ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਸੰਭਾਲੀ ਕਮਾਨ, ਪੰਜਾਬ ਦੇ AAP ਵਿਧਾਇਕਾਂ ਤੇ ਉਮੀਦਵਾਰਾਂ ਨੂੰ ਸੱਦਿਆ ਦਿੱਲੀ

Wednesday, Apr 17, 2024 - 06:24 PM (IST)

ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਸੰਭਾਲੀ ਕਮਾਨ, ਪੰਜਾਬ ਦੇ AAP ਵਿਧਾਇਕਾਂ ਤੇ ਉਮੀਦਵਾਰਾਂ ਨੂੰ ਸੱਦਿਆ ਦਿੱਲੀ

ਲੁਧਿਆਣਾ (ਵਿੱਕੀ): ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਦਿੱਲੀ 'ਚ ਪੰਜਾਬ ਤੋਂ 'ਆਪ' ਉਮੀਦਵਾਰਾਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਸ਼ਾਮ 4 ਵਜੇ ਹੋਵੇਗੀ। 

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਪੰਜਾਬ ਕਾਂਗਰਸ ਦਾ ਇਕ ਹੋਰ ਥੰਮ੍ਹ ਚੱਲਿਆ ਭਾਜਪਾ ਵੱਲ! ਮਿਲ ਸਕਦੀ ਹੈ ਟਿਕਟ

ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਵਿਧਾਇਕ ਤੇ ਹਲਕਾ ਇੰਚਾਰਜ ਵੀ ਸ਼ਿਰਕਤ ਕਰਨਗੇ। ਦੱਸਿਆ ਗਿਆ ਹੈ ਕਿ ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ‘ਆਪ’ ਦੇ ਲੁਧਿਆਣਾ ਤੋਂ ਉਮੀਦਵਾਰ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਲੁਧਿਆਣਾ ਦੇ ਵਿਧਾਇਕਾਂ ਸਮੇਤ ਦਿੱਲੀ ਲਈ ਰਵਾਨਾ ਹੋ ਗਏ ਹਨ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਕੱਲ੍ਹ ਆਪਣੇ ਪੰਜਾਬ ਉਮੀਦਵਾਰਾਂ ਦੀ ਤੀਜੀ ਅਤੇ ਆਖਰੀ ਸੂਚੀ ਜਾਰੀ ਕੀਤੀ ਸੀ। ਤੁਹਾਨੂੰ ਦੱਸ ਦੇਈਏ ਕਿ 'ਆਪ' ਨੇ ਪੰਜਾਬ ਦੀਆਂ 13 ਸੀਟਾਂ ਲਈ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News