ਭਗਵੰਤ ਮਾਨ ਦੇ ਹੱਕ 'ਚ ਸੁਨੀਤਾ ਕੇਜਰੀਵਾਲ ਅਤੇ ਹਰਸ਼ਿਤਾ ਦਾ ਚੋਣ ਪ੍ਰਚਾਰ, ਕੀਤਾ ਵੱਡਾ ਦਾਅਵਾ (ਤਸਵੀਰਾਂ)

Friday, Feb 11, 2022 - 06:17 PM (IST)

ਭਗਵੰਤ ਮਾਨ ਦੇ ਹੱਕ 'ਚ ਸੁਨੀਤਾ ਕੇਜਰੀਵਾਲ ਅਤੇ ਹਰਸ਼ਿਤਾ ਦਾ ਚੋਣ ਪ੍ਰਚਾਰ, ਕੀਤਾ ਵੱਡਾ ਦਾਅਵਾ (ਤਸਵੀਰਾਂ)

ਧੂਰੀ : ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਲਈ ਪਾਰਟੀ ਸੁਪਰੀਮੋ ਕੇਜਰੀਵਾਲ ਦੀ ਧਰਮ ਪਤਨੀ ਸੁਨੀਤਾ ਕੇਜਰੀਵਾਲ ਅਤੇ ਧੀ ਹਰਸ਼ਿਤਾ ਕੇਜਰੀਵਾਲ ਵੱਲੋਂ ਧੂਰੀ ਵਿਖੇ ਅੱਜ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਸਿਰਫ ਭਗਵੰਤ ਮਾਨ ਹੀ ਅਜਿਹੇ ਸੰਸਦ ਮੈਂਬਰ ਹਨ, ਜੋ ਕਿ ਪਾਰਲੀਮੈਂਟ 'ਚ ਪੰਜਾਬ ਦੇ ਮੁੱਦੇ ਚੁੱਕਦੇ ਹਨ ਅਤੇ ਬੀਤੇ ਦਿਨੀਂ ਵੀ ਉਨ੍ਹਾਂ ਨੇ ਆਪਣਾ ਚੋਣ ਪ੍ਰਚਾਰ ਵਿਚਾਲੇ ਛੱਡ ਕੇ ਕਿਸਾਨਾਂ ਦੇ ਹੱਕ 'ਚ ਸੰਸਦ 'ਚ ਆਪਣੀ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਕਿਹਾ ਕਿ ਮੇਰੇ ਪਤੀ (ਕੇਜਰੀਵਾਲ) ਭਗਵੰਤ ਮਾਨ ਨੂੰ ਆਪਣਾ ਛੋਟਾ ਭਰਾ ਸਮਝਦੇ ਹਨ ਅਤੇ ਇਸ ਦੇ ਨਾਤੇ ਭਗਵੰਤ ਮਾਨ ਨਾਲ ਮੇਰਾ ਰਿਸ਼ਤਾ ਦਿਓਰ ਵਾਲਾ ਹੋਇਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅੰਦਰ ਪੰਜਾਬ 'ਚ ਕੁੱਝ ਵਧੀਆ ਕਰਨ ਦਾ ਜਨੂੰਨ ਹੈ, ਜੋ ਕਿ ਲੋਕ ਉਨ੍ਹਾਂ ਨੂੰ ਵੋਟਾਂ ਦੇ ਕੇ ਪੂਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਹਰ ਘਰ ਅੰਦਰ ਬਿਜਲੀ-ਪਾਣੀ ਮੁਫ਼ਤ ਦਿੱਤਾ ਜਾਵੇਗਾ ਅਤੇ ਇਸ ਨਾਲ ਵਿਅਕਤੀ ਦੀ ਬੱਚਤ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਾਅਦੇ ਨਹੀਂ ਕਰਦੀ, ਸਗੋਂ ਇਨ੍ਹਾਂ ਸਾਰੀਆਂ ਗੱਲਾਂ ਦੀ ਗਾਰੰਟੀ ਦਿੰਦੀ ਹੈ।

ਇਹ ਵੀ ਪੜ੍ਹੋ : CM ਚੰਨੀ ਦੇ ਅੰਦਾਜ਼ ਨੇ ਮੋਹ ਲਿਆ ਲੋਕਾਂ ਦਾ ਮਨ, ਸਟੇਜ ਤੋਂ ਛਾਲ ਮਾਰ ਭੀੜ 'ਚ ਜਾ ਕੇ ਪਾਇਆ ਭੰਗੜਾ (ਵੀਡੀਓ)

