ਰਾਜਨੀਤਕ ਇੱਛਾਵਾਂ ਅੱਗੇ ਅਫ਼ਸਰਸ਼ਾਹੀ ਨੂੰ ਝੁਕਦਿਆਂ ਵੇਖ ਕੇ ਹੋਈ ਹੈਰਾਨੀ : ਸੁਨੀਲ ਜਾਖੜ

Tuesday, Feb 17, 2026 - 11:19 AM (IST)

ਰਾਜਨੀਤਕ ਇੱਛਾਵਾਂ ਅੱਗੇ ਅਫ਼ਸਰਸ਼ਾਹੀ ਨੂੰ ਝੁਕਦਿਆਂ ਵੇਖ ਕੇ ਹੋਈ ਹੈਰਾਨੀ : ਸੁਨੀਲ ਜਾਖੜ

ਚੰਡੀਗੜ੍ਹ/ਜਲੰਧਰ (ਅੰਕੁਰ, ਗੁਲਸ਼ਨ)-ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੀ ਰੈਲੀ ’ਚ ਮੁੱਖ ਸਕੱਤਰ ਅਤੇ ਡੀ. ਜੀ. ਪੀ. ਦੀ ਮੌਜੂਦਗੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਵੇਖ ਕੇ ਬੜੀ ਹੈਰਾਨੀ ਹੋਈ ਕਿ ਭਾਰਤ ਦਾ ‘ਸਟੀਲ ਫਰੇਮ’ ਆਖੀ ਜਾਂਦੀ ਨੌਕਰਸ਼ਾਹੀ ਹੁਣ ਰਾਜਨੀਤਕ ਇੱਛਾਵਾਂ ਅੱਗੇ ਝੁਕ ਰਹੀ ਹੈ। ਕੀ ਇਹ ਆਲ ਇੰਡੀਆ ਸਰਵਿਸ ਰੂਲਜ਼ ਦੀ ਘੋਰ ਉਲੰਘਣਾ ਨਹੀਂ ਹੈ?

ਇਹ ਵੀ ਪੜ੍ਹੋ: ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ ਖ਼ੁਲਾਸਾ, ਪਤੀ-ਪਤਨੀ ਨੇ...

ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਨ ਪਰ ਇਸ ਗੱਲ ਤੋਂ ਹੈਰਾਨ ਹਨ ਕਿ ਜਦ ਵੀ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਜਾਣਾ ਪੈਂਦਾ ਹੈ ਤਾਂ ਇਸ ਨੂੰ ਉਨ੍ਹਾਂ ਦੀ ਬੀਮਾਰੀ ਨਾਲ ਜੋੜ ਕੇ ਵੇਖਣ ਦੀ ਬਜਾਏ ਇਸ ਦੇ ਹੋਰ ਅਰਥ ਨਿਕਲਣ ਲੱਗਦੇ ਹਨ। ਅੰਗਰੇਜ਼ੀ ਕਹਾਵਤ ਦਾ ਹਵਾਲਾ ਦਿੰਦੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਜੋ ਵਿਅਕਤੀ ਉੱਚੇ ਅਤੇ ਜ਼ਿੰਮੇਵਾਰ ਅਹੁਦੇ ਜਾਂ ਮਰਿਆਦਾ ਵਾਲੀ ਪੁਜ਼ੀਸ਼ਨ ’ਤੇ ਹੋਵੇ, ਉਸ ਦਾ ਵਰਤਾਓ ਸ਼ੱਕ ਤੋਂ ਪਰ੍ਹੇ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ ਲਾਉਂਦੇ ਨੌਜਵਾਨ ਦੀ ਵੀਡੀਓ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News