵਾਉਣ ਲਈ ਦਿਨ-ਰਾਤ ਸੰਘਰਸ਼ ਕੀਤਾ ਅਤੇ ਉਸ ਦੇ ਜਿਹੜੇ ਨਤੀਜੇ ਨਿਕਲੇ, ਉਹ ਭੁਲਾਏ ਨਹੀਂ ਜਾ ਸਕਦੇ। ਕਿਸੇ ਵੀ ਵਰਗ ਪ੍ਰਤੀ ਮਾੜੀ ਭਾਵਨਾ ਰੱਖਣ ਜਾਂ ਪ੍ਰਗਟ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਿਰਫ਼ ਸਿਆਸੀ ਰੋਟੀਆਂ ਸੇਕਣ ਲਈ ਮੇਰੇ ’ਤੇ ਬੇਬੁਨਿਆਦ ਦੋਸ਼ਾਂ ਦੀ ਵਾਛੜ ਅਤੇ ਵਿਰੋਧ ਪ੍ਰਦਰਸ਼ਨ ਕਰਨ ਨਾਲ ਸੱਚਾਈ ’ਤੇ ਪਰਦਾ ਨਹੀਂ ਪਾਇਆ ਜਾ ਸਕਦਾ।
ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਕਾਠਗੜ੍ਹ ਵਿਖੇ ਮਾਂ ਦੀ ਮੌਤ ਤੋਂ ਬਾਅਦ ਨਵਜੰਮੇ ਬੱਚੇ ਨੇ ਵੀ ਤੋੜਿਆ ਦਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