ਸੰਸਦ ਮੈਂਬਰ ਸੰਨੀ ਦਿਓਲ ਨੇ ਡਿਪਟੀ ਕਮਿਸ਼ਨਰ ਇਸ਼ਫਾਕ ਨਾਲ ਕੀਤੀ ਮੁਲਾਕਾਤ

Friday, Sep 04, 2020 - 05:08 PM (IST)

ਸੰਸਦ ਮੈਂਬਰ ਸੰਨੀ ਦਿਓਲ ਨੇ ਡਿਪਟੀ ਕਮਿਸ਼ਨਰ ਇਸ਼ਫਾਕ ਨਾਲ ਕੀਤੀ ਮੁਲਾਕਾਤ

ਬਟਾਲਾ (ਬੇਰੀ) : ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਵਲੋਂ ਆਪਣੇ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਫੇਰੀ ਦੌਰਾਨ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਇਸ ਮੌਕੇ ਡੀ. ਸੀ. ਮੁਹੰਮਦ ਇਸ਼ਫਾਕ ਵਲੋਂ ਜਿਥੇ ਸੰਨੀ ਦਿਓਲ ਨੂੰ ਜੀ ਆਇਆਂ ਆਖਿਆ, ਉਥੇ ਨਾਲ ਹੀ ਦਿਓਲ ਨੇ ਵੀ ਆਪਣੀ ਖੁਸ਼ੀ ਜ਼ਾਹਿਰ ਕਰਦਿਆਂ ਡਿਪਟੀ ਕਮਿਸ਼ਨਰ ਦਾ ਹਾਲ-ਚਾਲ ਪੁੱਛਿਆ। ਇਸ ਦੌਰਾਨ ਸੰਨੀ ਦਿਓਲ ਨੇ ਡੀ.ਸੀ. ਇਸ਼ਫਾਕ ਨਾਲ ਕੋਰੋਨਾ ਮਹਾਮਾਰੀ ਦੇ ਚੱਲ ਰਹੇ ਭਿਅੰਕਰ ਦੌਰ ਸਬੰਧੀ ਆਪਸੀ ਵਿਚਾਰ-ਵਟਾਂਦਰਾ ਕੀਤਾ, ਉਥੇ ਨਾਲ ਹੀ ਲੋਕਾਂ ਦੀਆਂ ਹੋ ਰਹੀਆਂ ਮੌਤਾਂ 'ਤੇ ਵੀ ਦੁੱਖ ਪ੍ਰਗਟਾਇਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਨੀ ਦਿਓਲ ਨੇ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਣ ਦੀ ਅਪੀਲ ਕੀਤੀ ਅਤੇ ਨਾਲ ਹੀ ਅਹਿਤਆਤ ਵਰਤਣ ਦੀ ਵੀ ਸਲਾਹ ਦਿੱਤੀ। ਇਸ ਦੌਰਾਨ ਸੰਸਦ ਮੈਂਬਰ ਵਲੋਂ ਕੇਂਦਰ ਸਰਕਾਰ ਵਲੋਂ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵੀ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਗਿਆ।


author

Gurminder Singh

Content Editor

Related News