ਸੰਨੀ ਦਿਓਲ ਨੂੰ ਸਾਂਸਦ ਦੇ ਅਹੁਦੇ ਤੋਂ ਲਾਂਭੇ ਕਰਨ ਲਈ ਲੋਕ ਸਭਾ ਸਪੀਕਰ, ਚੋਣ ਕਮਿਸ਼ਨਰ ਅਤੇ ਰਾਸ਼ਟਰਪਤੀ ਨੂੰ ਪੱਤਰ

Sunday, Nov 27, 2022 - 06:37 PM (IST)

ਸੰਨੀ ਦਿਓਲ ਨੂੰ ਸਾਂਸਦ ਦੇ ਅਹੁਦੇ ਤੋਂ ਲਾਂਭੇ ਕਰਨ ਲਈ ਲੋਕ ਸਭਾ ਸਪੀਕਰ, ਚੋਣ ਕਮਿਸ਼ਨਰ ਅਤੇ ਰਾਸ਼ਟਰਪਤੀ ਨੂੰ ਪੱਤਰ

ਗੁਰਦਾਸਪੁਰ (ਅਵਤਾਰ) : 2018 ਵਿਚ ਸੰਨੀ ਦਿਓਲ ਜਦੋਂ ਗੁਰਦਾਸਪੁਰ ਦੇ ਐੱਮ. ਪੀ. ਬਣੇ ਸਨ ਤਾਂ ਉਨ੍ਹਾਂ ਦੇ ਲੋਕ ਸਭਾ ਹਲਕੇ ਦੇ ਵੋਟਰਾਂ ਵਿਚ ਉਨ੍ਹਾਂ ਪ੍ਰਤੀ ਭਰਪੂਰ ਉਤਸ਼ਾਹ ਵੇਖਿਆ ਗਿਆ ਸੀ ਪਰ ਸੰਨੀ ਦਿਓਲ ਆਪਣੇ ਪੂਰੇ ਹਲਕੇ ਵਿਚ ਜਿੱਤਣ ਤੋਂ ਬਾਅਦ ਵੋਟਰਾਂ ਦਾ ਧੰਨਵਾਦ ਕਰਨ ਤੱਕ ਨਹੀਂ ਪਹੁੰਚੇ। ਵੋਟਰਾਂ ਨੇ ਉਦੋਂ ਸਬਰ ਕਰ ਲਿਆ ਪਰ ਬਟਾਲਾ ਪਟਾਕਾ ਫੈਕਟਰੀ ਧਮਾਕਾ, ਜ਼ਹਿਰੀਲੀ ਸ਼ਰਾਬ ਕਾਂਡ, ਕੋਰੋਨਾ ਕਾਲ, ਲੰਪੀ ਸਕਿੱਨ ਬਿਮਾਰੀ ਆਦਿ ਸਮੇਤ ਕਿੰਨੀਆਂ ਹੀ ਘਟਨਾਵਾਂ ਦਾ ਸਾਹਮਣਾ ਇਲਾਕੇ ਦੇ ਲੋਕਾਂ ਅਤੇ ਸਰਹੱਦੀ ਕਿਸਾਨਾਂ ਨੂੰ ਕਰਨਾ ਪਿਆ ਪਰ ਇਸ ਸਮੇਂ ਦੌਰਾਨ ਸੰਨੀ ਦਿਓਲ ਦੀ ਗੈਰਹਾਜ਼ਰੀ ਅਤੇ ਇਲਾਕੇ ਦੇ ਲੋਕਾਂ, ਵਪਾਰੀਆਂ ਦੀ ਸਾਰ ਤੱਕ ਨਾ ਲੈਣ ਕਾਰਨ ਲੋਕਾਂ ਦੇ ਸਬਰ ਦਾ ਪਿਆਲਾ ਭਰ ਗਿਆ ਹੈ ਅਤੇ ਲੋਕ ਖੁੱਲ੍ਹ ਕੇ ਸੰਨੀ ਦਿਓਲ ਦੇ ਵਿਰੋਧ ਵਿਚ ਬੋਲਣ ਲੱਗੇ ਹਨ। ਕਈ ਵਾਰ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਲੋਕ ਸਭਾ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿਚ ਲੱਗੇ ਪਰ ਸੰਨੀ ਦਿਓਲ ਫਿਰ ਵੀ ਬਾਹਰ ਬੈਠ ਕੇ ਇਲਾਕੇ ਦੇ ਲੋਕਾਂ ਲਈ ਕੰਮ ਕਰਨ ਦੇ ਦਾਅਵੇ ਕਰਦੇ ਰਹੇ। ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਲਾਉਣ ਦੀ ਸ਼ੁਰੂਆਤ ਕਰਨ ਵਾਲੇ ਨੌਜਵਾਨ ਅਮਰਜੋਤ ਸਿੰਘ ਨੇ ਇਕ ਵਾਰ ਫਿਰ ਸਾਂਸਦ ਸੰਨੀ ਦਿਓਲ ਖ਼ਿਲਾਫ ਮੋਰਚਾ ਖੋਲ੍ਹ ਦਿੱਤਾ ਹੈ।

ਇਹ ਵੀ ਪੜ੍ਹੋ : ਬਾਰਾਤ ਦੀ ਉਡੀਕ ’ਚ ਸਜੀ ਬੈਠੀ ਲਾੜੀ ਦੇ ਟੁੱਟੇ ਸੁਫ਼ਨੇ, ਵਿਆਹ ਤੋਂ ਐਨ ਪਹਿਲਾਂ ਫਰਾਰ ਹੋ ਗਿਆ ਲਾੜਾ

