ਜਾਖੜ ਨੇ ਸਰਕਾਰ ਤੋਂ ਸਵਾਲ ਪੁੱਛਣ ਵਾਲਿਆਂ ’ਤੇ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ ’ਚ ਨਿੰਦਾ

Friday, Jan 02, 2026 - 11:08 AM (IST)

ਜਾਖੜ ਨੇ ਸਰਕਾਰ ਤੋਂ ਸਵਾਲ ਪੁੱਛਣ ਵਾਲਿਆਂ ’ਤੇ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ ’ਚ ਨਿੰਦਾ

ਜਲੰਧਰ (ਗੁਲਸ਼ਨ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਤੋਂ ਸਵਾਲ ਪੁੱਛਣ ’ਤੇ ਪੁਲਸ ਵੱਲੋਂ ਕੁਝ ਪੱਤਰਕਾਰਾਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਜ਼ ਖ਼ਿਲਾਫ਼ ਦਰਜ ਕੀਤੇ ਗਏ ਪੁਲਸ ਮਾਮਲਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਖ਼ੁਦ ਲੋਕਾਂ ਨੂੰ ਕਿਹਾ ਕਰਦੇ ਸਨ ਕਿ ਉਹ ਨੇਤਾਵਾਂ ਤੋਂ ਸਵਾਲ ਪੁੱਛਣ। ਹੁਣ ਜਦੋਂ ਕੁਝ ਪੱਤਰਕਾਰਾਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਜ਼ ਨੇ ਤੁਹਾਡੇ ਹੈਲੀਕਾਪਟਰ ਨਾਲ ਸਬੰਧਤ ਸਵਾਲ ਉਠਾਏ ਤਾਂ ਤੁਸੀਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਵਾ ਦਿੱਤੇ। ਕੀ ਇਹੀ ਲੋਕਤੰਤਰ ਹੈ? ਮੁੱਖ ਮੰਤਰੀ ਜੀ, ਲੋਕਤੰਤਰ ਨੂੰ ਪੁਲਸ ਰਾਜ ਵਿਚ ਨਾ ਬਦਲੋ। ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਵਿਚ ਸੁਨੀਲ ਜਾਖੜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਲੁਧਿਆਣਾ ’ਚ ਪੱਤਰਕਾਰਾਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਜ਼ ’ਤੇ ਕੇਸ ਦਰਜ ਕਰਵਾ ਕੇ ਲੋਕਾਂ ਤੋਂ ਸਰਕਾਰ ਤੋਂ ਸਵਾਲ ਪੁੱਛਣ ਦਾ ਅਧਿਕਾਰ ਖੋਹ ਰਹੀ ਹੈ।

ਇਹ ਵੀ ਪੜ੍ਹੋ: ਸਾਲ ਦੇ ਪਹਿਲੇ ਦਿਨ ਪੰਜਾਬ 'ਚ ਵੱਡਾ ਹਾਦਸਾ! 3 ਨੌਜਵਾਨਾਂ ਦੀ ਭਿਆਨਕ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News