ਪੰਜਾਬੀਆਂ ਦੇ ਜੋਸ਼ ਸਾਹਮਣੇ ਸਭ ਫਿੱਕਾ : ਹਰਸ਼ਿਤਾ ਕੇਜਰੀਵਾਲ
ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਦੀ ਧੀ ਨੇ ਕਿਹਾ ਕਿ ਲੋਕਾਂ ਨੇ ਸਹੀ ਕਿਹਾ ਹੈ ਕਿ ਪੰਜਾਬੀਆਂ ਦੇ ਜੋਸ਼ ਅੱਗੇ ਸਭ ਫਿੱਕਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਚਾਚਾ ਭਗਵੰਤ ਮਾਨ ਲਈ ਵੋਟਾਂ ਮੰਗਣ ਆਏ ਹਨ। ਹਰਸ਼ਿਤਾ ਨੇ ਕਿਹਾ ਕਿ ਸਿਰਫ ਆਮ ਆਦਮੀ ਪਾਰਟੀ ਹੀ ਅਜਿਹੀ ਪਾਰਟੀ ਹੈ, ਜਿਸ ਨੇ ਬੱਚਿਆਂ ਲਈ ਸੋਚਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦਿੱਲੀ ਅੰਦਰ ਹਰ ਬੱਚੇ ਨੂੰ ਪੜ੍ਹਾਈ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ ਅਤੇ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਦੇਸ਼ 'ਚ ਨਹੀਂ, ਸਗੋਂ ਪੂਰੇ ਵਿਸ਼ਵ 'ਚ ਚਰਚੇ ਹਨ। ਉਨ੍ਹਾਂ ਕਿਹਾ ਕਿ ਹਰ ਔਰਤ ਅਤੇ ਬੇਟੀ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਦਾ ਅਧਿਕਾਰ ਹੈ। ਹਰਸ਼ਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ 18 ਸਾਲ ਤੋਂ ਉੱਪਰ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਦਿੱਤੇ ਜਾਣਗੇ, ਜਿਸ ਨਾਲ ਕੁੜੀਆਂ ਆਪਣੀ ਪੜ੍ਹਾਈ ਵੀ ਕਰ ਸਕਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਆਉਣ 'ਤੇ ਕਿਸੇ ਵੀ ਨੌਜਵਾਨ ਨੂੰ ਰੁਜ਼ਗਾਰ ਲਈ ਬਾਹਰ ਨਹੀਂ ਜਾਣਾ ਪਵੇਗਾ।

PunjabKesari

ਇਹ ਵੀ ਪੜ੍ਹੋ : ਫਗਵਾੜਾ 'ਚ ਵੱਡੀ ਵਾਰਦਾਤ, ਸੰਘਣੀ ਆਬਾਦੀ ਵਾਲੇ ਇਲਾਕੇ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਮਾਂ ਅਤੇ ਭੈਣ ਨੇ ਵੀ ਸਾਂਝੀਆਂ ਕੀਤੀਆਂ ਦਿਲੀ ਗੱਲਾਂ
ਇਸ ਮੌਕੇ ਭਗਵੰਤ ਮਾਨ ਦੀ ਮਾਂ ਅਤੇ ਭੈਣ ਨੇ ਵੀ ਦਿਲੀ ਗੱਲਾਂ ਸਾਂਝੀਆਂ ਕੀਤੀਆਂ। ਭਗਵੰਤ ਮਾਨ ਦੀ ਮਾਤਾ ਨੇ ਕਿਹਾ ਕਿ ਉਨ੍ਹਾਂ ਨੇ ਤਾਂ ਭਗਵੰਤ ਮਾਨ ਨੂੰ ਸਿਰਫ ਜਨਮ ਦਿੱਤਾ ਹੈ, ਜਦੋਂ ਕਿ ਪੂਰੇ ਪੰਜਾਬ 'ਚ ਉਸ ਦੀਆਂ ਬਹੁਤ ਸਾਰੀਆਂ ਮਾਵਾਂ ਹਨ।

PunjabKesari

ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ 'ਚ ਰੁਜ਼ਗਾਰ ਨਾ ਹੋਣ ਕਾਰਨ ਲੱਖਾਂ ਬੱਚੇ ਵਿਦੇਸ਼ਾਂ ਨੂੰ ਜਾ ਰਹੇ ਹਨ ਅਤੇ ਏਅਰਪੋਰਟ 'ਤੇ ਆਪਣੇ ਪੁੱਤਾਂ ਨੂੰ ਜਹਾਜ਼ ਚੜ੍ਹਾਉਂਦੇ ਸਮੇਂ ਹਰ ਮਾਂ ਦੀ ਅੱਖ ਰੋਂਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮਾਂ ਨਹੀਂ ਚਾਹੁੰਦੀ ਕਿ ਉਸ ਦਾ ਬੱਚਾ ਉਸ ਦੀਆਂ ਅੱਖਾਂ ਤੋਂ ਦੂਰ ਜਾਵੇ। ਮਨਪ੍ਰੀਤ ਕੌਰ ਨੇ ਕਿਹਾ ਕਿ ਸਾਡੇ ਸੂਬੇ ਅੰਦਰ ਵੱਡੀਆਂ-ਵੱਡੀਆਂ ਡਿਗਰੀਆਂ ਲੈਣ ਵਾਲੇ ਨੌਜਵਾਨਾਂ ਅਤੇ ਅਧਿਆਪਕਾਂ ਨੂੰ ਡਾਂਗਾਂ ਪੈਂਦੀਆਂ ਹਨ। ਉਨ੍ਹਾਂ ਕਿਹਾ ਕਿ ਸਿਰਫ ਮੰਤਰੀਆਂ ਅਤੇ ਵਿਧਾਇਕਾਂ ਦੇ ਬੱਚਿਆਂ ਨੂੰ ਹੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ। ਮਨਪ੍ਰੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਕੈਪਟਨ ਤੇ ਸਿੱਧੂ ਨੇ ਨਹੀਂ ਕੀਤਾ ਇਕ-ਦੂਜੇ ਖ਼ਿਲਾਫ਼ ਪ੍ਰਚਾਰ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News