ਸੰਨੀ ਦਿਓਲ ਦੇ ਮਾਤਾ ਪ੍ਰਕਾਸ਼ ਕੌਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Saturday, May 25, 2019 - 01:25 AM (IST)

ਸੰਨੀ ਦਿਓਲ ਦੇ ਮਾਤਾ ਪ੍ਰਕਾਸ਼ ਕੌਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, (ਅਨਜਾਣ)— ਸਦਾਬਹਾਰ ਹੀਰੋ ਧਰਮਿੰਦਰ ਦੀ ਪਤਨੀ ਅਤੇ ਗੁਰਦਾਸਪੁਰ ਤੋਂ ਭਾਜਪਾ ਦੇ ਜੇਤੂ ਉਮੀਦਵਾਰ ਸੰਨੀ ਦਿਓਲ ਦੇ ਮਾਤਾ ਪ੍ਰਕਾਸ਼ ਕੌਰ ਸ੍ਰੀ ਗੁਰੂ ਰਾਮਦਾਸ ਜੀ ਦੇ ਸ਼ੁਕਰਾਨੇ ਲਈ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਪਰਿਕਰਮਾ ਕੀਤੀ। ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਪ੍ਰਤਾਪ ਸਿੰਘ ਟਿੱਕਾ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ ਅਤੇ ਸਰਬਜੀਤ ਸਿੰਘ ਸਪਾਈਸ ਵੱਲੋਂ ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ।


author

KamalJeet Singh

Content Editor

Related News