ਅੱਜ ਗੁਰਦਾਸਪੁਰ ਆਉਣਗੇ ਧਰਮਿੰਦਰ ਦਿਓਲ
Friday, May 10, 2019 - 01:07 PM (IST)

ਜਲੰਧਰ : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਪਿਤਾ ਧਰਮਿੰਦਰ ਦਿਓਲ ਪ੍ਰਚਾਰ ਕਰਨ ਲਈ ਅੱਜ ਗੁਰਦਾਸਪੁਰ ਪਹੁੰਚ ਰਹੇ ਹਨ। ਇਸ ਗੱਲ ਦਾ ਖੁਲਾਸਾ ਖੁਦ ਅਜੈ ਸਿੰਘ ਧਰਮਿੰਦਰ ਦਿਓਲ ਉਰਫ ਸੰਨੀ ਦਿਓਲ ਨੇ 'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਗੱਲਬਾਤ ਦੌਰਾਨ ਕੀਤਾ ਹੈ। 'ਜਗ ਬਾਣੀ' ਦੇ ਦਫਤਰ ਪਹੁੰਚੇ ਸੰਨੀ ਦਿਓਲ ਨੇ ਦੱਸਿਆ ਕਿ ਪਿਤਾ ਧਰਮਿੰਦਰ ਦਿਓਲ ਉਨ੍ਹਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਅੱਜ (ਸ਼ੁੱਕਰਵਾਰ) ਗੁਰਦਾਸਪੁਰ ਪਹੁੰਚ ਰਹੇ ਹਨ।
ਇਸ ਦੇ ਨਾਲ ਹੀ ਸੰਨੀ ਦਿਓਲ ਨੇ ਦੱਸਿਆ ਕਿ ਜਦੋਂ ਤਕ ਚੋਣਾਂ ਨਹੀਂ ਹੋ ਜਾਂਦੀਆਂ ਅਤੇ ਪ੍ਰਚਾਰ ਦਾ ਕੰਮ ਮੁਕੰਮਲ ਨਹੀਂ ਹੁੰਦਾ ਉਦੋਂ ਤਕ ਪਿਤਾ ਧਰਮਿੰਦਰ ਉਨ੍ਹਾਂ ਦੇ ਨਾਲ ਹੀ ਰਹਿਣਗੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਨਾਮਜ਼ਦਗੀ ਭਰਨ ਦੌਰਾਨ ਸੰਨੀ ਦੇ ਭਰਾ ਅਤੇ ਅਦਾਕਾਰ ਬੋਬੀ ਦਿਓਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।