ਚੋਣ ਪ੍ਰਚਾਰ ਤੋਂ ਪਹਿਲਾਂ ਸੁਨੀਤਾ ਕੇਜਰੀਵਾਲ ਨੇ ਲੁਧਿਆਣਾ ਦੇ 8 ਵਿਧਾਇਕਾਂ ਤੇ ਪਾਰਟੀ ਵਰਕਰਾਂ ਨੂੰ ਕੀਤਾ ਉਤਸ਼ਾਹਿਤ

04/17/2024 11:16:17 PM

ਲੁਧਿਆਣਾ (ਵਿੱਕੀ) - ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੱਖ-ਵੱਖ ਪੜਾਵਾਂ ਵਿੱਚ ਉਮੀਦਵਾਰਾਂ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ, ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਨਿਵਾਸ 'ਤੇ ਪਾਰਟੀ ਦੇ ਸਾਰੇ ਵਿਧਾਇਕਾਂ, ਹਲਕਾ ਇੰਚਾਰਜਾਂ ਨਾਲ ਮੁਲਾਕਾਤ ਕੀਤੀ। ਲੁਧਿਆਣਾ ਵਿਖੇ ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਜ਼ਿਲ੍ਹਾ ਪ੍ਰਧਾਨ, ਲੋਕ ਸਭਾ ਹਲਕਾ ਇੰਚਾਰਜ, ਸੰਯੁਕਤ ਸਕੱਤਰ ਅਤੇ ਕੁਝ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਸਭਾ ਹਲਕਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਨਾਲ ਵਿਧਾਇਕ ਮਦਨ ਲਾਲ ਬੱਗਾ, ਗੁਰਪ੍ਰੀਤ ਬੱਸੀ ਗੋਗੀ, ਦਲਜੀਤ ਸਿੰਘ ਗਰੇਵਾਲ, ਰਜਿੰਦਰਪਾਲ ਕੋਰ ਛੀਨਾ, ਜੀਵਨ ਸਿੰਘ ਸੰਗੋਵਾਲ, ਸਰਵਜੀਤ ਕੋਰ ਮਾਣੂੰਕੇ, ਕੁਲਵੰਤ ਸਿੰਘ ਸਿੱਧੂ ਸਮੇਤ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਜਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ, ਹਰਭੁਪਿੰਦਰ ਸਿੰਘ ਧਰੋੜ, ਡਾ: ਦੀਪਕ ਬਾਂਸਲ, ਸਕੱਤਰ ਪਰਮਵੀਰ ਸਿੰਘ ਪ੍ਰਿੰਸ, ਅਬਦੁਲ ਕਾਦਿਰ, ਨੀਤੂ ਵੋਹਰਾ ਹਾਜ਼ਰ ਸਨ।

ਇਹ ਵੀ ਪੜ੍ਹੋ- ਪਰਮਿੰਦਰ ਢੀਂਡਸਾ ਨੇ ਸਾਦੇ ਢੰਗ ਨਾਲ ਮਨਾਈ ਵਿਆਹ ਦੀ 24ਵੀਂ ਵਰ੍ਹੇਗੰਢ, ਦੇਖੋ ਤਸਵੀਰਾਂ

ਸੁਨੀਤਾ ਕੇਜਰੀਵਾਲ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਜੇਲ੍ਹ 'ਚ ਬੰਦ ਅਰਵਿੰਦ ਕੇਜਰੀਵਾਲ ਦਾ ਸੰਦੇਸ਼ ਹੈ ਕਿ 'ਆਪ' ਦੀ ਪੂਰੀ ਟੀਮ ਮਜ਼ਬੂਤ ​​ਹੋ ਕੇ ਪੰਜਾਬ 'ਚ ਲੋਕ ਸਭਾ ਚੋਣਾਂ 'ਚ ਕੰਮ ਕਰੇ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਇੱਕ ਸਾਜ਼ਿਸ਼ ਤਹਿਤ ਈਡੀ ਦੀ ਵਰਤੋਂ ਕਰਕੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਹੈ ਪਰ ਪਾਰਟੀ ਦਾ ਹਰ ਵਰਕਰ ਕੇਜਰੀਵਾਲ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾ ਰਿਹਾ ਹੈ। ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਪਾਰਟੀ ਦੇ ਹਰ ਵਲੰਟੀਅਰ ਨੂੰ ਅੱਜ ਤੋਂ ਹੀ ਚੋਣ ਮੁਹਿੰਮ ਵਿੱਚ ਹੋਰ ਤੇਜ਼ੀ ਨਾਲ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੀਆਂ ਸਾਰੀਆਂ ਸੀਟਾਂ ‘ਆਪ’ ਦੇ ਹੱਕ ਵਿੱਚ ਆ ਜਾਣ। ਉਨ੍ਹਾਂ ਪਾਰਟੀ ਦੇ ਪੁਰਾਣੇ ਵਰਕਰਾਂ ਨੂੰ ਨਾਲ ਲੈ ਕੇ ਵਿਧਾਇਕਾਂ ਨੂੰ ਏਕਤਾ ਦਾ ਪਾਠ ਵੀ ਪੜ੍ਹਾਇਆ।