ਪੇਸ਼ੇ ਵਜੋਂ ਮਾਰਕੀਟਿੰਗ ਦੇ ਖੇਤਰ ਨਾਲ ਸਬੰਧ ਰੱਖਣ ਵਾਲੇ ਨੌਜਵਾਨ ਅਮਰਜੋਤ ਸਿੰਘ ਨੇ ਦੇਸ਼ ਦੇ ਰਾਸ਼ਟਰਪਤੀ, ਮੁੱਖ ਚੋਣ ਕਮਿਸ਼ਨਰ ਅਤੇ ਲੋਕ ਸਭਾ ਸਪੀਕਰ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਸ ਨੇ ਕਿਹਾ ਹੈ ਕਿ ਸੰਨੀ ਦਿਓਲ ਲੋਕ ਸਭਾ ਦੀ ਕੁਰਸੀ ਤੇ ਬਣੇ ਰਹਿਣ ਦੇ ਕਾਬਿਲ ਨਹੀਂ ਹਨ ਕਿਉਂਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਬੇਰੋਜ਼ਗਾਰ, ਵਪਾਰੀ ,ਮਜ਼ਦੂਰ, ਵਿਦਿਆਰਥੀ ਅਤੇ ਆਮ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਪਰ ਇਨ੍ਹਾਂ ਮੁਸੀਬਤਾਂ ਦੌਰਾਨ ਸੰਨੀ ਦਿਓਲ ਵੱਲੋਂ ਉਨ੍ਹਾਂ ਦੇ ਵਿਚ ਆ ਕੇ ਉਨ੍ਹਾਂ ਦਾ ਹਾਲਚਾਲ ਪੁੱਛਣਾ ਤੱਕ ਮੁਨਾਸਬ ਨਹੀਂ ਸਮਝਿਆ ਗਿਆ। ਇਸ ਲਈ ਉਨ੍ਹਾਂ ਨੂੰ ਉਨ੍ਹਾਂ ਦੀ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਵੀ ਵਾਂਝਿਆਂ ਕਰ ਦਿੱਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 32 IAS/PCS ਅਫਸਰਾਂ ਦੇ ਤਬਾਦਲੇ, ਕਈ ਜ਼ਿਲ੍ਹਿਆਂ ਦੇ ਡੀ. ਸੀ. ਵੀ ਬਦਲੇ ਗਏ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਮਰਜੋਤ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਨੇ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਸੰਨੀ ਦਿਓਲ ਨੂੰ ਜਤਾਇਆ ਸੀ, ਉਸ ਸਮੇਂ ਲੋਕਾਂ ਨੇ ਸੋਚਿਆ ਸੀ ਕਿ ਸੰਨੀ ਦਿਓਲ ਇਕ ਸੈਲੀਬ੍ਰਿਟੀ ਹੈ ਅਤੇ ਲੋਕਾਂ ਦੇ ਦੁੱਖ ਦਰਦ, ਜ਼ਰੂਰਤਾਂ ਨੂੰ ਸਮਝੇਗਾ ਅਤੇ ਸਰਹੱਦੀ ਇਲਾਕੇ ਦੀਆਂ ਮੁਸ਼ਕਿਲਾਂ ਨੂੰ ਸੰਸਦ ਵਿਚ ਚੁੱਕੇਗਾ ਪਰ ਹੋਇਆ ਇਸ ਤੋਂ ਸੱਭ ਉਲਟ। ਜਿੱਤਣ ਤੋਂ ਬਾਅਦ ਸੰਨੀ ਦਿਓਲ ਲੋਕਾਂ ਦਾ ਧੰਨਵਾਦ ਕਰਨ ਨਹੀਂ ਪਹੁੰਚੇ ਹਲਕੇ ਦੇ ਲੋਕਾਂ ਉੱਪਰ ਕਈ ਮੁਸੀਬਤਾਂ ਆਈਆਂ ਪਰ ਸੰਨੀ ਦਿਓਲ ਨਹੀਂ ਲੱਭੇ ਇਥੋ ਤੱਕ ਕਿ ਲੋਕਾਂ ਦੇ ਮੁੱਦੇ ਚੁੱਕਣ ਲਈ ਸੰਨੀ ਦਿਓਲ ਸੰਸਦ ਸਤਰ ਵਿੱਚ ਵੀ ਨਹੀਂ ਪਹੁੰਚੇ ਜਿਸ ਕਰਕੇ ਗੁਰਦਾਸਪੁਰ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਸਾਂਸਦ ਸੰਨੀ ਦਿਓਲ ਨੇ ਲੋਕਤੰਤਰ ਵਿਚ ਲੋਕਾਂ ਦਾ ਭਰੋਸਾ ਤੋੜਿਆ ਹੈ, ਇਸ ਲਈ ਅੱਜ ਉਨ੍ਹਾਂ ਨੇ ਰਾਸ਼ਟਰਪਤੀ, ਮੁੱਖ ਚੋਣ ਕਮਿਸ਼ਨਰ ਅਤੇ ਲੋਕ ਸਭਾ ਸਪੀਕਰ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਸੰਨੀ ਦਿਓਲ ਨੂੰ ਤੁਰੰਤ ਸਾਂਸਦ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ। 

ਇਹ ਵੀ ਪੜ੍ਹੋ : ਫੋਨ ’ਤੇ ਕੈਨੇਡਾ ਵਾਲਾ ਰਿਸ਼ਤੇਦਾਰ ਬਣ ਕੇ ਉਡਾਏ ਸਾਢੇ ਚਾਰ ਲੱਖ ਰੁਪਏ, ਹੈਰਾਨ ਕਰਨ ਵਾਲਾ ਹੈ ਮਾਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
 


author

Gurminder Singh

Content Editor

Related News