ਮੀਟਿੰਗ ਵਿੱਚ ਸ਼ਾਮਲ ਪਾਰਟੀ ਸੂਤਰਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਜਿੱਥੇ ਵਿਧਾਇਕਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਜਿੱਤ ਦੀ ਤਰਜ਼ ’ਤੇ ਲੋਕ ਸਭਾ ਉਮੀਦਵਾਰਾਂ ਨੂੰ ਜਿਤਾਉਣ ਲਈ ਕੰਮ ਕਰਨ ਲਈ ਕਿਹਾ ਗਿਆ, ਉਥੇ ਪਾਰਟੀ ਦੇ ਉੱਚ ਅਧਿਕਾਰੀਆਂ ਨੂੰ ਸਮਝਾਇਆ ਗਿਆ ਕਿ ਵਲੰਟੀਅਰ ਹੀ ਰੀੜ੍ਹ ਦੀ ਹੱਡੀ ਹਨ। ਪਾਰਟੀ ਦੇ ਉਹ ਆਪਣੇ ਸਮਾਜ ਦੀ ਰੀੜ ਦੀ ਹੱਡੀ ਦੇ ਰੂਪ ਵਿੱਚ ਕੰਮ ਕਰਦੇ ਹਨ, ਇਸ ਲਈ ਉਨ੍ਹਾਂ ਦੀ ਕਿਸੇ ਵੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਕੋਸ਼ਿਸ਼ ਕਰਦੇ ਹਨ।

ਇਹ ਵੀ ਪੜ੍ਹੋ- ਆਪ ਦੇ ਰਾਸ਼ਟਰੀ ਬੁਲਾਰੇ ਗਰੇਵਾਲ ਦੇ ਕਾਂਗਰਸ ਭਵਨ 'ਚ ਦੌਰੇ ਨੇ ਛੇੜੀ ਨਵੀਂ ਚਰਚਾ, ਝਾੜੂ ਛੱਡ ਫੜ ਸਕਦੇ ਹਨ ਹੱਥ

ਇਸ ਮੀਟਿੰਗ ਦੌਰਾਨ ਸਮੂਹ ਵਿਧਾਇਕਾਂ ਅਤੇ ਅਧਿਕਾਰੀਆਂ ਨੇ ਸੁਨੀਤਾ ਕੇਜਰੀਵਾਲ ਨੂੰ ਭਰੋਸਾ ਦਿਵਾਇਆ ਕਿ ਉਹ ਪੰਜਾਬ ਤੋਂ ‘ਆਪ’ ਦੇ ਸਾਰੇ ਉਮੀਦਵਾਰਾਂ ਨੂੰ ਜਿਤਾ ਕੇ ਭੇਜਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨਾਲ ਚਟਾਨ ਵਾਂਗ ਖੜੇ ਹਨ ਅਤੇ ਭਵਿੱਖ ਵਿੱਚ ਵੀ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ। ਆਗੂਆਂ ਨੇ ਭਰੋਸਾ ਦਿੱਤਾ ਕਿ ਚੋਣ ਪ੍ਰਚਾਰ ਦੌਰਾਨ ਉਹ ਭਾਜਪਾ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਲੋਕਾਂ ਦੇ ਧਿਆਨ ਵਿੱਚ ਲਿਆਉਣਗੇ ਅਤੇ ਕੇਂਦਰ ਸਰਕਾਰ ਦੀ ਇਸ ਤਾਨਾਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਵੋਟਾਂ ਰਾਹੀਂ ਦੇਣ ਲਈ ਪ੍ਰੇਰਿਤ ਕਰਨਗੇ। ਇਸ ਮੀਟਿੰਗ ਵਿੱਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ: ਸੰਦੀਪ ਪਾਠਕ ਅਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਵੀ ਹਾਜ਼ਰ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Inder Prajapati

Content Editor

Related News